Fazilka News: ਨੌਜਵਾਨ ਨੇ ਕੀਤੀ ਖੁਦਕੁਸ਼ੀ, ਮਹਿਲਾ `ਤੇ ਤੰਗ ਪ੍ਰੇਸ਼ਾਨ ਕਰਨ ਦੇ ਇਲਜ਼ਾਮ ਲਗਾਏ
Fazilka News: ਵਾਇਰਲ ਵੀਡੀਓ `ਚ ਮ੍ਰਿਤਕ ਨੇ ਦੱਸਿਆ ਕਿ ਉਸਦੇ ਇੱਕ ਵਿਆਹੁਤਾ ਔਰਤ ਨਾਲ ਸਬੰਧ ਸੀ ਪਰ ਉਕਤ ਔਰਤ ਪਿਛਲੇ ਕੁਝ ਸਮੇਂ ਤੋਂ ਉਸ ਨੂੰ ਤੰਗ ਪ੍ਰੇਸ਼ਾਨ ਕਰ ਰਹੀ ਸੀ।
Fazilka News: ਫਾਜ਼ਿਲਕਾ ਦੇ ਅਰਨੀਵਾਲਾ 'ਚ ਨੌਜਵਾਨ ਵੱਲੋਂ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਹਾਲਾਂਕਿ ਆਤਮਹੱਤਿਆ ਕਰਨ ਤੋਂ ਪਹਿਲਾਂ ਉਸ ਨੇ ਇੱਕ ਵੀਡੀਓ ਬਣਾਈ। ਜੋ ਕਿ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ, ਜਿਸ 'ਚ ਉਕਤ ਨੌਜਵਾਨ ਨੇ ਅਰਾਨੀਵਾਲਾ ਦੀ ਇਕ ਵਿਆਹੁਤਾ ਔਰਤ 'ਤੇ ਆਪਣੇ ਨਾਲ ਸਬੰਧਾਂ ਬਾਰੇ ਦੱਸਦੇ ਹੋਏ ਉਸ 'ਤੇ ਤਸ਼ੱਦਦ ਕਰਨ ਦਾ ਦੋਸ਼ ਲਗਾਇਆ ਹੈ। ਜਿਸ ਵਿੱਚ ਉਸਨੇ ਕਿਹਾ ਕਿ ਔਰਤ ਦੇ ਤਸ਼ੱਦਦ ਕਾਰਨ ਉਹ ਖੁਦਕੁਸ਼ੀ ਕਰ ਰਿਹਾ ਹੈ।
ਵਾਇਰਲ ਵੀਡੀਓ 'ਚ ਮ੍ਰਿਤਕ ਨੇ ਦੱਸਿਆ ਕਿ ਉਸਦੇ ਇੱਕ ਵਿਆਹੁਤਾ ਔਰਤ ਨਾਲ ਸਬੰਧ ਸੀ ਪਰ ਉਕਤ ਔਰਤ ਪਿਛਲੇ ਕੁਝ ਸਮੇਂ ਤੋਂ ਉਸ ਨੂੰ ਤੰਗ ਪ੍ਰੇਸ਼ਾਨ ਕਰ ਰਹੀ ਸੀ। ਇਸ ਤੋਂ ਦੁਖੀ ਹੋ ਕੇ ਉਹ ਜ਼ਹਿਰੀਲੀ ਚੀਜ਼ ਖਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਰਿਹਾ ਹੈ, ਹਾਲਾਂਕਿ ਇਸ ਦੌਰਾਨ ਮ੍ਰਿਤਕ ਨੇ ਵੀਡੀਓ 'ਚ ਆਪਣੇ ਪਿਤਾ ਅਤੇ ਭਰਾ ਨੂੰ ਪੈਸੇ ਲੈ ਕੇ ਰਾਜ਼ੀਨਾਮਾ ਨਾ ਦੇਣ ਦੀ ਅਪੀਲ ਕੀਤੀ। ਅਤੇ ਇਸ ਮਾਮਲੇ 'ਚ ਦੋਸ਼ੀ ਔਰਤ ਖਿਲਾਫ ਸਖਤ ਕਾਰਵਾਈ ਦੀ ਮੰਗ ਕੀਤੀ, ਜਿਸ ਤੋਂ ਬਾਅਦ ਉਸ ਨੇ ਖੁਦਕੁਸ਼ੀ ਕਰ ਲਈ।
ਮ੍ਰਿਤਕ ਦੇ ਭਰਾ ਸੁਖਚੈਨ ਸਿੰਘ ਨੇ ਦੱਸਿਆ ਕਿ ਉਸ ਦੇ ਛੋਟੇ ਭਰਾ ਜਸਕਰਨ ਸਿੰਘ ਦੇ ਅਰਾਈਆਂਵਾਲਾ ਦੀ ਇੱਕ ਵਿਆਹੁਤਾ ਔਰਤ ਨਾਲ ਸਬੰਧ ਸਨ। ਪਰ ਉਕਤ ਔਰਤ ਵੱਲੋਂ ਉਸ ਨੂੰ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਸੀ, ਜਿਸ ਕਾਰਨ ਉਹ ਪਰੇਸ਼ਾਨ ਰਹਿੰਦਾ ਸੀ ਅਤੇ ਇਸੇ ਪ੍ਰੇਸ਼ਾਨੀ ਦੇ ਚੱਲਦਿਆਂ ਉਸ ਨੇ ਖੁਦਕੁਸ਼ੀ ਕਰ ਲਈ।
ਉਸ ਨੇ ਦੱਸਿਆ ਕਿ ਉਸ ਦੇ ਭਰਾ ਨੇ ਉਸ ਨੂੰ ਇਸ ਬਾਰੇ ਪਹਿਲਾਂ ਕਦੇ ਨਹੀਂ ਦੱਸਿਆ ਸੀ ਪਰ ਹੁਣ ਉਸ ਨੇ ਖੁਦਕੁਸ਼ੀ ਕਰਨ ਤੋਂ ਪਹਿਲਾਂ ਆਪਣੀ ਬਣਾਈ ਵੀਡੀਓ ਬਾਰੇ ਜਾਣਕਾਰੀ ਦਿੱਤੀ ਹੈ, ਜਿਸ ਦੀ ਵੀਡੀਓ ਮ੍ਰਿਤਕ ਦੀ ਜੈਕੇਟ ਵਿਚ ਪਾਈ ਗਈ ਸੀ।
ਥਾਣਾ ਅਰਾਈਆਂਵਾਲਾ ਦੀ ਪੁਲfਸ ਨੇ ਇਸ ਮਾਮਲੇ ਵਿੱਚ ਕਾਰਵਾਈ ਕਰਦਿਆਂ ਵਿਆਹੁਤਾ ਰਮਨ ਗਿੱਲ ਖ਼ਿਲਾਫ਼ ਧਾਰਾ 306 ਤਹਿਤ ਕੇਸ ਦਰਜ ਕਰ ਲਿਆ ਹੈ।