Fazilka News: ਮਹਿਲਾ ਤਸਕਰ ਨੇ ਮੰਨਿਆ ਕਿ ਉਹ ਪਿਛਲੇ 7 ਮਹੀਨਿਆਂ ਤੋਂ ਚਿਟਾ ਵੇਚ ਰਹੀ ਹੈ ਅਤੇ ਪਿੰਡ ਤੋਂ ਹੀ ਨਸ਼ਾ ਖਰੀਦਦੀ ਆ ਰਹੀ ਹੈ। ਇੰਨਾ ਹੀ ਨਹੀਂ ਉਸ ਨੇ ਇਹ ਵੀ ਦੱਸਿਆ ਕਿ ਪਹਿਲਾਂ ਉਹ ਸ਼ਰਾਬ ਦਾ ਕਾਰੋਬਾਰ ਕਰਦਾ ਸੀ।
Trending Photos
Fazilka News: ਜਲਾਲਾਬਾਦ ਦੇ ਥਾਣਾ ਸਦਰ ਦੀ ਪੁਲਸ ਨੇ ਪਿੰਡ ਹਜ਼ਾਰਾ ਰਾਮ ਸਿੰਘ ਵਾਲਾ ਤੋਂ ਇਕ ਮਹਿਲਾ ਤਸਕਰ ਨੂੰ ਕਾਬੂ ਕੀਤਾ ਹੈ, ਜਿਸ ਕੋਲੋਂ ਪੁਲਸ ਨੇ 20 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਥਾਣਾ ਸਦਰ ਜਲਾਲਾਬਾਦ ਪੁਲਿਸ ਨੇ ਕਾਰਵਾਈ ਕਰਦੇ ਹੋਏ ਪਿੰਡ ਹਜ਼ਾਰਾ ਰਾਮ ਸਿੰਘ ਵਾਲਾ ਤੋਂ ਇੱਕ ਮਹਿਲਾ ਤਸਕਰ ਨੂੰ ਕਾਬੂ ਕੀਤਾ ਹੈ।
ਸਦਰ ਥਾਣੇ ਦੇ ਐਸਐਚਓ ਜਦੋਂ ਪੁਲਿਸ ਪਾਰਟੀ ਨਾਲ ਗਸ਼ਤ ’ਤੇ ਸਨ ਤਾਂ ਜਦੋਂ ਉਹ ਪਿੰਡ ਹਜ਼ਾਰਾ ਰਾਮ ਸਿੰਘ ਵਾਲਾ ਕੋਲ ਪੁੱਜੇ ਤਾਂ ਪੁਲਿਸ ਦੀ ਗੱਡੀ ਨੂੰ ਦੇਖ ਕੇ ਇੱਕ ਔਰਤ ਨੇ ਆਪਣੇ ਹੱਥ ਵਿੱਚ ਫੜਿਆ ਲਿਫ਼ਾਫ਼ਾ ਸੁੱਟ ਦਿੱਤਾ। ਜਿਸ ਤੋਂ ਬਾਅਦ ਪੁਲਿਸ ਨੇ ਸ਼ੱਕ ਦੇ ਆਧਾਰ 'ਤੇ ਉਸ ਦੀ ਤਲਾਸ਼ੀ ਲਈ ਤਾਂ ਉਸ ਕੋਲੋਂ 20 ਗ੍ਰਾਮ ਹੈਰੋਇਨ ਬਰਾਮਦ ਹੋਈ। ਜਿਸਦੇ ਬਾਅਦ ਪੁਲਿਸ ਨੇ ਦੋਸ਼ੀ ਔਰਤ ਦੇ ਖਿਲਾਫ NDPS ਐਕਟ ਦੇ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਿਸ ਅਨੁਸਾਰ ਗ੍ਰਿਫ਼ਤਾਰ ਔਰਤ ਖ਼ਿਲਾਫ਼ ਪਹਿਲਾਂ ਵੀ ਆਬਕਾਰੀ ਐਕਟ ਦੇ ਕੇਸ ਦਰਜ ਹਨ।
ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਮਹਿਲਾ ਤਸਕਰ ਨੇ ਮੰਨਿਆ ਕਿ ਉਹ ਪਿਛਲੇ 7 ਮਹੀਨਿਆਂ ਤੋਂ ਚਿਟਾ ਵੇਚ ਰਹੀ ਹੈ ਅਤੇ ਪਿੰਡ ਤੋਂ ਹੀ ਨਸ਼ਾ ਖਰੀਦਦੀ ਆ ਰਹੀ ਹੈ। ਇੰਨਾ ਹੀ ਨਹੀਂ ਉਸ ਨੇ ਇਹ ਵੀ ਦੱਸਿਆ ਕਿ ਪਹਿਲਾਂ ਉਹ ਸ਼ਰਾਬ ਦਾ ਕਾਰੋਬਾਰ ਕਰਦਾ ਸੀ। ਉਸ ਦਾ ਪਤੀ ਸ਼ਰਾਬੀ ਹੈ ਜਿਸ ਕਰਕੇ ਉਹ ਇਹ ਕੰਮ ਕਰ ਰਹੀ ਹੈ। ਔਰਤ ਦਾ ਕਹਿਣਾ ਹੈ ਕਿ ਉਹ ਇਕੱਲੀ ਨਹੀਂ ਹੈ ਜੋ ਇਸ ਧੰਦੇ ਵਿਚ ਸ਼ਾਮਲ ਹੈ। ਅਸਲ ਵਿਚ ਉਸ ਦੇ ਪਿੰਡ ਵਿਚ 36 ਘਰ ਹਨ ਜੋ ਚਿਟਾ ਵੇਚਦੇ ਹਨ।