Fazilka Murder Case: ਖੇਤ `ਚ ਪਾਣੀ ਦੀ ਵਾਰੀ ਨੂੰ ਕੈ ਪਿਓ-ਪੁੱਤ ਦਾ ਗੋਲੀਆਂ ਮਾਰ ਕੇ ਕਤਲ
Fazilka Murder Case: ਖੇਤ `ਚ ਪਾਣੀ ਦੀ ਵਾਰੀ ਨੂੰ ਕੈ ਪਿਓ-ਪੁੱਤ ਪਿਓ-ਪੁੱਤ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਇਸ ਮਾਮਲੇ ਵਿੱਚ ਸ਼ਿਕਾਇਤ ਦਰਜ ਕਰਵਾ ਕੇ ਕਾਰਵਾਈ ਕੀਤੀ ਜਾਵੇਗੀ।
Fazilka Murder Case/ਸੁਨੀਲ ਨਾਗਪਾਲ: ਪੰਜਾਬ ਵਿੱਚ ਕਤਲ ਦੀ ਵਾਰਦਾਤਾਂ ਲਗਾਤਾਰ ਵੱਧ ਰਹੀਆਂ ਹਨ। ਅੱਜ ਤਾਜਾ ਮਾਮਲਾ ਪੰਜਾਬ ਦੇ ਫਾਜ਼ਿਲਕਾ ਤੋਂ ਸਾਹਮਣੇ ਆਇਆ ਹੈ ਜਿੱਥੇ ਖੇਤ 'ਚ ਪਾਣੀ ਦੀ ਵਾਰੀ ਨੂੰ ਕੈ ਪਿਓ-ਪੁੱਤ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ।
ਦਰਅਸਲ ਇਹ ਮਾਮਲਾ ਫਾਜ਼ਿਲਕਾ ਦੇ ਪਿੰਡ ਪੱਕਾ ਦਾ ਜਿੱਥੇ ਪਾਣੀ ਦੀ ਵਾਰੀ ਨੂੰ ਪਿਉ-ਪੁੱਤ ਨੂੰ ਗੋਲੀ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਦਾ ਕਹਿਣਾ ਹੈ ਕਿ ਇਸ ਸਬੰਧੀ ਮਾਮਲਾ ਦਰਜ ਕਰਕੇ ਕਾਰਵਾਈ ਕੀਤੀ ਜਾਵੇਗੀ।
ਜਾਣਕਾਰੀ ਦਿੰਦੇ ਹੋਏ ਮ੍ਰਿਤਕ ਅਵਤਾਰ ਸਿੰਘ ਦੇ ਭਰਾ ਕਾਰਜ ਸਿੰਘ ਨੇ ਦੱਸਿਆ ਕਿ ਉਸ ਦੇ ਭਰਾ ਅਵਤਾਰ ਸਿੰਘ ਨੇ ਪਿੰਡ ਵਿਚ ਹੀ ਕਰੀਬ 8 ਏਕੜ ਜ਼ਮੀਨ ਠੇਕੇ 'ਤੇ ਲਈ ਸੀ, ਉਸ ਨੇ ਦੱਸਿਆ ਕਿ ਉਸ ਦੇ ਭਰਾ ਨੇ ਪਹਿਲਾਂ ਜੋ ਜ਼ਮੀਨ ਠੇਕੇ 'ਤੇ ਲਈ ਸੀ, ਉਹ ਖੇਤੀ ਲਈ ਸੀ ਉਸ ਨੇ ਦੱਸਿਆ ਕਿ ਉਸ ਦਾ ਭਰਾ ਅਵਤਾਰ ਸਿੰਘ ਅਤੇ ਭਤੀਜਾ ਹਰਮੀਤ ਸਿੰਘ ਠੇਕੇ 'ਤੇ ਖੇਤਾਂ ਵਿਚ ਪਾਣੀ ਲੈ ਰਹੇ ਸਨ।
ਇਹ ਵੀ ਪੜ੍ਹੋ: Punjab Breaking News Live Updates: ਪੰਜਾਬ ਦੀਆਂ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ, ਦੇਖੋ ਇੱਥੇ ਇੱਕ ਲਿੰਕ ਵਿੱਚ
ਇਸ ਦੌਰਾਨ ਉਕਤ ਮੁਲਜ਼ਮਾਂ ਨੇ ਮੌਕੇ ’ਤੇ ਆ ਕੇ ਪਹਿਲਾਂ ਉਸ ਦੇ ਭਤੀਜੇ ਹਰਮੀਤ ਸਿੰਘ ਨੂੰ ਆਪਣੇ ਰਿਵਾਲਵਰ ਨਾਲ ਗੋਲੀ ਮਾਰ ਦਿੱਤੀ ਅਤੇ ਫਿਰ ਉਸ ਦੇ ਭਰਾ ਅਵਤਾਰ ਸਿੰਘ ਨੂੰ ਵੀ ਗੋਲੀ ਮਾਰ ਦਿੱਤੀ, ਜਿਸ ਨੇ ਦੱਸਿਆ ਕਿ ਪਹਿਲਾਂ ਮੁਲਜ਼ਮ ਇਹ ਜ਼ਮੀਨ ਠੇਕੇ ’ਤੇ ਲੈ ਕੇ ਖੇਤੀ ਕਰਦੇ ਸਨ ਉਸ ਦਾ ਭਰਾ ਅਵਤਾਰ ਸਿੰਘ ਦੋ ਸਾਲਾਂ ਤੋਂ ਖੇਤੀ ਕਰਦਾ ਸੀ ਅਤੇ ਇਸੇ ਰੰਜਿਸ਼ ਕਾਰਨ ਉਸ ਦੇ ਭਰਾ ਅਤੇ ਭਤੀਜੇ ਦਾ ਕਤਲ ਹੋ ਗਿਆ।
ਦੱਸ ਦਈਏ ਕਿ ਮ੍ਰਿਤਕ ਅਵਤਾਰ ਸਿੰਘ ਦੇ ਦੋ ਬੇਟੇ ਹਨ, ਜਿਨ੍ਹਾਂ 'ਚੋਂ ਇਕ ਦਾ ਕਤਲ ਹੋ ਗਿਆ ਸੀ, ਜਦੋਂ ਕਿ ਮ੍ਰਿਤਕ ਨੌਜਵਾਨ ਹਰਮੀਤ ਸਿੰਘ ਦਾ ਵਿਆਹ ਕੁਝ ਦਿਨ ਪਹਿਲਾਂ ਹੋਇਆ ਸੀ ਮਾਮਲੇ ਦੀ ਸੂਚਨਾ ਮਿਲਦੇ ਹੀ ਮੌਕੇ 'ਤੇ ਪਹੁੰਚੀ ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਅਤੇ ਡੀਐੱਸਪੀ ਦਾ ਕਹਿਣਾ ਹੈ ਕਿ ਇਸ ਮਾਮਲੇ 'ਚ ਕਤਲ ਦਾ ਮਾਮਲਾ ਦਰਜ ਕਰਕੇ ਕਾਰਵਾਈ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: Drain Bridge: ਪਿੰਡ ਖਾਨੇਵਾਲ ਨੇੜੇ ਡਰੇਨ ਦੇ ਪੁਲ ਦੀ ਮਾੜੀ ਹਾਲਤ ਨੂੰ ਲੈ ਕੇ ਲੋਕਾਂ 'ਚ ਰੋਸ ਵਧਿਆ