Fazilka News: ਪੈਟਰੋਲ ਪੰਪ ਦੇ ਮੈਨੇਜਰ ਰਾਜਿੰਦਰ ਸਿੰਘ ਮਿੱਠੂ ਨੇ ਦੱਸਿਆ ਕਿ ਬੀਤੀ ਰਾਤ ਕਰੀਬ 12 ਵਜੇ ਦੋ ਵਿਅਕਤੀ ਪੈਟਰੋਲ ਪੰਪ ਦੇ ਤਾਲੇ ਤੋੜ ਕੇ ਅੰਦਰ ਦਾਖਲ ਹੋਏ। ਜਿਨ੍ਹਾਂ 'ਚੋਂ ਇਕ ਵਿਅਕਤੀ ਨੇ ਪੈਟਰੋਲ ਪੰਪ ਦੇ ਦਫਤਰ 'ਚ ਦਾਖਲ ਹੋ ਕੇ ਗੋਲੀ ਚਲਾ ਦਿੱਤੀ।
Trending Photos
Fazilka News: ਫਾਜ਼ਿਲਕਾ ਦੇ ਪਿੰਡ ਘੁਬਾਇਆ 'ਚ ਸਥਿਤ ਯੂਨਾਈਟਿਡ ਐਚ.ਪੀ ਪੈਟਰੋਲ ਪੰਪ 'ਤੇ ਚੋਰਾਂ ਨੇ ਪੈਟਰੋਲ ਪੰਪ ਦੇ ਤਾਲੇ ਤੋੜ ਕੇ ਦਫਤਰ 'ਚ ਦਾਖਲ ਹੋ ਕੇ ਨਕਦੀ ਵੀ ਚੋਰੀ ਕਰਕੇ ਫਰਾਰ ਹੋ ਗਏ। ਚੋਰੀ ਦਾ ਸਾਰੀ ਘਟਨਾ ਪੈਟਰੋਲ ਪੰਪ 'ਤੇ ਲੱਗੇ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ ਹੈ। ਪੰਪ ਮਾਲਕ ਵੱਲੋਂ ਚੋਰੀ ਦੀ ਇਸ ਘਟਨਾ ਬਾਰੇ ਜਾਣਕਾਰੀ ਪੁਲਿਸ ਨੂੰ ਦੇ ਦਿੱਤੀ ਹੈ, ਪੁਲਿਸ ਨੇ ਮਾਮਲ ਦਰਜ ਕਰ ਲਿਆ ਹੈ ਅਤੇ ਦੋਸ਼ੀਆਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।
ਜਾਣਕਾਰੀ ਦਿੰਦੇ ਹੋਏ ਪੈਟਰੋਲ ਪੰਪ ਦੇ ਮੈਨੇਜਰ ਰਾਜਿੰਦਰ ਸਿੰਘ ਮਿੱਠੂ ਨੇ ਦੱਸਿਆ ਕਿ ਬੀਤੀ ਰਾਤ ਕਰੀਬ 12 ਵਜੇ ਦੋ ਵਿਅਕਤੀ ਪੈਟਰੋਲ ਪੰਪ ਦੇ ਤਾਲੇ ਤੋੜ ਕੇ ਅੰਦਰ ਦਾਖਲ ਹੋਏ। ਜਿਨ੍ਹਾਂ 'ਚੋਂ ਇਕ ਵਿਅਕਤੀ ਨੇ ਪੈਟਰੋਲ ਪੰਪ ਦੇ ਦਫਤਰ 'ਚ ਦਾਖਲ ਹੋ ਕੇ ਗੋਲੀ ਚਲਾ ਦਿੱਤੀ। ਇਸ ਤੋਂ ਬਾਅਦ ਸਾਰੇ ਕਾਗਜ਼ਾਤ ਖਿਲਾਰਨ ਤੋਂ ਬਾਅਦ ਜਦੋਂ ਉਸ ਨੂੰ ਕੁਝ ਨਾ ਮਿਲਿਆ ਤਾਂ ਉਸ ਨੇ ਉੱਥੇ ਲੱਗੇ ਸੀਸੀਟੀਵੀ ਕੈਮਰੇ ਨਾਲ ਸੇਫ ਦਾ ਤਾਲਾ ਤੋੜ ਕੇ 10 ਹਜ਼ਾਰ ਰੁਪਏ ਦੀ ਨਕਦੀ ਚੋਰੀ ਕਰ ਲਏ। ਜਿਸ ਤੋਂ ਬਾਅਦ ਸੀ.ਸੀ.ਟੀ.ਵੀ. ਦੇ ਆਧਾਰ 'ਤੇ ਪੁਲਿਸ ਨੂੰ ਸ਼ਿਕਾਇਤ ਦੇ ਦਿੱਤੀ ਗਈ ਹੈ।
ਇਹ ਵੀ ਪੜ੍ਹੋ: Patiala Boys Missing Ayodhya: ਪਟਿਆਲਾ ਦੇ ਦੋ ਬੱਚੇ ਅਯੁੱਧਿਆ 'ਚ ਹੋਏ ਲਾਪਤਾ; ਪ੍ਰਨੀਤ ਕੌਰ ਨੇ ਵਾਪਸੀ ਦੀ ਕੀਤੀ ਅਰਦਾਸ
ਦੂਜੇ ਪਾਸੇ ਪੁਲਸ ਚੌਕੀ ਘੁਬਾਇਆ ਦੇ ਇੰਚਾਰਜ ਏ.ਐੱਸ.ਆਈ ਗੁਰਨਾਮ ਸਿੰਘ ਦਾ ਕਹਿਣਾ ਹੈ ਕਿ ਪੈਟਰੋਲ ਪੰਪ 'ਤੇ ਲੁੱਟ ਦਾ ਮਾਮਲਾ ਉਨ੍ਹਾਂ ਦੇ ਧਿਆਨ 'ਚ ਆਇਆ ਹੈ। ਚੋਰੀ ਦੀ ਸੀਸੀਟੀਵੀ ਫੁਟੇਜ਼ ਖੰਗਾਲੀ ਜਾ ਰਹੀ ਹੈ। ਦੋਸ਼ੀਂ ਦੀ ਪਛਾਣ ਕਰਕੇ ਜਲਦ ਪੁਲਿਸ ਵੱਲੋਂ ਉਨ੍ਹਾਂ ਨੂੰ ਕਾਬੂ ਕਰ ਲਿਆ ਜਾਵੇਗਾ।
ਇਹ ਵੀ ਪੜ੍ਹੋ: Farmers Protest: ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਵਿਰੋਧ ਕਰਨ ਦਾ ਐਲਾਨ