Fazilka News: ਨੌਜਵਾਨ ਨੇ ਫਾਹਾ ਲੈ ਕੇ ਕੀਤੀ ਖੁਦਕੁਸ਼ੀ, ਪਤਨੀ `ਤੇ ਲਗਾਏ ਪਰੇਸ਼ਾਨ ਕਰਨ ਦੇ ਇਲਜ਼ਾਮ
Fazilka News: ਨੌਜਵਾਨ ਦਾ ਪਤਨੀ ਨਾਲ ਝਗੜਾ ਚੱਲਦਾ ਸੀ, ਜਿਸ ਤੋਂ ਪਰੇਸ਼ਾਨ ਆਕੇ ਨੌਜਵਾਨ ਨੇ ਖੁਦਕੁਸ਼ੀ ਕਰ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ।
Fazilka News: ਫਾਜ਼ਿਲਕਾ ਦੀ ਡੇਰਾ ਸੱਚਾ ਸੌਦਾ ਕਾਲੋਨੀ ਦੇ ਰਹਿਣ ਵਾਲੇ ਇਕ ਲੜਕੇ ਵੱਲੋਂ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪਰਿਵਾਰਕ ਮੈਂਬਰਾਂ ਦਾ ਦੋਸ਼ ਹੈ ਕਿ ਉਨ੍ਹਾਂ ਦੇ ਲੜਕੇ ਦੀ ਪਤਨੀ ਗੁੱਸੇ 'ਚ ਆਪਣੇ ਪੇਕੇ ਘਰ ਚਲੀ ਗਈ ਹੈ ਅਤੇ ਉਥੋਂ ਪੁਲਿਸ ਕਾਰਵਾਈ ਕਰਨ ਦੀਆਂ ਧਮਕੀਆਂ ਦੇ ਕੇ ਉਸ ਨੂੰ ਤੰਗ ਪ੍ਰੇਸ਼ਾਨ ਕਰ ਰਹੀ ਸੀ। ਇਸੇ ਮਾਨਸਿਕ ਪ੍ਰੇਸ਼ਾਨੀ ਕਾਰਨ ਉਸ ਨੇ ਇਹ ਕਦਮ ਚੁੱਕਿਆ ਹੈ।
ਜਾਣਕਾਰੀ ਦਿੰਦੇ ਹੋਏ ਮ੍ਰਿਤਕ ਲੜਕੇ ਰਾਜਨ (22 ਸਾਲ) ਦੇ ਪਿਤਾ ਜੋਤੀ ਕੁਮਾਰ ਨੇ ਦੱਸਿਆ ਕਿ ਉਸ ਨੇ ਕਰੀਬ ਡੇਢ ਸਾਲ ਪਹਿਲਾਂ ਆਪਣੇ ਲੜਕੇ ਦਾ ਵਿਆਹ ਕਰਵਾਇਆ ਸੀ ਅਤੇ ਵਿਆਹ ਤੋਂ ਬਾਅਦ ਉਸ ਦੇ ਲੜਕੇ ਦਾ ਆਪਣੀ ਪਤਨੀ ਨਾਲ ਅਕਸਰ ਅਣਬਣ ਰਹਿੰਦੀ ਸੀ। ਉਸ ਨੇ ਦੋਸ਼ ਲਾਇਆ ਕਿ ਲੜਕੀ ਨੂੰ ਖਾਣਾ ਬਣਾਉਣਾ ਨਹੀਂ ਆਉਂਦਾ ਸੀ ਜਦਕਿ ਉਸ ਦਾ ਲੜਕਾ ਉਨ੍ਹਾਂ ਤੋਂ ਵੱਖ ਰਹਿ ਰਿਹਾ ਸੀ ਅਤੇ ਇਸ ਦੌਰਾਨ ਉਹ ਹੋਟਲਾਂ ਤੋਂ ਖਾਣਾ ਮੰਗਵਾ ਕੇ ਖਾਂਦੇ ਸਨ। ਉਸ ਨੇ ਦੱਸਿਆ ਕਿ ਤਿੰਨ ਤੋਂ ਚਾਰ ਵਾਰ ਉਸ ਦੀ ਪਤਨੀ ਗੁੱਸਾ ਹੋ ਕੇ ਚਲੀ ਗਈ ਅਤੇ ਉਹ ਉਸ ਨੂੰ ਵਾਪਸ ਲੈ ਕੇ ਆਇਆ।
ਉਸ ਦੀ ਪਤਨੀ ਨੇ ਉਸ ਨੂੰ ਆਪਣੇ ਪੇਕੇ ਘਰ ਜਾਣ ਲਈ ਬੱਸ ਸਟੈਂਡ 'ਤੇ ਛੱਡਣ ਲਈ ਕਿਹਾ, ਜਿਸ ਨੂੰ ਉਨ੍ਹਾਂ ਦਾ ਲੜਕਾ ਬੱਸ ਸਟੈਂਡ 'ਤੇ ਛੱਡ ਗਿਆ, ਪਰ ਉਸ ਦੀ ਪਤਨੀ ਨੇ ਥਾਣੇ ਜਾ ਕੇ ਉਸ 'ਤੇ ਕੁੱਟਮਾਰ ਕਰਨ ਦਾ ਦੋਸ਼ ਲਗਾਉਂਦੇ ਹੋਏ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ। ਇਸ ਤੋਂ ਬਾਅਦ ਉਹ ਆਪਣੇ ਪੇਕੇ ਚਲੀ ਗਈ। ਮ੍ਰਿਤਕ ਇਨ੍ਹਾਂ ਵਿਵਾਦਾਂ ਦੇ ਚਲਦੇ ਕਾਫੀ ਸਮੇਂ ਤੋਂ ਪਰੇਸ਼ਾਨ ਚੱਲ ਰਿਹਾ ਸੀ।
ਦੂਜੇ ਪਾਸੇ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਪੀੜਤ ਪਰਿਵਾਰ ਦੇ ਬਿਆਨਾਂ ਦੇ ਆਧਾਰ 'ਤੇ ਮ੍ਰਿਤਕ ਦੀ ਪਤਨੀ ਅਤੇ ਉਸ ਦੇ ਸਹੁਰੇ ਦੇ ਚਾਰ ਲੋਕਾਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ।