Fazilka News: ਭਾਰਤ-ਪਾਕਿ ਸਰਹੱਦ `ਤੇ ਕਿਸਾਨਾਂ ਨਾਲ BSF ਦੀ ਮੀਟਿੰਗ, ਝੋਨੇ ਦੀ ਬਿਜਾਈ ਦੇ ਸੀਜ਼ਨ ਲਈ ਵਧਾਇਆ ਗਿਆ ਸਮਾਂ
Fazilka BSF meeting with farmers: ਭਾਰਤ-ਪਾਕਿ ਸਰਹੱਦ `ਤੇ ਕਿਸਾਨਾਂ ਨਾਲ BSF ਦੀ ਮੀਟਿੰਗ ਕੀਤੀ ਗਈ ਹੈ। ਝੋਨੇ ਦੀ ਬਿਜਾਈ ਦੇ ਸੀਜ਼ਨ ਲਈ ਸਮਾਂ ਵਧਾਇਆ ਗਿਆ।
Fazilka News/ਸੁਨੀਲ ਨਾਗਪਾਲ: ਅੱਜ ਫਾਜ਼ਿਲਕਾ ਦੀ ਭਾਰਤ-ਪਾਕਿ ਸਰਹੱਦ 'ਤੇ ਸਥਿਤ ਸਾਦਕੀ ਚੌਕੀ 'ਤੇ ਝੋਨੇ ਦੀ ਬਿਜਾਈ ਦੇ ਸੀਜ਼ਨ ਦੀ ਸ਼ੁਰੂਆਤ ਨੂੰ ਲੈ ਕੇ ਬੀ.ਐੱਸ.ਐੱਫ ਦੀ 55 ਬਟਾਲੀਅਨ ਵੱਲੋਂ ਕਿਸਾਨਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ ਜਿਸ 'ਚ ਜਿੱਥੇ ਕਿਸਾਨਾਂ ਦੀਆਂ ਮੁਸ਼ਕਲਾਂ ਸੁਣੀਆਂ ਗਈਆਂ, ਉੱਥੇ ਹੀ ਉਨ੍ਹਾਂ ਦਾ ਹੱਲ ਵੀ ਕੀਤਾ ਗਿਆ। ਕਿਸਾਨਾਂ ਦੀਆਂ ਮੁੱਖ ਸਮੱਸਿਆਵਾਂ ਪਾਕਿਸਤਾਨ ਸਰਹੱਦ ਦੇ ਵਿਚਕਾਰ ਲੱਗੇ ਕੰਡਿਆਲੀ ਫਾਟਕ ਨੂੰ ਸਵੇਰੇ 8 ਵਜੇ ਤੋਂ ਸ਼ਾਮ 6 ਵਜੇ ਤੱਕ ਖੋਲ੍ਹਣ ਦੇ ਆਦੇਸ਼ ਦਿੱਤੇ ਗਏ ਤਾਂ ਜੋ ਕਿਸਾਨਾਂ ਨੂੰ ਸਰਹੱਦ ਪਾਰ ਖੇਤਾਂ ਵਿੱਚ ਫਸਲਾਂ ਦੀ ਬਿਜਾਈ ਕਰਨ ਸਮੇਂ ਕਿਸੇ ਕਿਸਮ ਦੀ ਸਮੱਸਿਆ ਨਾ ਆਵੇ।
ਭਾਰਤ-ਪਾਕਿ ਸਰਹੱਦ ਦੀ ਸਾਦਕੀ ਚੌਕੀ 'ਤੇ ਪੁੱਜੇ ਬੀ.ਐਸ.ਐਫ ਦੀ 55 ਬਟਾਲੀਅਨ ਦੇ ਕਮਾਂਡੈਂਟ ਕੇ.ਐਨ.ਤ੍ਰਿਪਾਠੀ ਨੇ ਦੱਸਿਆ ਕਿ ਕਿਸਾਨਾਂ ਨਾਲ ਮੀਟਿੰਗ ਦੌਰਾਨ ਸਰਹੱਦੀ ਖੇਤਰ ਦੇ ਕਰੀਬ ਦੋ ਦਰਜਨ ਪਿੰਡਾਂ ਦੇ ਕਿਸਾਨਾਂ ਨੂੰ ਪੇਸ਼ ਆ ਰਹੀਆਂ, ਕਈ ਸਮੱਸਿਆਵਾਂ 'ਤੇ ਚਰਚਾ ਕੀਤੀ ਗਈ ਵਿਸ਼ੇਸ਼ ਮੁੱਦੇ ਭਾਰਤ-ਪਾਕਿ ਕੰਡਿਆਲੀ ਤਾਰ ਦਾ ਸਮਾਂ ਵਧਾਉਣਾ, ਫਸਲਾਂ ਦੀ ਬਿਜਾਈ ਅਤੇ ਬਿਜਾਈ ਲਈ ਜਾ ਰਹੇ ਮਜ਼ਦੂਰਾਂ ਦੀ ਪੜਤਾਲ, ਫਸਲ ਦੀ ਉਚਾਈ ਨੂੰ ਵਧਾਉਣਾ ਸੀ।
