Fazilka News: ਪਿੰਡ ਦੇ ਲੋਕਾਂ ਨੇ ਕੀਤਾ ਜ਼ਮੀਨ 'ਤੇ ਕਬਜ਼ਾ, ਵਿਅਕਤੀ ਨੇ ਪੀ ਲਿਆ ਜ਼ਹਿਰ, ਹੋਈ ਮੌਤ
Advertisement
Article Detail0/zeephh/zeephh2304445

Fazilka News: ਪਿੰਡ ਦੇ ਲੋਕਾਂ ਨੇ ਕੀਤਾ ਜ਼ਮੀਨ 'ਤੇ ਕਬਜ਼ਾ, ਵਿਅਕਤੀ ਨੇ ਪੀ ਲਿਆ ਜ਼ਹਿਰ, ਹੋਈ ਮੌਤ

Fazilka person suicide: ਪਿੰਡ ਦੇ ਲੋਕਾਂ ਨੇ ਕੀਤਾ ਜ਼ਮੀਨ 'ਤੇ ਕਬਜ਼ਾ, ਜ਼ਖ਼ਮੀ ਵਿਅਕਤੀ ਨੇ ਪੀ ਲਿਆ ਜ਼ਹਿਰ, ਬਠਿੰਡਾ ਪਹੁੰਚਦਿਆਂ ਹੀ ਮੌਤ 

 

Fazilka News: ਪਿੰਡ ਦੇ ਲੋਕਾਂ ਨੇ ਕੀਤਾ ਜ਼ਮੀਨ 'ਤੇ ਕਬਜ਼ਾ, ਵਿਅਕਤੀ ਨੇ ਪੀ ਲਿਆ ਜ਼ਹਿਰ, ਹੋਈ ਮੌਤ

Fazilika News: ਬੀਤੇ ਦਿਨ ਪਿੰਡ ਜੋਧਪੁਰ ਦੇ ਰਹਿਣ ਵਾਲੇ ਇੱਕ ਵਿਅਕਤੀ ਦੀ ਜ਼ਮੀਨ 'ਤੇ ਕੁਝ ਵਿਅਕਤੀਆਂ ਨੇ ਜ਼ਬਰਦਸਤੀ ਕਬਜ਼ਾ ਕਰ ਲਿਆ ਅਤੇ ਧਮਕੀਆਂ ਦਿੱਤੀਆਂ, ਜਿਸ ਕਾਰਨ ਉਕਤ ਵਿਅਕਤੀ ਨੇ ਘਰ 'ਚ ਰੱਖੀ ਕੋਈ ਜ਼ਹਿਰੀਲੀ ਚੀਜ਼ ਨਿਗਲ ਲਈ। ਇਸ ਤੋਂ ਬਾਅਦ ਪਰਿਵਾਰ ਵਾਲੇ ਉਸ ਨੂੰ ਇਲਾਜ ਲਈ ਬਠਿੰਡਾ ਦੇ ਹਸਪਤਾਲ ਲੈ ਗਏ, ਜਿੱਥੇ ਉਸ ਦੀ ਮੌਤ ਹੋ ਗਈ। ਮ੍ਰਿਤਕ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦਾ ਮੈਂਬਰ ਸੀ।

ਪ੍ਰਾਪਤ ਜਾਣਕਾਰੀ ਅਨੁਸਾਰ ਬਲਜੀਤ ਸਿੰਘ ਪੁੱਤਰ ਕੁਲਵੰਤ ਸਿੰਘ ਕੰਤਾ ਪੁੱਤਰ ਰਾਮ ਸਿੰਘ ਉਮਰ 65 ਸਾਲ ਵਾਸੀ ਜੋਧਪੁਰ ਨੇ ਪੁਲੀਸ ਨੂੰ ਦਿੱਤੇ ਬਿਆਨਾਂ ਵਿੱਚ ਦੱਸਿਆ ਕਿ ਪਿੰਡ ਦੇ ਕੁਝ ਵਿਅਕਤੀਆਂ ਨੇ ਉਸ ਦੇ ਪਿਤਾ ਕੁਲਵੰਤ ਸਿੰਘ ਦੀ ਛੇ ਕਨਾਲ ਜ਼ਮੀਨ ’ਤੇ ਜਬਰੀ ਕਬਜ਼ਾ ਕਰ ਲਿਆ ਹੈ। 

ਇਹ ਵੀ ਪੜ੍ਹੋ: Khanna News: ਨਸ਼ਾ ਤਸਕਰ ਨੇ ਪੁਲਿਸ ਉੱਪਰ ਗੱਡੀ ਚੜਾਉਣ ਦੀ ਕੀਤੀ ਕੋਸ਼ਿਸ਼, ਕਾਂਸਟੇਬਲ ਨੇ ਛਾਲ ਮਾਰ ਕੇ ਬਚਾਈ ਜਾਨ
 

