Fazilka News:  ਫਾਜ਼ਿਲਕਾ ਦੇ ਪਿੰਡ ਆਜ਼ਮਵਾਲਾ 'ਚ ਇਕ ਵਿਅਕਤੀ ਨੇ ਕਰਜ਼ੇ ਤੋਂ ਤੰਗ ਆ ਕੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਨੇ ਇਕ ਨਿੱਜੀ ਕੰਪਨੀ ਤੋਂ ਕਰੀਬ 6 ਲੱਖ ਰੁਪਏ ਦਾ ਕਰਜ਼ਾ ਲੈ ਕੇ ਇਕ ਕੈਂਟਰ ਖਰੀਦਿਆ ਸੀ ਜੋ ਕਿ ਬਕਾਇਆ ਸੀ, ਜਿਸ ਨੂੰ ਲੈ ਕੇ ਮ੍ਰਿਤਕ ਦੇ ਖਿਲਾਫ ਸੀ.ਬੀ.ਆਈ. ਵੱਲੋਂ ਕਾਰਵਾਈ ਕੀਤੀ ਗਈ ਸੀ, ਜਿਸ ਕਾਰਨ ਉਹ ਪਹਿਲਾਂ ਹੀ ਤਿੰਨ ਮਹੀਨੇ ਜੇਲ੍ਹ ਕੱਟ ਚੁੱਕਾ ਸੀ ਅਤੇ ਸਜ਼ਾ ਦੇ ਡਰੋਂ ਸੂਬਾ ਸਿੰਘ ਨੇ ਖੁਦਕੁਸ਼ੀ ਕਰ ਲਈ।


COMMERCIAL BREAK
SCROLL TO CONTINUE READING

ਜਾਣਕਾਰੀ ਦਿੰਦੇ ਹੋਏ ਮ੍ਰਿਤਕ ਸੂਬਾ ਸਿੰਘ ਦੀ ਪਤਨੀ ਸਰਬਜੀਤ ਕੌਰ ਨੇ ਦੱਸਿਆ ਕਿ ਉਸ ਦੇ ਪਤੀ ਨੇ ਇਕ ਕੈਂਟਰ ਖਰੀਦਿਆ ਸੀ, ਜਿਸ 'ਤੇ ਉਸ ਨੇ ਇਕ ਪ੍ਰਾਈਵੇਟ ਕੰਪਨੀ ਤੋਂ ਕਰੀਬ 6 ਲੱਖ ਰੁਪਏ ਦਾ ਕਰਜ਼ਾ ਲਿਆ ਸੀ ਅਤੇ ਕਿਸ਼ਤਾਂ ਨਾ ਦਣ ਕਰਕੇ ਕੰਪਨੀ ਦੇ ਮੁਲਾਜ਼ਮਾਂ ਵੱਲੋਂ ਅਦਾਇਗੀ ਨਾ ਹੋਣ ਕਾਰਨ ਉਸ ਦੇ ਪਤੀ ਖ਼ਿਲਾਫ਼ ਕਾਰਵਾਈ ਕੀਤੀ ਗਈ ਸੀ ਜਿਸ ਵਿੱਚ ਸਜ਼ਾ ਦੇ ਡਰੋਂ ਉਸ ਦੇ ਪਤੀ ਸੂਬਾ ਸਿੰਘ ਨੇ ਇਹ ਕਦਮ ਚੁੱਕਿਆ ਹੈ। ਫਿਲਹਾਲ ਮ੍ਰਿਤਕ ਦੀ ਪਤਨੀ ਨੇ ਪਤੀ ਨੂੰ ਤੰਗ ਪ੍ਰੇਸ਼ਾਨ ਕਰਨ ਵਾਲੇ ਪ੍ਰਾਈਵੇਟ ਕੰਪਨੀ ਸੰਚਾਲਕਾਂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਹੈ, ਪਰ ਪ੍ਰਾਈਵੇਟ ਕੰਪਨੀ ਸੰਚਾਲਕਾਂ ਵੱਲੋਂ ਇਨ੍ਹਾਂ ਦੋਸ਼ਾਂ ਨੂੰ ਸਿਰੇ ਤੋਂ ਨਕਾਰਿਆ ਜਾ ਰਿਹਾ ਹੈ।


ਇਹ ਵੀ ਪੜ੍ਹੋ: Manjinder Singh Sirsa: ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਭਾਜਪਾ ਆਗੂ ਮਨਜਿੰਦਰ ਸਿਰਸਾ ਤਲਬ
 


ਦੂਜੇ ਪਾਸੇ ਪੁਲੀਸ ਅਧਿਕਾਰੀ ਰਵੀ ਕੁਮਾਰ ਨੇ ਦੱਸਿਆ ਕਿ ਮ੍ਰਿਤਕ ਸੂਬਾ ਸਿੰਘ ਨੇ ਕੈਂਟਰ ਲਈ ਕਰਜ਼ਾ ਲਿਆ ਸੀ ਕਿਸ਼ਤਾਂ ਨਾ ਭਰਨ ਦੀ ਸੂਰਤ ਵਿੱਚ ਮ੍ਰਿਤਕ ਵੱਲੋਂ ਇੱਕ ਪ੍ਰਾਈਵੇਟ ਕੰਪਨੀ ਨੂੰ ਚੈੱਕ ਦਿੱਤਾ ਗਿਆ। ਕੰਪਨੀ ਵੱਲੋਂ ਅਦਾਲਤ ਵਿੱਚ ਜਮ੍ਹਾਂ ਕਰਵਾ ਦਿੱਤਾ ਗਿਆ ਸੀ। ਜਿਸ 'ਚ ਉਸ ਨੂੰ ਤਿੰਨ ਮਹੀਨੇ ਦੀ ਜੇਲ੍ਹ 'ਚ ਬੰਦ ਕਰ ਦਿੱਤਾ ਗਿਆ ਹੈ, ਜਦਕਿ ਮ੍ਰਿਤਕ ਦੀ ਜੇਬ 'ਚੋਂ ਇਕ ਸੁਸਾਈਡ ਨੋਟ ਵੀ ਮਿਲਿਆ ਹੈ, ਜਿਸ 'ਚ ਉਸ ਨੂੰ ਤੰਗ ਪ੍ਰੇਸ਼ਾਨ ਕਰਨ ਦੇ ਦੋਸ਼ ਲਾਏ ਗਏ ਹਨ। ਪੁਲਿਸ ਵੱਲੋਂ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ 'ਤੇ ਕਾਰਵਾਈ ਕੀਤੀ ਜਾ ਰਹੀ ਹੈ।