Fazilka Firing: ਫਾਜ਼ਿਲਕਾ `ਚ BSF `ਤੇ ਕੀਤੀ ਫਾਇਰਿੰਗ, ਦੋ ਤਸਕਰ ਕਾਬੂ, ਹੈਰੋਇਨ ਤੇ ਹਥਿਆਰ ਬਰਾਮਦ
Fazilka Firing: ਫਾਜ਼ਿਲਕਾ `ਚ ਮੁਲਜ਼ਮਾਂ ਨੂੰ ਫੜਨ ਗਈ BSF ਨੇ ਪਿੰਡ ਵਾਲਿਆਂ `ਤੇ ਕੀਤੀ ਫਾਇਰਿੰਗ:BSF ਨੇ ਦੋ ਦੋਸ਼ੀ ਫੜੇ, ਹੈਰੋਇਨ ਤੇ ਹਥਿਆਰ ਬਰਾਮਦ
Fazilka Firing/ਸੁਨੀਲ ਨਾਗਪਾਲ: ਪੰਜਾਬ ਦੇ ਫਾਜ਼ਿਲਕਾ 'ਚ ਪਾਕਿਸਤਾਨ ਸਰਹੱਦ ਤੋਂ ਹੈਰੋਇਨ ਦੀ ਖੇਪ ਲੈਣ ਗਏ ਤਸਕਰਾਂ ਨੇ ਬੀ.ਐੱਸ.ਐੱਫ. ਦੇ ਜਵਾਨਾਂ 'ਤੇ ਹਮਲਾ ਕਰ ਦਿੱਤਾ। ਮੁਲਜ਼ਮਾਂ ਨੇ ਗੋਲੀਆਂ ਵੀ ਚਲਾਈਆਂ ਜਿਸ ਤੋਂ ਬਾਅਦ ਬੀਐਸਐਫ ਦੇ ਜਵਾਨਾਂ ਨੇ ਵੀ ਗੋਲੀਬਾਰੀ ਕੀਤੀ। ਦੋ ਮੁਲਜ਼ਮਾਂ ਨੂੰ ਘੇਰ ਕੇ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਦੋਵਾਂ ਮੁਲਜ਼ਮਾਂ ਦੀ ਨਿਸ਼ਾਨਦੇਹੀ 'ਤੇ ਹੈਰੋਇਨ ਦੇ ਪੈਕਟ ਅਤੇ ਨਾਜਾਇਜ਼ ਹਥਿਆਰ ਬਰਾਮਦ ਕੀਤੇ ਗਏ ਹਨ। ਫਿਲਹਾਲ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਜਾਣਕਾਰੀ ਅਨੁਸਾਰ ਬੀਐਸਐਫ ਨੂੰ ਮੁਖ਼ਬਰ ਨੇ ਪਿੰਡ ਟਾਹਲੀਵਾਲਾ ਨੇੜੇ ਦੋ ਵਿਅਕਤੀ ਸ਼ੱਕੀ ਹਾਲਤ ਵਿੱਚ ਦੇਖੇ ਜਾਣ ਦੀ ਸੂਚਨਾ ਦਿੱਤੀ। ਜਦੋਂ ਬੀਐਸਐਫ ਨੇ ਕਾਰਵਾਈ ਕੀਤੀ ਅਤੇ ਦੋ ਵਿਅਕਤੀਆਂ ਨੂੰ ਘੇਰਨ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਨੇ ਬੀਐਸਐਫ ਦੇ ਜਵਾਨਾਂ 'ਤੇ ਗੋਲੀਆਂ ਚਲਾ ਦਿੱਤੀਆਂ। ਇਸ ਦੌਰਾਨ ਦੋ ਰਾਉਂਡ ਫਾਇਰ ਕੀਤੇ ਗਏ ਪਰ ਬੀਐਸਐਫ ਦੇ ਜਵਾਨਾਂ ਨੇ ਦੋਨਾਂ ਮੁਲਜ਼ਮਾਂ ਨੂੰ ਫੜਨ ਵਿੱਚ ਸਫਲਤਾ ਹਾਸਲ ਕੀਤੀ, ਜਿਨ੍ਹਾਂ ਕੋਲੋਂ ਇੱਕ ਪਿਸਤੌਲ, ਇੱਕ ਮੈਗਜ਼ੀਨ ਅਤੇ ਚਾਰ ਜਿੰਦਾ ਕਾਰਤੂਸ ਬਰਾਮਦ ਹੋਏ।
ਇਹ ਵੀ ਪੜ੍ਹੋ: Amritpal Singh News: ਸ੍ਰੀ ਅਕਾਲ ਤਖਤ ਸਾਹਿਬ ਪਹੁੰਚੇ ਅੰਮ੍ਰਿਤਪਾਲ ਦੇ ਮਾਤਾ ਪਿਤਾ, ਕਿਹਾ ਜਲਦ ਕਰਨਗੇ ਰਾਜਨੀਤਿਕ ਪਾਰਟੀ ਦਾ ਐਲਾਨ
ਕਾਬੂ ਕੀਤੇ ਮੁਲਜ਼ਮਾਂ ਦੀ ਤਲਾਸ਼ੀ ਲੈਣ ’ਤੇ ਬੀਐਸਐਫ ਨੇ ਇੱਕ ਪੈਕੇਟ ਵਿੱਚ ਬੰਦ 550 ਗ੍ਰਾਮ ਹੈਰੋਇਨ ਵੀ ਬਰਾਮਦ ਕੀਤੀ ਹੈ ਜਿਨ੍ਹਾਂ ਦੀ ਪਛਾਣ ਸੁਖਦੇਵ ਸਿੰਘ ਵਾਸੀ ਨੌਬਹਿਰਾਮ ਤਹਿਸੀਲ ਗੁਰੂਹਰਸਹਾਏ ਜ਼ਿਲ੍ਹਾ ਫ਼ਿਰੋਜ਼ਪੁਰ ਅਤੇ ਕੁਲਵਿੰਦਰ ਸਿੰਘ ਵਾਸੀ ਹਜ਼ਾਰਾ ਰਾਮ ਸਿੰਘ ਵਾਲਾ ਜ਼ਿਲ੍ਹਾ ਫ਼ਾਜ਼ਿਲਕਾ ਵਜੋਂ ਹੋਈ ਹੈ। ਫਿਲਹਾਲ ਬੀ.ਐੱਸ.ਐੱਫ ਵੱਲੋਂ ਜਿੱਥੇ ਇਲਾਕੇ ਦੀ ਤਲਾਸ਼ੀ ਲਈ ਜਾ ਰਹੀ ਹੈ, ਉੱਥੇ ਹੀ ਬੀ.ਐੱਸ.ਐੱਫ ਦੇ ਅਧਿਕਾਰੀ ਵੀ ਦੋਸ਼ੀਆਂ ਤੋਂ ਪੁੱਛਗਿੱਛ ਕਰ ਰਹੇ ਹਨ।
ਇਹ ਵੀ ਪੜ੍ਹੋ: Mann ki Baat: ਮਨ ਕੀ ਬਾਤ ਪ੍ਰੋਗਰਾਮ ਦੇ 10 ਸਾਲ ਪੂਰੇ ਹੋਣ 'ਤੇ ਪ੍ਰਧਾਨ ਮੰਤਰੀ ਨੇ ਕਹੀ ਇਹ ਗੱਲ- ਅੱਜ ਦਾ ਐਪੀਸੋਡ ਹੈ ਭਾਵੁਕ ...