ਟਰੈਕਟਰ ਲੈ ਕੇ ਵਿਰੋਧ ਕਰਨ 'ਤੇ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ। ਇਸ ਤੋਂ ਦੁਖੀ ਹੋ ਕੇ ਉਸ ਦੇ ਪਿਤਾ ਨੇ ਕੱਲ੍ਹ ਕੋਈ ਜ਼ਹਿਰੀਲੀ ਚੀਜ਼ ਖਾ ਲਈ, ਜਦੋਂ ਉਸ ਦੀ ਤਬੀਅਤ ਵਿਗੜ ਗਈ ਤਾਂ ਉਸ ਨੂੰ ਉਸ ਦੇ ਪਰਿਵਾਰ ਵਾਲਿਆਂ ਦੇ ਕਹਿਣ 'ਤੇ ਬਠਿੰਡਾ ਦੇ ਹਸਪਤਾਲ ਲਿਜਾਇਆ ਗਿਆ, ਜਿੱਥੇ ਪਹੁੰਚਦਿਆਂ ਹੀ ਉਸ ਦੀ ਮੌਤ ਹੋ ਗਈ। ਇੱਥੇ ਪੁਲੀਸ ਨੇ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਦੀ ਮੋਰਚਰੀ ਵਿੱਚ ਰਖਵਾਇਆ ਹੈ।

ਇਹ ਵੀ ਪੜ੍ਹੋ:  Barnala News: ਬਰਨਾਲਾ ਦੀ ਪਾਸ਼ ਕਲੋਨੀ 'ਚੋਂ ਤਿੰਨ ਲਾਸ਼ਾਂ ਮਿਲਣ ਨਾਲ ਫੈਲੀ ਸਨਸਨੀ, ਪੁਲਿਸ ਨੇ ਸ਼ੁਰੂ ਕੀਤੀ ਜਾਂਚ 
 

ਉਧਰ, ਸਦਰ ਪੁਲਿਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ। ਥਾਣਾ ਸਦਰ ਦੀ ਇੰਚਾਰਜ ਪਰਮਿਲਾ ਨੇ ਦੱਸਿਆ ਕਿ ਮ੍ਰਿਤਕ ਦੇ ਲੜਕੇ ਦੇ ਬਿਆਨਾਂ ਦੇ ਆਧਾਰ 'ਤੇ ਮਾਮਲੇ ਦੀ ਜਾਂਚ ਕੀਤੀ ਜਾਵੇਗੀ ਅਤੇ ਦੋਸ਼ੀਆਂ ਖਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ।

ਇੱਥੇ ਥਾਣਾ ਸਦਰ ਵਿਖੇ ਪੁੱਜੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਜ਼ਿਲ੍ਹਾ ਪ੍ਰਧਾਨ ਪ੍ਰਗਟ ਸਿੰਘ ਨੇ ਦੱਸਿਆ ਕਿ ਮ੍ਰਿਤਕ ਕਿਸਾਨ ਕੁਲਵੰਤ ਸਿੰਘ 2020 ਵਿੱਚ ਉਨ੍ਹਾਂ ਦੀ ਯੂਨੀਅਨ ਦਾ ਸਰਗਰਮ ਮੈਂਬਰ ਸੀ, ਜਿਸ ਨੇ ਯੂਨੀਅਨ ਦੇ ਸੰਘਰਸ਼ਾਂ ਵਿੱਚ ਹਮੇਸ਼ਾ ਸਰਗਰਮੀ ਨਾਲ ਹਿੱਸਾ ਲਿਆ। ਉਨ੍ਹਾਂ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਮ੍ਰਿਤਕ ਦੇ ਲੜਕੇ ਵੱਲੋਂ ਜਿਸ ਪਿੰਡ ਦੇ ਲੋਕਾਂ ਦੇ ਨਾਮ ਦਰਜ ਕਰਵਾਏ ਗਏ ਹਨ, ਜਿਸ ਕਾਰਨ ਉਸ ਦੇ ਪਿਤਾ ਨੇ ਦੁਖੀ ਹੋ ਕੇ ਖੁਦਕੁਸ਼ੀ ਕਰ ਲਈ ਹੈ ਨੂੰ ਤੁਰੰਤ ਕਾਬੂ ਕਰਕੇ ਉਨ੍ਹਾਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇ।

ਇੱਥੇ ਇਸ ਮਾਮਲੇ ਦੀ ਜਾਂਚ ਕਰ ਰਹੇ ਏਐਸਆਈ ਲੇਖਰਾਜ ਨੇ ਦੱਸਿਆ ਕਿ ਮ੍ਰਿਤਕ ਦੇ ਲੜਕੇ ਨੇ ਬਿਆਨ ਦਿੱਤਾ ਹੈ ਕਿ ਪਿੰਡ ਦੇ ਬੂਟਾ ਸਿੰਘ ਅਤੇ ਉਸ ਦੇ ਕੁਝ ਸਾਥੀਆਂ ਨੇ ਉਸ ਦੀ ਜ਼ਮੀਨ ’ਤੇ ਕਬਜ਼ਾ ਕਰ ਲਿਆ ਸੀ, ਜਿਸ ਤੋਂ ਦੁਖੀ ਹੋ ਕੇ ਉਸ ਦੇ ਪਿਤਾ ਨੇ ਖੁਦਕੁਸ਼ੀ ਕਰ ਲਈ। ਮ੍ਰਿਤਕ ਦਾ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ ਅਤੇ ਉਸ ਦੇ ਲੜਕੇ ਦੇ ਬਿਆਨਾਂ ਦੇ ਆਧਾਰ 'ਤੇ ਕਾਰਵਾਈ ਕੀਤੀ ਜਾਵੇਗੀ।

Trending news