Fazilka Farmer Death News/ਸੁਨੀਲ ਨਾਗਪਾਲ: ਫਾਜ਼ਿਲਕਾ ਦੇ ਪਿੰਡ ਟਾਹਲੀਵਾਲਾ 'ਚ ਸਬਜ਼ੀ ਦੀ ਫਸਲ ਨੂੰ ਪਾਣੀ ਦੇਣ ਗਏ ਕਿਸਾਨ ਦੀ ਬਿਜਲੀ ਦਾ ਕਰੰਟ ਲੱਗਣ ਨਾਲ ਮੌਤ ਹੋ ਗਈ, ਜਿਸ ਦੀ ਪੁਲਿਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਮ੍ਰਿਤਕ ਆਪਣੇ ਪਿੱਛੇ ਦੋ ਬੱਚੇ ਛੱਡ ਗਿਆ ਹੈ ਪਰ ਪਰਿਵਾਰਕ ਮੈਂਬਰਾਂ ਨੇ ਸਰਕਾਰ ਅਤੇ ਪ੍ਰਸ਼ਾਸਨ ਤੋਂ ਮ੍ਰਿਤਕ ਦੇ ਪਰਿਵਾਰ ਦੀ ਆਰਥਿਕ ਮਦਦ ਦੀ ਮੰਗ ਕੀਤੀ ਹੈ।


COMMERCIAL BREAK
SCROLL TO CONTINUE READING

ਮ੍ਰਿਤਕ ਕਿਸਾਨ ਗੁਰਮੁੱਖ ਸਿੰਘ ਦੀ ਲਾਸ਼ ਲੈ ਕੇ ਸਰਕਾਰੀ ਹਸਪਤਾਲ ਪੁੱਜੇ ਮ੍ਰਿਤਕ ਦੇ ਚਾਚਾ ਮਹਿੰਦਰ ਸਿੰਘ ਨੇ ਦੱਸਿਆ ਕਿ ਬੀਤੀ ਦੇਰ ਸ਼ਾਮ 28 ਸਾਲਾ ਗੁਰਮੁੱਖ ਸਿੰਘ ਪਿੰਡ ਗਹਿਲੇਵਾਲਾ ਆਪਣੇ ਖੇਤ ਵਿੱਚ ਸਬਜ਼ੀ ਦੀ ਫ਼ਸਲ ਨੂੰ ਪਾਣੀ ਲਾਉਣ ਗਿਆ ਸੀ। ਜਿਵੇਂ ਹੀ ਪਾਣੀ ਦੀ ਸਪਲਾਈ ਲਈ ਟਿਊਬਵੈੱਲ ਦੀ ਸਵਿੱਚ ਆਨ ਕੀਤੀ ਤਾਂ ਉਸ ਵਿੱਚੋਂ ਹਾਈ ਵੋਲਟੇਜ ਦਾ ਕਰੰਟ ਚੱਲ ਪਿਆ ਅਤੇ ਬਿਜਲੀ ਦਾ ਕਰੰਟ ਲੱਗਣ ਨਾਲ ਗੁਰਮੁਖ ਦੀ ਮੌਤ ਹੋ ਗਈ।


ਇਹ ਵੀ ਪੜ੍ਹੋ:  Mohali Attack News: ਮੁਹਾਲੀ ਦੇ ਲੜਕੀ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ


