Fazilka News: ਧਮਕੀਆਂ ਦੇਣ ਅਤੇ ਫਿਰੌਤੀ ਮੰਗਣ ਵਾਲੇ ਦੋ ਬਦਮਾਸ਼ ਗ੍ਰਿਫਤਾਰ; ਦੋ ਪਿਸਤੌਲ, ਦੋ ਮੈਗਜ਼ੀਨ ਤੇ 4 ਜਿੰਦਾ ਕਾਰਤੂਸ ਬਰਾਮਦ
Fazilka News: ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਫਾਜ਼ਿਲਕਾ ਦੇ ਇੰਸਪੈਕਟਰ ਸਤਿੰਦਰਦੀਪ ਸਿੰਘ ਬਰਾੜ ਨੇ ਦੱਸਿਆ ਕਿ 30 ਨਵੰਬਰ ਨੂੰ ਰਾਜਿੰਦਰ ਸਿੰਘ ਉਰਫ ਬਿੱਲਾ ਉਰਫ ਮੋਟਾ ਪੁੱਤਰ ਜਰਨੈਲ ਸਿੰਘ ਵਾਸੀ ਜ਼ਿਲਾ ਫਾਜ਼ਿਲਕਾ ਅਤੇ ਪ੍ਰਿਤਪਾਲ ਸਿੰਘ ਉਰਫ ਮੋਟਾ ਜੋ ਇਲਾਕੇ ਦੇ ਵਪਾਰੀਆਂ ਨੂੰ ਧਮਕੀਆਂ ਦੇ ਕੇ ਫਿਰੌਤੀ ਵਸੂਲਦੇ ਸਨ।
Fazilka News: ਫਾਜ਼ਿਲਕਾ ਦੀ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਦੀ ਪੁਲਸ ਨੇ ਕਾਰੋਬਾਰੀਆਂ ਨੂੰ ਧਮਕੀਆਂ ਦੇ ਕੇ ਫਿਰੌਤੀ ਮੰਗਣ ਵਾਲੇ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕਰ ਲਿਆ ਹੈ, ਜਿਨ੍ਹਾਂ ਕੋਲੋਂ ਪਿਸਤੌਲ, ਮੈਗਜ਼ੀਨ ਅਤੇ ਜ਼ਿੰਦਾ ਕਾਰਤੂਸ ਵੀ ਬਰਾਮਦ ਕੀਤੇ ਗਏ ਹਨ ਅਤੇ ਮਾਮਲੇ 'ਚ ਦੋਸ਼ੀਆਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।
ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਫਾਜ਼ਿਲਕਾ ਦੇ ਇੰਸਪੈਕਟਰ ਸਤਿੰਦਰਦੀਪ ਸਿੰਘ ਬਰਾੜ ਨੇ ਦੱਸਿਆ ਕਿ 30 ਨਵੰਬਰ ਨੂੰ ਰਾਜਿੰਦਰ ਸਿੰਘ ਉਰਫ ਬਿੱਲਾ ਉਰਫ ਮੋਟਾ ਪੁੱਤਰ ਜਰਨੈਲ ਸਿੰਘ ਵਾਸੀ ਜ਼ਿਲਾ ਫਾਜ਼ਿਲਕਾ ਅਤੇ ਪ੍ਰਿਤਪਾਲ ਸਿੰਘ ਉਰਫ ਮੋਟਾ ਜੋ ਇਲਾਕੇ ਦੇ ਵਪਾਰੀਆਂ ਨੂੰ ਧਮਕੀਆਂ ਦੇ ਕੇ ਫਿਰੌਤੀ ਵਸੂਲਦੇ ਸਨ। ਵਟਸਐਪ ਰਾਹੀਂ ਮੋਬਾਈਲ ਫ਼ੋਨ ਅਤੇ ਇੰਟਰਨੈੱਟ ਲੈ ਕੇ ਪ੍ਰੀਤ ਪੁੱਤਰ ਅਮਰਜੀਤ ਸਿੰਘ ਵਾਸੀ ਫ਼ਾਜ਼ਿਲਕਾ ਨੂੰ ਗ੍ਰਿਫ਼ਤਾਰ ਕੀਤਾ ਗਿਆ। ਜਿਸ ਦੌਰਾਨ ਪੁਲਿਸ ਨੇ ਮੁਲਜ਼ਮਾਂ ਕੋਲੋਂ 2 ਪਿਸਤੌਲ 32 ਬੋਰ, 2 ਮੈਗਜ਼ੀਨ, 2 ਜਿੰਦਾ ਕਾਰਤੂਸ 32 ਬੋਰ ਅਤੇ 2 ਜਿੰਦਾ ਕਾਰਤੂਸ 30 ਬੋਰ ਬਰਾਮਦ ਕੀਤੇ।
ਇਹ ਵੀ ਪੜ੍ਹੋ: Punjab News: ਅੰਤਰਰਾਸ਼ਟਰੀ ਦਿਵਿਆਂਗਤਾ ਦਿਵਸ ਮੌਕੇ ਵੱਖ-ਵੱਖ ਸ਼ਖਸ਼ੀਅਤਾਂ ਦਾ ਸਟੇਟ ਅਵਾਰਡ ਨਾਲ ਕੀਤਾ ਜਾਵੇਗਾ ਸਨਮਾਨ
ਉਕਤ ਦੋਸ਼ੀਆਂ ਖਿਲਾਫ ਥਾਣਾ ਸਪੈਸ਼ਲ ਆਪ੍ਰੇਸ਼ਨ ਸੈੱਲ ਫਾਜ਼ਿਲਕਾ ਵਿਖੇ ਧਾਰਾ 308 (2), 61 (2) ਬੀ.ਐੱਨ.ਐੱਸ., 384, 120ਬੀ ਆਈ.ਪੀ.ਸੀ. ਅਤੇ 25, 54, 59 ਅਸਲਾ ਐਕਟ ਤਹਿਤ ਮੁਕੱਦਮਾ ਨੰਬਰ 24 ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਉਕਤ ਮਾਮਲੇ ਦੇ ਮੁਲਜ਼ਮਾਂ ਕੋਲੋਂ ਪੁੱਛਗਿੱਛ ਜਾਰੀ ਹੈ। ਉਨ੍ਹਾਂ ਕੋਲੋਂ ਬਰਾਮਦ ਹੋਏ ਮੋਬਾਈਲਾਂ ਦੀ ਤਕਨੀਕੀ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਫਿਰੌਤੀ ਦੀਆਂ ਕਾਲਾਂ ਨੂੰ ਟਰੇਸ ਕੀਤਾ ਜਾ ਸਕੇ।
ਇਹ ਵੀ ਪੜ੍ਹੋ: Rajinder Singh Jeet: ਸ਼੍ਰੋਮਣੀ ਅਕਾਲੀ ਦਲ ਛੱਡ 'ਆਪ' ਵਿੱਚ ਸ਼ਾਮਲ ਹੋਏ ਰਜਿੰਦਰ ਸਿੰਘ ਜੀਤ