ਇਹ ਵੀ ਪੜ੍ਹੋ: Jalalabad Accident: ਜਲਾਲਾਬਾਦ 'ਚ ਸੜਕਾਂ 'ਤੇ ਮੌਤ ਨੂੰ ਮਖੋਲਾ ਕਰਦਾ ਦਿਖਿਆ ਨੌਜਵਾਨ, ਵੀਡੀਓ ਹੋਈ ਵਾਇਰਲ
ਬੀ.ਐਸ.ਐਫ ਨੇ ਭਾਰਤ-ਪਾਕਿ ਕੰਡਿਆਲੀ ਤਾਰ ਵਾਲੇ ਗੇਟ ਦਾ ਸਮਾਂ ਵਧਾ ਕੇ ਸਵੇਰੇ 8 ਵਜੇ ਤੋਂ ਸ਼ਾਮ 6 ਵਜੇ ਤੱਕ ਗੇਟ ਖੋਲ੍ਹਣ ਦੇ ਹੁਕਮ ਦਿੱਤੇ ਹਨ ਅਤੇ ਬਿਜਾਈ ਲਈ ਆਉਣ ਵਾਲੇ ਮਜ਼ਦੂਰਾਂ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਸਬੰਧਤ ਪਿੰਡ ਦੇ ਸਰਪੰਚ ਤੋਂ ਤਸਦੀਕ ਕੀਤੇ ਮਜ਼ਦੂਰ ਹੀ ਹੋਣ। ਭਾਰਤ-ਪਾਕਿ ਕੰਡਿਆਲੀ ਤਾਰ ਦੇ ਪਾਰ ਖੇਤਾਂ ਵਿੱਚ ਜਾਣ ਦੀ ਇਜਾਜ਼ਤ ਹੋਵੇਗੀ ਅਤੇ ਸੀਮਾ ਸੁਰੱਖਿਆ ਬਲ ਦੇਸ਼ ਦੀ ਸੁਰੱਖਿਆ ਦੌਰਾਨ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕਰੇਗਾ।
ਪੰਜਾਬ ਬਾਰਡਰ ਏਰੀਆ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸੁਭਾਸ਼ ਰਿਣਵਾ ਨੇ ਕਿਹਾ ਕਿ ਕਿਸਾਨ ਵੀ ਬੀ.ਐਸ.ਐਫ ਦੇ ਜਵਾਨਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜੇ ਹਨ ਤਾਂ ਜੋ ਜੈ ਜਵਾਨ ਜੈ ਕਿਸਾਨ ਦਾ ਨਾਅਰਾ ਬੁਲੰਦ ਕਰੀਏ ।
ਇਹ ਵੀ ਪੜ੍ਹੋ: Punjab Weather Update: ਪੰਜਾਬ 'ਚ ਆਉਣ ਵਾਲੇ ਦਿਨਾਂ ਹੋਰ ਵਧੇਗੀ ਗਰਮੀ, ਲੋਕਾਂ ਨੂੰ ਹੀਟ ਵੇਵ ਤੋਂ ਬਚਣ ਦੀ ਸਲਾਹ