Fazilka News: ਮਾਪੇ ਆਪਣੇ ਹੀ ਪੁੱਤ ਨੂੰ ਜੰਜ਼ੀਰਾਂ ਨਾਲ ਬੰਨ੍ਹਣ ਲਈ ਮਜ਼ਬੂਰ, ਜਾਣੋ ਕਾਰਨ
Fazilka News: ਪਰਿਵਾਰ ਮੁਤਾਬਿਕ ਉਨ੍ਹਾਂ ਦਾ ਬੱਚੇ ਦੀ ਦਿਮਾਗੀ ਹਾਲਤ ਠੀਕ ਨਹੀਂ ਹੈ। ਜਿਸ ਕਰਕੇ ਉਨ੍ਹਾਂ ਨੂੰ ਮਜ਼ਬੂਰ ਵੱਸ ਇਸ ਨੂੰ ਬੰਨ੍ਹਕੇ ਰੱਖਣਾ ਪੈਂਦਾ ਹੈ।
Fazilka News: ਫਾਜ਼ਿਲਕਾ ਦੇ ਪਿੰਡ ਬੂੜਵਾਲਾ ਵਿੱਚ ਇੱਕ ਪਰਿਵਾਰ ਆਪਣੇ ਬੱਚਿਆਂ ਨੂੰ ਜ਼ੰਜੀਰਾਂ ਨਾਲ ਬੰਨ੍ਹਣ ਲਈ ਮਜ਼ਬੂਰ ਹੈ। ਬੱਚੇ ਨੂੰ ਲੋਹੇ ਦੀਆਂ ਜ਼ੰਜੀਰਾਂ ਨਾਲ ਘਰ ਵਿੱਚ ਬੰਦ ਕਰਕੇ ਰੱਖਿਆ ਹੋਇਆ ਹੈ। ਪਰਿਵਾਰ ਦਾ ਕਹਿਣਾ ਹੈ ਕਿ ਜਦੋਂ ਜ਼ੰਜੀਰ ਖੋਲ੍ਹ ਦਿੱਤੀਜਾਂਦੀ ਹੈ ਤਾਂ ਇਹ ਦਿਮਾਗੀ ਤੌਰ 'ਤੇ ਬਿਮਾਰ ਬੱਚਾ ਨਾ ਸਿਰਫ਼ ਦੂਜਿਆਂ ਨੂੰ ਨੁਕਸਾਨ ਪਹੁੰਚਾਉਂਦਾ ਹੈ ਸਗੋਂ ਆਪਣਾ ਵੀ ਨੁਕਸਾਨ ਕਰਦਾ ਹੈ। ਪਰਿਵਾਰ ਦਾ ਕਹਿਣਾ ਹੈ ਕਿ ਉਹ ਬਹੁਤ ਹੀ ਗਰੀਬ ਹਨ ਅਤੇ ਉਨ੍ਹਾਂ ਨੇ ਕਈ ਵਾਰ ਪ੍ਰਸ਼ਾਸਨ ਅਤੇ ਸਰਕਾਰ ਨੂੰ ਆਰਥਿਕ ਮਦਦ ਲਈ ਅਪੀਲ ਕੀਤੀ ਹੈ ਪਰ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਹੋਈ।
ਜਾਣਕਾਰੀ ਦਿੰਦਿਆਂ ਬੱਚੇ ਦੇ ਪਿਤਾ ਹਰਦੇਵ ਸਿੰਘ ਨੇ ਦੱਸਿਆ ਕਿ ਉਹ ਪਿੰਡ ਵਿੱਚ ਹੀ ਲੇਡੀਜ਼ ਟੇਲਰ ਦਾ ਕੰਮ ਕਰਦਾ ਹੈ। ਉਸ ਦੇ ਬੱਚੇ ਦੀ ਉਮਰ ਕਰੀਬ 15 ਸਾਲ ਹੈ। ਜੋ ਮਾਨਸਿਕ ਤੌਰ 'ਤੇ ਬਿਮਾਰ ਹੈ। ਜਿਸ ਕਾਰਨ ਉਸ ਨੂੰ ਘਰ ਵਿੱਚ ਜੰਜ਼ੀਰਾਂ ਨਾਲ ਬੰਨ੍ਹ ਕੇ ਰੱਖਿਆ ਹੋਇਆ ਹੈ। ਉਨ੍ਹਾਂ ਨੇ ਦੱਸਿਆ ਕਿ ਜਿਵੇਂ ਹੀ ਜ਼ੰਜੀਰਾਂ ਨੂੰ ਖੋਲ੍ਹਿਆ ਜਾਂਦਾ ਹੈ ਅਤੇ ਆਜ਼ਾਦ ਕੀਤਾ ਜਾਂਦਾ ਹੈ, ਇਹ ਨਾ ਸਿਰਫ਼ ਦੂਜਿਆਂ ਨੂੰ ਨੁਕਸਾਨ ਪਹੁੰਚਾਉਂਦਾ ਹੈ, ਸਗੋਂ ਆਪਣੇ ਆਪ ਨੂੰ ਵੀ ਨੁਕਸਾਨ ਪਹੁੰਚਾਉਂਦਾ ਹੈ ਅਤੇ ਆਪਣੇ ਕੱਪੜੇ ਫਾੜ ਲੈਂਦਾ ਹੈ।
ਉਨ੍ਹਾਂ ਦਾ ਕਹਿਣਾ ਹੈ ਕਿ ਬੱਚੇ ਦੇ ਇਲਾਜ 'ਤੇ ਕਾਫੀ ਪੈਸਾ ਖਰਚ ਹੋਵੇਗਾ ਪਰ ਉਨ੍ਹਾਂ ਦੀ ਆਰਥਿਕ ਹਾਲਤ ਠੀਕ ਨਹੀਂ ਹੈ। ਉਹ ਕਈ ਵਾਰ ਪ੍ਰਸ਼ਾਸਨ ਅਤੇ ਸਰਕਾਰ ਨੂੰ ਮਦਦ ਦੀ ਅਪੀਲ ਕਰ ਚੁੱਕੇ ਹਨ ਪਰ ਉਨ੍ਹਾਂ ਦੀ ਕੋਈ ਵੀ ਮਦਦ ਨਹੀਂ ਕੀਤੀ ਗਈ। ਜਿਸ ਕਰਕੇ ਉਨ੍ਹਾਂ ਨੇ ਆਪਣੇ ਘਰ ਵਿੱਚ ਮੌਜੂਦ ਛੋਟੇ ਬੱਚੇ ਦੀ ਪੜਾਈ ਵਿਚਾਲੇ ਛੁਡਵਾ ਦਿੱਤਾ ਹੈ ਅਤੇ ਹੁਣ ਉਹ ਇੱਕ ਰੈਡੀਮੇਡ ਦੀ ਦੁਕਾਨ 'ਤੇ ਕੰਮ ਕਰਦਾ ਹੈ ਅਤੇ ਕਿਸੇ ਨਾ ਕਿਸੇ ਤਰੀਕੇ ਨਾਲ ਘਰ ਦਾ ਗੁਜ਼ਾਰਾ ਚੱਲ ਰਿਹਾ ਹੈ।
ਇਸ ਸਬੰਧੀ ਪਤਾ ਲੱਗਦਿਆਂ ਹੀ ਪੁਲਿਸ ਅਤੇ ਚਾਈਲਡ ਵੈਲਫੇਅਰ ਸੁਸਾਇਟੀ ਦੀ ਟੀਮ ਮੌਕੇ ’ਤੇ ਪਹੁੰਚੀ ਗਈ। ਜਿਨ੍ਹਾਂ ਵੱਲੋਂ ਬੱਚਿਆਂ ਨੂੰ ਰੈਸਕਿਊ ਕਰ ਕੇ ਡੀਸੀ ਦਫ਼ਤਰ ਲਿਜਾਇਆ ਗਿਆ, ਉਨ੍ਹਾਂ ਕਿਹਾ ਕਿ ਇਸ ਮਾਮਲੇ ਸਬੰਧੀ ਪਰਿਵਾਰ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ।