Fazilka News: ਫਾਜ਼ਿਲਕਾ 'ਚ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਨੇ ਨਸ਼ਾ ਤਸਕਰ ਨੂੰ ਕਾਬੂ ਕੀਤਾ ਹੈ। ਪੁਲਿਸ ਨੇ ਇੱਕ ਗੁਪਤ ਸੂਚਨਾ ਦੇ ਅਧਾਰ ਤੇ ਕਾਰਵਾਈ ਕਰਦੇ ਹੋਏ ਇਸ ਵਿਅਕਤੀ ਨੂੰ 60 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਕੀਤਾ ਹੈ। ਇਸ ਨਸ਼ਾ ਤਸਕਰ ਰਾਜਸਥਾਨ ਤੋਂ ਭੁੱਕੀ ਲਿਆ ਕੇ ਪੰਜਾਬ ਵਿੱਚ ਵੇਚਣ ਦਾ ਧੰਦਾ ਕਰਦਾ ਸੀ। ਪੁਲਿਸ ਮੁਤਾਬਿਕ ਇਸ ਵਿਅਕਤੀ 'ਤੇ ਪਹਿਲਾਂ ਵੀ ਕਈ ਮਾਮਲੇ ਦਰਜ ਹਨ। ਇਸ ਮੁਲਜ਼ਮ ਦੀ ਪਛਾਣ ਅਮਰਜੀਤ ਸਿੰਘ ਉਰਫ਼ ਲੱਡੂ ਪੁੱਤਰ ਜੋਗਿੰਦਰ ਸਿੰਘ ਵਜੋਂ ਹੋਈ ਹੈ।


COMMERCIAL BREAK
SCROLL TO CONTINUE READING

ਜਾਣਕਾਰੀ ਦਿੰਦਿਆਂ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਮੁਖ਼ਬਰ ਨੇ ਇਤਲਾਹ ਦਿੱਤੀ ਕਿ ਕਥਿਤ ਦੋਸ਼ੀ ਅਮਰਜੀਤ ਸਿੰਘ ਉਰਫ਼ ਲੱਡੂ ਪੁੱਤਰ ਜੋਗਿੰਦਰ ਸਿੰਘ ਵਾਸੀ ਪਿੰਡ ਲਮੋਚੜ ਖੁਰਦ ਥਾਣਾ ਸਦਰ ਜਲਾਲਾਬਾਦ ਜ਼ਿਲ੍ਹਾ ਫ਼ਾਜ਼ਿਲਕਾ ਦਾ ਰਹਿਣਾ ਵਾਲਾ ਹੈ। ਜੋ ਕਿ ਰਾਜਸਥਾਨ ਤੋਂ ਭੁੱਕੀ ਲਿਆ ਕੇ ਪੰਜਾਬ ਦੇ ਫ਼ਿਰੋਜ਼ਪੁਰ ਅਤੇ ਫ਼ਾਜ਼ਿਲਕਾ ਖੇਤਰ ਦੇ ਪਿੰਡਾਂ ਵਿੱਚ ਸਪਲਾਈ ਕਰਦਾ ਹੈ। ਅਤੇ ਭੁੱਕੀ ਵੇਚ ਕੇ ਕਮਾਏ ਨਸ਼ੇ ਦੀ ਰਕਮ ਹਵਾਲਾ ਰਾਹੀਂ ਲੁਧਿਆਣਾ ਤੋਂ ਵਾਪਸ ਰਾਜਸਥਾਨ ਭੇਜੀ ਜਾਂਦੀ ਹੈ ਅਤੇ ਅੱਜ ਵੀ ਉਕਤ ਮੁਲਜ਼ਮ  ਡਰੱਗ ਮਨੀ ਪਿਛਲੀ ਪਾਰਟੀ ਨੂੰ ਹਵਾਲਾ ਜ਼ਰੀਏ ਲੁਧਿਆਣਾ ਪਹੁੰਚਾਉਣ ਦੇ ਲਈ ਫ਼ਿਰੋਜ਼ਪੁਰ ਫ਼ਾਜ਼ਿਲਕਾ ਰੋਡ, ਕਿਲਾ ਚੌਂਕ ਫ਼ਿਰੋਜ਼ਪੁਰ ਵਿਖੇ ਮੌਜੂਦ ਹੈ।


ਇਹ ਵੀ ਪੜ੍ਹੋ: Aman Arora News: ਕੈਬਨਿਟ ਮੰਤਰੀ ਅਮਨ ਅਰੋੜਾ 31 ਜੁਲਾਈ ਨੂੰ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ 'ਤੇ ਕਰਨਗੇ ਉਦਘਾਟਨ


ਜਿਸ 'ਤੇ ਪੁਲਿਸ ਨੇ ਮੌਕੇ 'ਤੇ ਕਾਰਵਾਈ ਕਰਦੇ ਹੋਏ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ। ਜਿਸ ਤੋਂ ਕਰੀਬ 6 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਹੋਈ ਹੈ। ਪੁਲਿਸ ਦਾ ਕਹਿਣਾ ਹੈ ਕਿ ਫੜੇ ਗਏ ਦੋਸ਼ੀਆਂ ਖਿਲਾਫ ਪਹਿਲਾਂ ਵੀ ਨਸ਼ਾ ਵੇਚਣ ਦੇ ਮਾਮਲੇ ਦਰਜ ਹਨ। ਹੁਣ ਉਸਦੇ ਖਿਲਾਫ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ।


ਇਹ ਵੀ ਪੜ੍ਹੋ: America Accident News: ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਨੌਜਵਾਨ ਦੀ ਅਮਰੀਕਾ 'ਚ ਮੌਤ; ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