Fazilka News: ਫਾਜ਼ਿਲਕਾ ਦੇ ਸਰਕਾਰੀ ਹਸਪਤਾਲ ਦੀ ਸਥਿਤੀ ਖੁਦ ਬਿਮਾਰ ਬਣੀ ਹੋਈ ਹੈ। ਸਰਕਾਰੀ ਹਸਪਤਾਲ 'ਚ ਮਰੀਜ਼ਾਂ ਨੂੰ ਕਈ ਦਿਨਾਂ ਤੋਂ ਆਪ੍ਰੇਸ਼ਨਾਂ ਦਾ ਇੰਤਜ਼ਾਰ ਕਰਨਾ ਪੈ ਰਿਹਾ ਹੈ ਕਿਉਂਕਿ ਐਮਰਜੈਂਸੀ 'ਚ ਡਾਕਟਰਾਂ ਦੀਆਂ ਸਾਰੀਆਂ ਅਸਾਮੀਆਂ ਖ਼ਾਲੀ ਹਨ। ਸਪੈਸ਼ਲਿਸਟ ਡਾਕਟਰ ਨੂੰ ਆਪ੍ਰੇਸ਼ਨ ਛੱਡ ਕੇ ਐਮਰਜੈਂਸੀ ਵਿੱਚ ਆਪਣੀਆਂ ਸੇਵਾਵਾਂ ਦੇਣ ਲਈ ਮਜਬੂਰ ਹੋਣਾ ਪੈ ਰਿਹਾ ਹੈ, ਜਿਸ ਕਾਰਨ ਹਸਪਤਾਲ ਦੀਆਂ ਸਿਹਤ ਸਹੂਲਤਾਂ ਦਾ ਬੁਰਾ ਹਾਲ ਹੈ।


COMMERCIAL BREAK
SCROLL TO CONTINUE READING

ਜਾਣਕਾਰੀ ਦਿੰਦੇ ਹੋਏ ਆਪਣੇ ਭਰਾ ਦੇ ਇਲਾਜ ਲਈ ਹਸਪਤਾਲ ਪਹੁੰਚੇ ਸੋਨੂੰ ਨੇ ਦੱਸਿਆ ਕਿ ਉਹ ਪਿਛਲੇ 9 ਦਿਨਾਂ ਤੋਂ ਆਪਣੇ ਭਰਾ ਕੋਲ ਸਰਕਾਰੀ ਹਸਪਤਾਲ 'ਚ ਬੈਠਾ ਹੈ, ਜਿਸ ਨੂੰ ਕਾਫੀ ਦਰਦ ਸਹਿਣਾ ਪੈ ਰਿਹਾ ਹੈ ਅਤੇ ਉਸ ਦਾ ਆਪ੍ਰੇਸ਼ਨ ਨਹੀਂ ਹੋ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਡਾਕਟਰਾਂ ਦੀ ਘਾਟ ਕਾਰਨ ਇਹ ਸਮੱਸਿਆ ਪੈਦਾ ਹੋਈ ਹੈ। 


