Fazilka Weather/ਸੁਨੀਲ ਨਾਗਪਾਲ: ਪੰਜਾਬ ਵਿੱਚ ਅੱਤ ਦੀ ਗਰਮੀ ਪੈ ਰਹੀ ਹੈ। ਇਸ ਵੇਲੇ ਬੇਹੱਦ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਦਰਅਸਲ ਗਰਮੀ ਕਾਰਨ 19 ਸਾਲਾ ਨੌਜਵਾਨ ਦੀ ਮੌਤ ਹੋ ਗਈ ਹੈ।  ਇਹ ਪੰਜਾਬ ਵਿੱਚ ਦੂਜੀ ਮੌਤ ਹੈ। ਕਿਹਾ ਜਾ ਰਿਹਾ ਹੈ ਕਿ ਖਾਲ (ਖਾਲ ਵਿਚੋਂ ਖੇਤ ਵਿਚੋਂ ) ਵਿੱਚ ਪਾਣੀ ਪੀਂਦੇ ਹੋਏ ਚੱਕਰ ਆਇਆ ਹੈ। ਪੁਲਿਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ। 


COMMERCIAL BREAK
SCROLL TO CONTINUE READING

ਪੰਜਾਬ ਵਿੱਚ ਗਰਮੀ ਜਾਨਲੇਵਾ ਸਾਬਿਤ ਹੋ ਰਹੀ ਹੈ ਦਰਅਸ ਫਾਜ਼ਿਲਕਾ ਦੇ ਪਿੰਡ ਝੋਟਿਆਂਵਾਲੀ ਦੇ 19 ਸਾਲਾ ਪਵਨ ਕੁਮਾਰ ਦੀ ਗਰਮੀ ਕਾਰਨ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ।  ਇੱਟਾਂ ਦੇ ਭੱਠੇ 'ਤੇ ਕੰਮ ਕਰਨ ਵਾਲਾ ਪਵਨ ਕੁਮਾਰ ਮੋਟਰਸਾਈਕਲ 'ਤੇ ਘਰ ਜਾ ਰਿਹਾ ਸੀ ਕਿ ਰਸਤੇ 'ਚ ਗਰਮੀ ਕਾਰਨ ਘਬਰਾ ਗਿਆ ਤਾਂ ਚੱਕਰ ਆਉਣ ਕਾਰਨ ਉਹ ਭੱਠੇ 'ਚ ਡਿੱਗ ਗਿਆ ਅਤੇ ਉਸ ਦੀ ਮੌਤ ਹੋ ਗਈ। ਮਾਮਲਾ ਪੁਲਿਸ ਕੋਲ ਪਹੁੰਚ ਗਿਆ ਤਾਂ ਪੁਲਿਸ ਵੱਲੋਂ ਧਾਰਾ 174 ਤਹਿਤ ਕਾਰਵਾਈ ਕੀਤੀ ਜਾ ਰਹੀ ਹੈ।


ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਅਰਨੀਵਾਲਾ ਦੇ ਐਸਐਚਓ ਤਰਸੇਮ ਸ਼ਰਮਾ ਨੇ ਦੱਸਿਆ ਕਿ ਮ੍ਰਿਤਕ ਦਾ ਨਾਮ ਪਵਨ ਕੁਮਾਰ ਹੈ, ਜਿਸ ਦੀ ਉਮਰ ਕਰੀਬ 19 ਸਾਲ ਹੈ ਮ੍ਰਿਤਕ ਪਵਨ ਕੁਮਾਰ ਦੀ ਬੀਤੇ ਦਿਨ ਮੌਤ ਹੋ ਗਈ, ਜਦੋਂ ਉਹ ਆਪਣੇ ਕੰਮ ਤੋਂ ਮੋਟਰਸਾਈਕਲ 'ਤੇ ਵਾਪਸ ਪਿੰਡ ਆ ਰਿਹਾ ਸੀ ਤਾਂ ਉਸ ਨੇ ਗਰਮੀ ਕਾਰਨ ਘਬਰਾਹਟ ਮਹਿਸੂਸ ਕੀਤੀ ਰਸਤੇ 'ਚ ਉਸ ਨੇ ਪਾਣੀ ਪੀ ਲਿਆ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਪੁਲਿਸ ਅਧਿਕਾਰੀ ਅਨੁਸਾਰ ਇਸ ਮਾਮਲੇ ਵਿੱਚ ਧਾਰਾ 174 ਦੇ ਤਹਿਤ ਕਾਰਵਾਈ ਕੀਤੀ ਜਾ ਰਹੀ ਹੈ


