Jalalabad Fraud/ਸੁਨੀਲ ਨਾਗਪਾਲ: ਫਾਜ਼ਿਲਕਾ ਜ਼ਿਲ੍ਹੇ ਦੇ ਜਲਾਲਾਬਾਦ ਸਦਰ ਥਾਣੇ ਦੀ ਪੁਲਿਸ ਨੇ ਧੋਖਾਦੇਹੀ ਦੇ ਇਕ ਮਾਮਲੇ 'ਚ ਅਕਾਲੀ ਦਲ ਦੇ ਨੇਤਾ ਨੂੰ ਗ੍ਰਿਫਤਾਰ ਕੀਤਾ ਹੈ ਜਿਸ 'ਤੇ ਨੌਕਰੀ ਦਿਵਾਉਣ ਦੇ ਬਹਾਨੇ ਕਰੀਬ 9 ਲੱਖ ਰੁਪਏ ਦੀ ਠੱਗੀ ਮਾਰਨ ਦਾ ਦੋਸ਼ ਹੈ। ਦੱਸਿਆ ਜਾ ਰਿਹਾ ਹੈ ਕਿ ਮਲਕੀਤ ਸਿੰਘ ਹੀਰਾ 'ਤੇ ਇਕ ਨੌਜਵਾਨ ਨੂੰ ਪੰਜਾਬ ਪੁਲਿਸ 'ਚ ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ ਕਰੀਬ 9 ਲੱਖ ਰੁਪਏ ਦੀ ਠੱਗੀ ਮਾਰਨ ਦਾ ਦੋਸ਼ ਹੈ ਜਿਸ 'ਚ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ। ਅਦਾਲਤ 'ਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ।


COMMERCIAL BREAK
SCROLL TO CONTINUE READING

ਜਾਣਕਾਰੀ ਦਿੰਦਿਆਂ ਥਾਣਾ ਮੁਖੀ ਬਲਕਾਰ ਸਿੰਘ ਨੇ ਦੱਸਿਆ ਕਿ ਪੁਲਿਸ ਵੱਲੋਂ ਇਸ ਸਬੰਧੀ 173/23 ਦਾ ਮੁਕੱਦਮਾ ਦਰਜ ਕੀਤਾ ਗਿਆ ਸੀ ਜਿਸ 'ਚ ਭਜਨ ਦਾਸ ਪੁੱਤਰ ਲਕਸ਼ਮਣ ਦਾਸ ਵਾਸੀ ਪਿੰਡ ਗਰੀਬਾ ਸੰਦਰ ਨੇ ਦੋਸ਼ ਲਗਾਇਆ ਸੀ ਕਿ ਉਸ ਦਾ ਲੜਕਾ ਸੰਦੀਪ ਸਿੰਘ ਪੰਜਾਬ ਪੁਲਿਸ 'ਚ ਕਾਂਸਟੇਬਲ ਵਜੋਂ ਭਰਤੀ ਹੋਇਆ ਸੀ | ਮਲਕੀਤ ਸਿੰਘ ਹੀਰਾ ਅਤੇ ਉਸ ਦੇ ਲੜਕੇ ਦੇ ਨਾਂ 'ਤੇ ਕਰੀਬ 9 ਲੱਖ ਰੁਪਏ ਦੀ ਠੱਗੀ (Jalalabad Fraud)  ਮਾਰਨ ਦੇ ਮਾਮਲੇ 'ਚ ਪੁਲਿਸ ਨੇ ਦੋਸ਼ੀ ਨੂੰ ਅਦਾਲਤ 'ਚ ਪੇਸ਼ ਕੀਤਾ ਹੈ। ਪੁਲਿਸ ਰਿਮਾਂਡ ਹਾਸਲ ਕਰਨ ਤੋਂ ਬਾਅਦ ਪੁੱਛਗਿੱਛ ਕੀਤੀ ਜਾਵੇਗੀ ਕਿ ਇਸ ਮਾਮਲੇ 'ਚ ਮਿਲੀ ਰਕਮ ਕਿੱਥੇ ਹੈ ਅਤੇ ਉਸਦਾ ਪੁੱਤਰ ਕਿੱਥੇ ਹੈ।


ਇਹ ਵੀ ਪੜ੍ਹੋ: Jalalabad News: ਜਲਾਲਾਬਾਦ ਛੁੱਟੀ ਆਏ ਫੌਜੀ ਦੀ ਬੁਲਟ ਮੋਟਰ ਸਾਈਕਲ ਹੋਈ ਦੁਰਘਟਨਾਗ੍ਰਸਤ, ਜਵਾਨ ਦੀ ਮੌਤ
 


ਇਸ ਤੋਂ ਬਾਅਦ ਪੁਲਿਸ ਨੇ (Jalalabad Fraud)  ਦੋਸ਼ੀ ਮਲਕੀਤ ਸਿੰਘ ਹੀਰਾ ਨੂੰ ਗ੍ਰਿਫਤਾਰ ਕਰ ਲਿਆ ਹੈ, ਜਿਸ ਨੂੰ ਅਦਾਲਤ 'ਚ ਪੇਸ਼ ਕੀਤਾ ਜਾ ਰਿਹਾ ਹੈ, ਜਿੱਥੇ ਉਸ ਦਾ ਪੁਲਿਸ ਰਿਮਾਂਡ ਹਾਸਲ ਕਰਕੇ ਪੁੱਛਗਿੱਛ ਕੀਤੀ ਜਾਵੇਗੀ। ਦੱਸ ਦਈਏ ਕਿ ਮਲਕੀਤ ਸਿੰਘ ਹੀਰਾ ਨੇ 2012 ਵਿਚ ਕਾਂਗਰਸ ਦੀ ਟਿਕਟ 'ਤੇ ਜਲਾਲਾਬਾਦ ਵਿਧਾਨ ਸਭਾ ਚੋਣ ਲੜੀ ਸੀ, ਜਿਸ ਤੋਂ ਬਾਅਦ ਉਹ ਲੰਬੇ ਸਮੇਂ ਤੱਕ ਕਾਂਗਰਸ ਵਿਚ ਰਹੇ ਸਨ।


ਇਹ ਵੀ ਪੜ੍ਹੋ: Tarn taran News: ਤਰਨਤਾਰਨ 'ਚ  ਭਾਰਤ-ਪਾਕਿ ਸਰਹੱਦ 'ਤੇ BSF ਨੂੰ ਨਸ਼ਿਆਂ ਦੀ ਵੱਡੀ ਖੇਪ ਬਰਾਮਦ