Fazilka News: ਫਾਜ਼ਿਲਕਾ `ਚ ਭਾਰਤ-ਪਾਕਿਸਤਾਨ ਸਰਹੱਦ `ਤੇ ਗੋਲੀਬਾਰੀ, ਪਾਕਿਸਤਾਨੀ ਘੁਸਪੈਠੀਆ ਢੇਰ
Fazilka News: ਫਾਜ਼ਿਲਕਾ `ਚ ਭਾਰਤ-ਪਾਕਿਸਤਾਨ ਸਰਹੱਦ `ਤੇ ਗੋਲੀਬਾਰੀ ਕੀਤੀ ਗਈ ਹੈ ਅਤੇ ਪਾਕਿਸਤਾਨੀ ਘੁਸਪੈਠੀਆ ਢੇਰ ਹੋ ਗਿਆ ਹੈ।
Fazilka News/ਸੁਨੀਲ ਨਾਗਪਾਲ: ਫਾਜ਼ਿਲਕਾ ਵਿੱਚ ਬੀਤੀ ਰਾਤ ਭਾਰਤ-ਪਾਕਿ ਸਰਹੱਦੀ ਖੇਤਰ ਵਿੱਚ ਬੀਓਪੀ ਸਾਦਕੀ ਨੇੜੇ ਇੱਕ ਪਾਕਿਸਤਾਨੀ ਨਾਗਰਿਕ ਵੱਲੋਂ ਭਾਰਤ-ਪਾਕਿ ਸਰਹੱਦ ਪਾਰ ਕਰਕੇ ਘੁਸਪੈਠ ਦੀ ਕੋਸ਼ਿਸ਼ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਹਾਲਾਂਕਿ, ਭਾਰਤ-ਪਾਕਿ ਸਰਹੱਦ 'ਤੇ ਤਾਇਨਾਤ ਬੀਐਸਐਫ ਦੇ ਜਵਾਨਾਂ ਨੇ ਉਸ ਨੂੰ ਰੁਕਣ ਦਾ ਇਸ਼ਾਰਾ ਕੀਤਾ।
ਇਸ ਦੇ ਬਾਵਜੂਦ ਜਦੋਂ ਉਹ ਭਾਰਤ-ਪਾਕਿਸਤਾਨ ਸਰਹੱਦ ਵਿੱਚ ਦਾਖਲ ਹੋਣ ਲੱਗਾ ਤਾਂ ਬੀਐਸਐਫ ਨੇ ਗੋਲੀ ਚਲਾ ਦਿੱਤੀ ਅਤੇ ਇਸ ਕਾਰਨ ਉਸ ਦੀ ਮੌਤ ਹੋ ਗਈ। ਭਾਰਤ-ਪਾਕਿ ਸਰਹੱਦ 'ਤੇ ਤਾਇਨਾਤ ਬੀਐੱਸਐੱਫ ਦੀ 55 ਬਟਾਲੀਅਨ ਵੱਲੋਂ ਕੀਤੀ ਗਈ ਸੀ, ਹਾਲਾਂਕਿ ਮ੍ਰਿਤਕ ਪਾਕਿਸਤਾਨੀ ਨਾਗਰਿਕ ਕੋਲੋਂ ਕੁਝ ਸਿਗਰਟ ਅਤੇ ਹੋਰ ਸਾਮਾਨ ਮਿਲਿਆ ਹੈ।
ਇਹ ਵੀ ਪੜ੍ਹੋ: Bhadaur Murder: ਹਲਕਾ ਭਦੌੜ 'ਚ ਦੇਰ ਰਾਤ ਬੇਰਹਿਮੀ ਨਾਲ ਨਹਿੰਗ ਸਿੰਘ ਦਾ ਕਤਲ
ਜਾਣਕਾਰੀ ਦਿੰਦਿਆਂ ਫਾਜ਼ਿਲਕਾ ਦੇ ਡੀਐੱਸਪੀ ਸ਼ੁਬੇਗ ਸਿੰਘ ਨੇ ਦੱਸਿਆ ਕਿ ਭਾਰਤ-ਪਾਕਿਸਤਾਨ ਸਰਹੱਦ ਦੀ ਸਾਦਕੀ ਚੌਕੀ ਨੇੜੇ ਪਾਕਿਸਤਾਨੀ ਨਾਗਰਿਕ ਵੱਲੋਂ ਕੀਤੀ ਗਈ ਘੁਸਪੈਠ ਕਾਰਨ ਗੋਲੀਬਾਰੀ ਦੌਰਾਨ ਇੱਕ ਪਾਕਿਸਤਾਨੀ ਨਾਗਰਿਕ ਦੀ ਮੌਤ ਹੋ ਗਈ। ਫਿਲਹਾਲ ਉਨ੍ਹਾਂ ਵੱਲੋਂ ਇਸ ਮਾਮਲੇ 'ਚ ਪੋਸਟਮਾਰਟਮ ਕਰਵਾ ਕੇ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: Buddha Nullah: DC ਸਾਹਨੀ ਨੇ 'ਬੁੱਢੇ ਦਰਿਆ' ਨੂੰ ਮੁੜ ਸੁਰਜੀਤ ਕਰਨ ਲਈ ਪ੍ਰੋਜੈਕਟ ਦੀ ਕੀਤੀ ਸਮੀਖਿਆ