ਗਰਮੀ ਨੇ ਲਈ ਸੀ 72 ਸਾਲ ਦੇ ਬਜ਼ੁਰਗ ਦੀ ਜਾਨ


ਇਸ ਤੋਂ ਪਹਿਲਾਂ ਅਬੋਹਰ ਦੇ ਪੰਜਪੀਰ ਨਗਰ ਦੇ ਰਹਿਣ ਵਾਲੇ ਬਜ਼ੁਰਗ ਦੀ ਬੀਤੀ ਰਾਤ ਤੇਜ਼ ਗਰਮੀ ਕਾਰਨ ਸਿਹਤ ਵਿਗੜ ਗਈ ਤੇ ਉਸ ਦੇ ਪਰਿਵਾਰ ਵਾਲਿਆਂ ਨੇ ਉਸ ਨੂੰ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਵਾਇਆ ਜਿੱਥੇ ਅੱਜ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਸ਼ੀਲੂਰਾਮ ਨੇ ਦੱਸਿਆ ਕਿ ਬੀਤੀ ਸ਼ਾਮ ਉਸ ਦੇ ਪਿਤਾ ਸੂਬਾਰਾਮ ਦੀ ਗਰਮੀ ਕਾਰਨ ਸਿਹਤ ਵਿਗੜ ਗਈ, ਜਿਸ 'ਤੇ ਉਹ ਉਸ ਨੂੰ ਅਬੋਹਰ ਦੇ ਸਰਕਾਰੀ ਹਸਪਤਾਲ ਲੈ ਕੇ ਆਏ। ਗੰਭੀਰ ਹਾਲਤ ਨੂੰ ਦੇਖਦੇ ਹੋਏ ਡਾਕਟਰਾਂ ਨੇ ਉਸ ਦਾ ਤਰੁੰਤ ਇਲਾਜ ਸ਼ੁਰੂ ਕਰ ਦਿੱਤਾ, ਪਰ ਅੱਜ ਸਵੇਰੇ ਉਨ੍ਹਾ ਦੀ ਮੌਤ ਹੋ ਗਈ।


ਇਹ ਵੀ ਪੜ੍ਹੋ: Heat Wave: ਅਬੋਹਰ 'ਚ ਗਰਮੀ ਕਾਰਨ ਬਜ਼ੁਰਗ ਦੀ ਮੌਤ; ਹਸਪਤਾਲ 'ਚ ਸੀ ਜ਼ੇਰੇ ਇਲਾਜ


 ਇੱਥੇ ਐਮਰਜੈਂਸੀ ਵਿੱਚ ਤਾਇਨਾਤ ਡਾਕਟਰ ਲਵਲੀ ਨੇ ਦੱਸਿਆ ਕਿ ਬੀਤੀ ਰਾਤ ਇਕ ਮਰੀਜ਼ ਆਇਆ ਸੀ। ਕੱਲ੍ਹ ਉਸ ਦੀ ਹਾਲਤ ਬਹੁਤ ਖ਼ਰਾਬ ਸੀ ਅਤੇ ਉਨਾਂ ਨੇ ਉਸ ਨੂੰ ਮੁੱਢਲੇ ਇਲਾਜ ਤੋਂ ਬਾਅਦ ਦਾਖ਼ਲ ਕਰ ਲਿਆ, ਹਾਲਾਂਕਿ ਉਸ ਦਾ ਪਰਿਵਾਰ ਉਸ ਨੂੰ ਦਾਖ਼ਲ ਨਹੀਂ ਕਰਵਾਉਣਾ ਚਾਹੁੰਦਾ ਸੀ। ਇੱਥੇ ਪੂਰੀ ਰਾਤ ਉਸਦਾ ਇਲਾਜ ਕੀਤਾ ਗਿਆ ਪਰ ਅੱਜ ਸਵੇਰੇ ਬਜ਼ੁਰਗ ਦੀ ਮੌਤ ਹੋ ਗਈ।


ਇਹ ਵੀ ਪੜ੍ਹੋ:Punjab Weather Update: ਅੱਤ ਦੀ ਗਰਮੀ ਦੀ ਲਪੇਟ 'ਚ ਪੰਜਾਬ, ਲੋਕਾਂ ਦੇ ਕੱਢੇ ਵੱਟ, ਮੌਸਮ ਵਿਭਾਗ ਨੇ ਜਾਰੀ ਕੀਤਾ ਰੈੱਡ ਅਲਰਟ