ਮ੍ਰਿਤਕ ਸ਼ਾਦੀਸ਼ੁਦਾ ਸੀ ਅਤੇ ਉਸ ਦੇ ਦੋ ਬੱਚੇ ਸਨ, ਇਸ ਸਮੇਂ ਪਰਿਵਾਰਕ ਮੈਂਬਰ ਪ੍ਰਸ਼ਾਸਨ ਅਤੇ ਸਰਕਾਰ ਤੋਂ ਮ੍ਰਿਤਕ ਕਿਸਾਨ ਦੇ ਪਰਿਵਾਰ ਦੀ ਆਰਥਿਕ ਮਦਦ ਦੀ ਮੰਗ ਕਰ ਰਹੇ ਹਨ।ਦੂਜੇ ਪਾਸੇ ਗਿਆਨ ਸਿੰਘ ਨੇ ਦੱਸਿਆ ਕਿ ਮ੍ਰਿਤਕ ਕਿਸਾਨ ਗੁਰਮੁੱਖ ਸਿੰਘ ਕੋਲ ਕਰੀਬ ਡੇਢ ਏਕੜ ਜ਼ਮੀਨ ਸੀ, ਜਿੱਥੇ ਗੁਰਮੁਖ ਸਿੰਘ ਖੇਤੀ ਕਰਦਾ ਸੀ, ਇਸ ਅਚਾਨਕ ਵਾਪਰੀ ਘਟਨਾ ਕਾਰਨ ਪਿੰਡ ਵਿੱਚ ਸੋਗ ਦੀ ਲਹਿਰ ਹੈ ਮਾਮਲਾ ਪੁਲਿਸ ਕੋਲ ਪਹੁੰਚ ਗਿਆ ਹੈ, ਇਸ ਲਈ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।


ਇਹ ਵੀ ਪੜ੍ਹੋ: Mohali No Electricity: 24 ਘੰਟੇ ਬਿਜਲੀ ਦੇਣ ਦੇ ਦਾਅਵੇ ਖੋਖਲੇ! ਮੁਹਾਲੀ ਦੇ 4 ਪਿੰਡਾਂ ਦੇ ਲੋਕਾਂ ਨੇ ਸਾਰੀ ਰਾਤ ਜਾਗ ਕੇ ਕੱਟੀ


ਮ੍ਰਿਤਕ ਕਿਸਾਨ ਗੁਰਮੁੱਖ ਸਿੰਘ ਦੀ ਦੇਹ ਨੂੰ ਲੈ ਕੇ ਸਰਕਾਰੀ ਹਸਪਤਾਲ ਪਹੁੰਚੇ ਮ੍ਰਿਤਕ ਦੇ ਚਾਚਾ ਮਹਿੰਦਰ ਸਿੰਘ ਨੇ ਦੱਸਿਆ ਕਿ ਬੀਤੀ ਦੇਰ ਸ਼ਾਮ ਗੁਰਮੁੱਖ ਸਿੰਘ ਪਿੰਡ ਗਹਿਲੇਵਾਲਾ ਵਿਖੇ ਆਪਣੇ ਖੇਤ ਵਿੱਚ ਸਬਜ਼ੀ ਦੀ ਫ਼ਸਲ ਨੂੰ ਪਾਣੀ ਦੇਣ ਗਿਆ ਸੀ ਤੇ ਤੇਜ਼ ਹਨੇਰੀ ਕਾਰਨ ਇਹ ਟਰਾਂਸਫਾਰਮਰ ਫੇਲ੍ਹ ਹੋ ਗਿਆ ਤਾਂ ਅਚਾਨਕ ਕਿਸੇ ਕਾਰਨ ਗੁਰਮੁਖ ਸਿੰਘ ਨੂੰ ਬਿਜਲੀ ਦਾ ਕਰੰਟ ਲੱਗ ਗਿਆ ਅਤੇ ਉਸ ਦੀ ਉਮਰ ਕਰੀਬ 28 ਸਾਲ ਸੀ। ਫਿਲਹਾਲ ਪਰਿਵਾਰ ਦੇ ਮੈਂਬਰ ਪ੍ਰਸ਼ਾਸਨ ਅਤੇ ਸਰਕਾਰ ਤੋਂ ਮ੍ਰਿਤਕ ਕਿਸਾਨ ਦੇ ਪਰਿਵਾਰ ਦੀ ਆਰਥਿਕ ਮਦਦ ਦੀ ਮੰਗ ਕਰ ਰਹੇ ਹਨ।