Fazilka News: ਡਰੋਨ ਰਾਹੀਂ ਪਾਕਿਸਤਾਨ ਤੋਂ ਹੈਰੋਇਨ ਮੰਗਵਾਉਣ ਵਾਲੇ 4 ਨੌਜਵਾਨ ਗ੍ਰਿਫਤਾਰ
Fazilka News: ਜਲਾਲਾਬਾਦ ਦੇ ਐੱਸ.ਐੱਚ.ਓ ਪਰਮਜੀਤ ਸਿੰਘ ਨੇ ਗਸ਼ਤ ਦੌਰਾਨ ਉਕਤ ਨੌਜਵਾਨਾਂ ਨੂੰ ਕਾਬੂ ਕਰ ਲਿਆ। ਇਨ੍ਹਾਂ ਕੋਲੋਂ 432 ਗ੍ਰਾਮ ਹੈਰੋਇਨ ਅਤੇ 3 ਲੱਖ ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ।
Fazilka News: ਜਲਾਲਾਬਾਦ ਪੁਲਿਸ ਨੇ ਕਰੋੜਾਂ ਦੀ ਹੈਰੋਇਨ ਅਤੇ ਡਰੱਗ ਮਨੀ ਸਮੇਤ 4 ਨੌਜਵਾਨਾਂ ਨੂੰ ਗ੍ਰਿਫਤਾਰ ਕੀਤਾ ਹੈ। ਇਸ ਨੌਜਵਾਨ ਡਰੋਨ ਰਾਹੀਂ ਪਾਕਿਸਤਾਨ ਤੋਂ ਹੈਰੋਇਨ ਮੰਗਵਾਉਂਦੇ ਸਨ। ਜਿਨ੍ਹਾਂ ਨੂੰ ਪੁਲਿਸ ਨੇ ਗੁਪਤ ਸੂਚਨਾ ਦੇ ਅਧਾਰ 'ਤੇ ਕਾਬੂ ਕਰ ਲਿਆ ਹੈ।
ਜਾਣਕਾਰੀ ਦਿੰਦਿਆਂ ਡੀ.ਐਸ.ਪੀ ਜਲਾਲਾਬਾਦ ਜਤਿੰਦਰ ਸਿੰਘ ਗਿੱਲ ਨੇ ਦੱਸਿਆ ਕਿ ਥਾਣਾ ਸਦਰ ਜਲਾਲਾਬਾਦ ਦੇ ਐਸ.ਐਚ.ਓ ਪਰਮਜੀਤ ਸਿੰਘ ਇੰਸਪੈਕਟਰ ਦੀ ਅਗਵਾਈ ਹੇਠ ਪੁਲਿਸ ਟੀਮ ਨੇ ਇਹ ਸਫਲਤਾ ਹਾਸਲ ਕੀਤੀ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਉਕਤ ਨੌਜਵਾਨ ਸਰਹੱਦੀ ਖੇਤਰ ਦਾ ਰਹਿਣ ਵਾਲੇ ਹਨ। ਜਿਨ੍ਹਾਂ ਨੇ ਪਾਕਿਸਤਾਨ ਵਿੱਚ ਸੰਪਰਕ ਕਰਕੇ ਹੈਰੋਇਨ ਮੰਗਵਾਈ ਗਈ ਹੈ। ਜਿਸ ਨੂੰ ਥਾਣਾ ਸਦਰ ਜਲਾਲਾਬਾਦ ਦੇ ਐੱਸ.ਐੱਚ.ਓ ਪਰਮਜੀਤ ਸਿੰਘ ਨੇ ਗਸ਼ਤ ਦੌਰਾਨ ਉਕਤ ਨੌਜਵਾਨਾਂ ਨੂੰ ਕਾਬੂ ਕਰ ਲਿਆ। ਇਨ੍ਹਾਂ ਕੋਲੋਂ 432 ਗ੍ਰਾਮ ਹੈਰੋਇਨ ਅਤੇ 3 ਲੱਖ ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ।
ਪੁਲਿਸ ਵੱਲੋਂ ਕਾਬੂ ਕੀਤੇ ਗਏ ਮੁਲਜ਼ਮਾਂ ਨੇ ਦੱਸਿਆ ਕਿ ਉਹ ਧਾਰਮਿਕ ਸਥਾਨ ਦੇ ਦਰਸ਼ਨ ਕਰਨ ਗਏ ਸਨ, ਜਿੱਥੇ ਉਨ੍ਹਾਂ ਦੀ ਦੋਸਤੀ ਹੋ ਗਈ, ਜਿਸ ਤੋਂ ਬਾਅਦ ਪਹਿਲੀ ਵਾਰ ਉਨ੍ਹਾਂ ਨੂੰ ਦਸ ਤੋਂ ਵੀਹ ਹਜ਼ਾਰ ਰੁਪਏ ਦਾ ਲਾਲਚ ਦੇ ਕੇ ਇਸ ਤਸਕਰੀ ਨੂੰ ਅੰਜਾਮ ਦੇਣ ਜਾ ਰਹੇ ਸਨ। ਤੁਹਾਨੂੰ ਦੱਸ ਦੇਈਏ ਕਿ ਫੜੇ ਗਏ ਮੁਲਜ਼ਮਾਂ ਵਿੱਚੋਂ ਇੱਕ ਨੇ ਪੰਜਾਬ ਪੁਲਿਸ ਦਾ ਟਰਾਇਲ ਦਿੱਤਾ ਹੋਇਆ ਹੈ, ਦੂਜਾ ਐੱਮਏ ਪਾਸ ਹੈ, ਇੱਕ 10ਵੀਂ ਪਾਸ ਹੈ ਅਤੇ ਇੱਕ ਦਿਹਾੜੀਦਾਰ ਮਜ਼ਦੂਰ ਵਜੋਂ ਕੰਮ ਕਰਦਾ ਹੈ।
ਇਹ ਵੀ ਪੜ੍ਹੋ: Gidderbaha News: ਅਮਨ ਅਰੋੜਾ ਨੇ ਗਿੱਦੜਬਾਹਾ ਦੇ ਪਿੰਡਾਂ ਵਿੱਚ ਕਰੋੜਾਂ ਰੁਪਏ ਦੇ ਵਿਕਾਸ ਕਾਰਜਾਂ ਦੇ ਰੱਖੇ ਨੀਂਹ ਪੱਥਰ
ਪੁਲਿਸ ਵੱਲੋਂ ਇਨ੍ਹਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕਰ ਲਿਆ ਗਿਆ ਹੈ ਅਤੇ ਹੁਣ ਉਨ੍ਹਾਂ ਕੋਲੋਂ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: Amritpal Singh News: ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਨੋਟਿਸ ਜਾਰੀ