ਮਾਹਿਰ ਡਾਕਟਰ ਐਮਰਜੈਂਸੀ ਵਿੱਚ ਬੁਲਾਏ


ਦੂਜੇ ਪਾਸੇ ਮਰੀਜ਼ ਜੈ ਸਿੰਘ ਦਾ ਕਹਿਣਾ ਹੈ ਕਿ ਉਸ ਦੀ ਲੱਤ 'ਤੇ ਸੱਟ ਲੱਗੀ ਹੈ, ਜਿਸ ਦਾ ਆਪ੍ਰੇਸ਼ਨ ਨਹੀਂ ਕੀਤਾ ਜਾ ਰਿਹਾ ਹੈ। ਡਾਕਟਰ ਨੂੰ ਐਮਰਜੈਂਸੀ ਵਿੱਚ ਬੁਲਾਇਆ ਗਿਆ ਤੇ ਆਪ੍ਰੇਸ਼ਨ ਨਹੀਂ ਹੋ ਸਕਿਆ।
ਉਧਰ ਹਸਪਤਾਲ ਦੇ ਆਰਥੋਪੀਡਿਕ ਮਾਹਿਰ ਡਾਕਟਰ ਨਿਸ਼ਾਂਤ ਸੇਤੀਆ ਦਾ ਕਹਿਣਾ ਹੈ ਕਿ ਐਮਰਜੈਂਸੀ ਡਿਊਟੀ ਕਾਰਨ ਉਨ੍ਹਾਂ ਦੀ ਓਪੀਡੀ ਤੇ ਆਪ੍ਰੇਸ਼ਨ ਸੇਵਾਵਾਂ ਪ੍ਰਭਾਵਿਤ ਹੋ ਰਹੀਆਂ ਹਨ, ਜਿਸ ਕਾਰਨ ਉਹ ਆਪਣੀ ਡਿਊਟੀ ਨਿਭਾਅ ਰਹੇ ਹਨ। ਇੱਕ-ਦੋ ਆਪ੍ਰੇਸ਼ਨ ਵੀ ਕੀਤੇ ਜਾ ਰਹੇ ਹਨ।


ਡਾਕਟਰਾਂ ਦੀ 9 ਅਸਾਮੀਆਂ ਖਾਲੀ


ਇਸ ਮਾਮਲੇ ਸਬੰਧੀ ਜਦੋਂ ਹਸਪਤਾਲ ਦੇ ਐਸਐਮਓ ਡਾ.ਏਰਿਕ ਨੂੰ ਸਵਾਲ ਕੀਤੇ ਗਏ ਤਾਂ ਉਨ੍ਹਾਂ ਦੱਸਿਆ ਕਿ ਐਮਰਜੈਂਸੀ ਵਿੱਚ ਮੈਡੀਕਲ ਅਫ਼ਸਰਾਂ ਦੀਆਂ 9 ਅਸਾਮੀਆਂ ਖ਼ਾਲੀ ਹਨ, ਜਿਸ ਕਾਰਨ ਐਮਰਜੈਂਸੀ ਵਿੱਚ ਮਾਹਿਰ ਡਾਕਟਰਾਂ ਦੀ ਡਿਊਟੀ ਲਗਾਈ ਜਾ ਰਹੀ ਹੈ। ਉਨ੍ਹਾਂ ਨੇ ਇਸ ਮਾਮਲੇ ਸਬੰਧੀ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਪੱਤਰ ਲਿਖ ਕੇ ਸਿਹਤ ਵਿਵਸਥਾ ਨੂੰ ਜਲਦੀ ਠੀਕ ਕਰਨ ਦੀ ਅਪੀਲ ਕੀਤੀ ਜਾ ਰਹੀ ਹੈ।


ਇੱਥੇ ਸਵਾਲ ਉੱਠਦੇ ਹਨ ਕਿ ਇੱਕ ਪਾਸੇ ਤਾਂ ਹਰ ਸਿਆਸੀ ਪਾਰਟੀ ਕਈ ਦਾਅਵਿਆਂ ਤੇ ਵਾਅਦਿਆਂ ਦੇ ਆਧਾਰ 'ਤੇ ਲੋਕਾਂ ਤੋਂ ਵੋਟਾਂ ਮੰਗ ਰਹੀ ਹੈ ਪਰ ਇਸ ਦੌਰਾਨ ਫਾਜ਼ਿਲਕਾ ਦੇ ਜ਼ਿਲ੍ਹਾ ਹਸਪਤਾਲ ਵਿੱਚ ਸਿਹਤ ਸਹੂਲਤਾਂ ਦੀ ਮਾੜੀ ਹਾਲਤ ਕਾਰਨ ਸਵਾਲ ਖੜ੍ਹੇ ਹੋ ਰਹੇ ਹਨ।


ਇਹ ਵੀ ਪੜ੍ਹੋ : Surjit Patar Death: ਕੌਣ ਸਨ ਪਦਮਸ਼੍ਰੀ ਸੁਰਜੀਤ ਪਾਤਰ? ਜਾਣੋ ਇਹਨਾਂ ਦੀਆਂ ਸਾਰੀਆਂ ਕਵਿਤਾਵਾਂ ਬਾਰੇ