Fazilka News: ਫਾਜ਼ਿਲਕਾ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ, ਅੱਤਵਾਦੀ ਮਾਡਿਊਲ ਦਾ ਪਰਦਾਫਾਸ਼, 2 ਗ੍ਰਿਫ਼ਤਾਰ
Fazilka News: ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਕਿ 2022 ਵਿੱਚ ਹਿਮਾਚਲ ਪ੍ਰਦੇਸ਼ ਵਿੱਚ ਹੋਏ ਕਸੋਲ ਬੰਬ ਧਮਾਕੇ ਨੂੰ ਗ੍ਰਿਫ਼ਤਾਰ ਕੀਤੇ ਗਏ ਦੋਨਾਂ ਨੇ ਹੀ ਅੰਜ਼ਾਮ ਦਿੱਤਾ ਸੀ।
Fazilka News: ਫਾਜ਼ਿਲਕਾ ਪੁਲਿਸ ਨੇ ਵੱਡੀ ਕਾਮਯਾਬੀ ਹਾਸਿਲ ਕਰਕੇ ਇੱਕ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਸ ਵਿੱਚ ਅੱਤਵਾਦੀ ਹਰਵਿੰਦਰ ਸਿੰਘ ਉਰਫ਼ ਰਿੰਦਾ ਦੇ ਦੋ ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਿਸ ਮੁਤਾਬਕ ਇਹ ਦੋਵੇਂ ਕਸੋਲ ਆਈ.ਈ.ਡੀ ਬਲਾਸਟ ਮਾਮਲੇ 'ਚ ਸ਼ਾਮਲ ਸਨ, ਜਿਨ੍ਹਾਂ ਤੋਂ ਪੁੱਛਗਿੱਛ ਜਾਰੀ ਹੈ।
ਐਸ.ਐਸ.ਪੀ ਵਰਿੰਦਰਾ ਸਿੰਘ ਬਰਾੜ ਨੇ ਦੱਸਿਆ ਕਿ ਪੁਲਿਸ ਥਾਣਾ ਸਿਟੀ-1 ਅਬੋਹਰ ਨੇ ਗਸ਼ਤ ਦੌਰਾਨ ਦੋ ਵਿਅਕਤੀਆਂ ਰਵੀਤੇਜ, ਵਾਸੀ ਮੁਲਾਂਪੁਰ ਗਰੀਬਦਾਸ ਐਸ.ਏ.ਐਸ.ਨਗਰ, ਮੁਹਾਲੀ ਅਤੇ ਬਲਵਿੰਦਰ ਸਿੰਘ ਵਾਸੀ ਥਾਣਾ ਬਲਾਕ ਮਾਜਰੀ ਐਸ.ਏ.ਐਸ.ਨਗਰ ਨੂੰ ਇੱਕ ਪਿਸਤੌਲ ਸਮੇਤ ਕਾਬੂ ਕੀਤਾ ਹੈ।
ਇਹ ਵੀ ਪੜ੍ਹੋ: Ferozepur News: ਜ਼ਿਲ੍ਹਾ ਮੈਜਿਸਟ੍ਰੇਟ ਫ਼ਿਰੋਜ਼ਪੁਰ ਵਲੋਂ ਅਸਲਾ ਲਾਇਸੰਸੀਆਂ ਨੂੰ ਹਥਿਆਰ ਜਮ੍ਹਾਂ ਕਰਵਾਉਣ ਦੀ ਅਪੀਲ
ਪੁਲਿਸ ਨੇ ਦੋਵਾਂ ਵਿਅਕਤੀਆਂ ਨੂੰ ਗਿ੍ਫ਼ਤਾਰ ਕਰਕੇ ਮਾਮਲਾ ਨੰਬਰ 44 ਦਰਜ ਕਰ ਲਿਆ ਹੈ, ਹਾਲਾਂਕਿ ਪੁਲਿਸ ਨੂੰ ਜਾਂਚ ਦੌਰਾਨ ਪਤਾ ਲੱਗਾ ਹੈ ਕਿ 2022 'ਚ ਕਸੋਲ ਹਿਮਾਚਲ ਪ੍ਰਦੇਸ਼ 'ਚ ਹੋਏ ਬੰਬ ਧਮਾਕੇ ਨੂੰ ਗਿ੍ਫ਼ਤਾਰ ਕੀਤੇ ਗਏ ਮੁਲਜ਼ਮਾਂ ਨੇ ਹੀ ਅੰਜਾਮ ਦਿੱਤਾ ਸੀ। ਜਿਸ 'ਤੇ ਥਾਣਾ ਸਦਰ ਕੁੱਲੂ ਹਿਮਾਚਲ ਪ੍ਰਦੇਸ਼ 'ਚ ਮਾਮਲਾ ਦਰਜ ਕੀਤਾ ਗਿਆ ਸੀ। ਅਣਪਛਾਤੇ ਵਿਅਕਤੀਆਂ ਦੇ ਖਿਲਾਫ ਦਰਜ ਕੀਤਾ ਗਿਆ ਹੈ।
ਪੁਲਿਸ ਨੇ ਮੁਲਜ਼ਮਾਂ ਕੋਲੋਂ ਇੱਕ ਪਿਸਤੌਲ ਅਤੇ ਦੋ ਜਿੰਦਾ ਕਾਰਤੂਸ ਬਰਾਮਦ ਕੀਤੇ ਹਨ। ਪੁਲਿਸ ਅਨੁਸਾਰ ਇਹ ਮੋਡਿਊਲ ਹਰਵਿੰਦਰ ਸਿੰਘ ਰਿੰਦਾ ਵੱਲੋਂ ਲਾਂਚ ਕੀਤਾ ਗਿਆ ਸੀ,ਜਿਸ ਨੂੰ ਹੁਣ ਪਾਕਿਸਤਾਨ ਵੱਲੋਂ ਹੱਥ ਪਾਇਆ ਜਾ ਰਿਹਾ ਸੀ,ਜਿਸ ਨੇ ਸੈਲਾਨੀਆਂ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ ਸੀ। ਹਿਮਾਚਲ ਪ੍ਰਦੇਸ਼ ਦੀ ਮਣੀਕਰਨ ਘਾਟੀ ਵਿਚ ਅੰਤਰਰਾਸ਼ਟਰੀ ਪੱਧਰ 'ਤੇ ਭਾਰਤੀ ਸੈਰ-ਸਪਾਟੇ ਦੇ ਅਕਸ ਨੂੰ ਖਰਾਬ ਕਰਨ ਦੀ ਜਾਣਬੁੱਝ ਕੇ ਕੋਸ਼ਿਸ਼ ਕੀਤੀ ਗਈ ਸੀ।
ਇਹ ਵੀ ਪੜ੍ਹੋ: Badaun Double Murder: 2 ਮਾਸੂਮਾਂ ਦਾ ਕਤਲ! ਹੰਗਾਮਾ ਤੇ ਫਿਰ ਐਨਕਾਊਂਟਰ, ਇੱਥੇ ਪੜ੍ਹੋ ਦੋਹਰੇ ਕਤਲ ਕਾਂਡ ਦੀ ਪੂਰੀ ਕਹਾਣੀ