Ferozepur News: ਬੀਐਸਐਫ ਨੇ ਫ਼ਿਰੋਜ਼ਪੁਰ ਵਿੱਚ ਭਾਰਤ-ਪਾਕਿਸਤਾਨ ਸਰਹੱਦ ਨੇੜੇ ਇੱਕ ਡਰੋਨ ਬਰਾਮਦ ਕੀਤਾ ਹੈ। ਇਹ ਡਰੋਨ ਬੀਐਸਐਫ ਨੇ ਸਰਹੱਦੀ ਪਿੰਡ ਚੱਕ ਭੰਗੇ ਵਾਲਾ ਦੇ ਨੇੜਿਓਂ ਬਰਾਮਦ ਕੀਤਾ ਹੈ।
Trending Photos
Ferozepur News: ਪਾਕਿਸਤਾਨ ਆਪਣੀਆਂ ਨਾਪਾਕ ਹਰਕਤਾਂ ਤੋਂ ਬਾਜ ਨਹੀਂ ਆ ਰਿਹਾ ਹੈ। ਆਏ ਦਿਨ ਡਰੋਨ ਨਾਲ ਜੁੜੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ। ਅੱਜ ਤਾਜਾਂ ਮਾਮਲਾ ਫ਼ਿਰੋਜ਼ਪੁਰ ਤੋਂ ਸਾਹਮਣੇ ਆਇਆ ਹੈ ਜਿੱਥੇ ਸੀਮਾ ਸੁਰੱਖਿਆ ਬਲ (ਬੀ.ਐੱਸ.ਐੱਫ.) ਨੇ ਭਾਰਤ-ਪਾਕਿਸਤਾਨ ਸਰਹੱਦ (India Pakistan International Border) 'ਤੇ ਇਕ ਵਾਰ ਫਿਰ ਪਾਕਿਸਤਾਨੀ ਡਰੋਨ ਉੱਡਿਆ, ਜਿਸ ਦੀ ਆਵਾਜ਼ ਸੀਮਾ ਸੁਰੱਖਿਆ ਬਲ (ਬੀ.ਐੱਸ.ਐੱਫ.) ਦੇ ਜਵਾਨਾਂ ਨੇ ਸੁਣੀ।
ਬੀਐਸਐਫ ਨੇ ਫ਼ਿਰੋਜ਼ਪੁਰ ਵਿੱਚ ਭਾਰਤ-ਪਾਕਿਸਤਾਨ ਸਰਹੱਦ ਨੇੜੇ ਇੱਕ ਡਰੋਨ ਬਰਾਮਦ ਕੀਤਾ ਹੈ। ਇਹ ਡਰੋਨ ਬੀਐਸਐਫ ਨੇ ਸਰਹੱਦੀ ਪਿੰਡ ਚੱਕ ਭੰਗੇ ਵਾਲਾ ਦੇ ਨੇੜਿਓਂ ਬਰਾਮਦ ਕੀਤਾ ਹੈ। ਬੀਐਸਐਸ ਨੂੰ 14 ਅਕਤੂਬਰ ਦੀ ਦੇਰ ਸ਼ਾਮ ਡਰੋਨ ਬਾਰੇ ਜਾਣਕਾਰੀ ਮਿਲੀ ਸੀ।
ਇਸ ਤੋਂ ਬਾਅਦ ਬੀਐਸਐਫ ਵੱਲੋਂ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਗਈ। ਤਲਾਸ਼ੀ ਮੁਹਿੰਮ ਦੌਰਾਨ ਉਕਤ ਡਰੋਨ ਨੂੰ ਝੋਨੇ ਦੇ ਖੇਤ ਦੇ ਵਿਚਕਾਰੋਂ ਖਰਾਬ ਹਾਲਤ 'ਚ ਬਰਾਮਦ ਕੀਤਾ ਗਿਆ। ਹਾਲਾਂਕਿ ਸਰਹੱਦ ਪਾਰ ਤੋਂ ਡਰੋਨ ਨਾਲ ਕੀ ਆਇਆ, ਇਸ ਦਾ ਖੁਲਾਸਾ ਨਹੀਂ ਹੋਇਆ ਹੈ। ਬਰਾਮਦ ਕੀਤਾ ਗਿਆ ਡਰੋਨ ਇੱਕ ਕਵਾਡਕਾਪਟਰ (DJI Matrice 300 RTK) ਹੈ।
ਇਹ ਵੀ ਪੜ੍ਹੋ: Punjab-Haryana High Court News: ਪਹਿਲੀ ਵਾਰ ਚੀਫ਼ ਜਸਟਿਸ ਦੀ ਅਦਾਲਤ 'ਚ ਦੋ ਮਹਿਲਾਵਾਂ ਹੋਣਗੀਆਂ ਜੱਜ
ਪਿਛਲੇ ਕੁਝ ਸਮੇਂ ਤੋਂ ਫ਼ਿਰੋਜ਼ਪੁਰ ਦੇ ਨਾਲ ਲੱਗਦੇ ਇਲਾਕਿਆਂ ਵਿੱਚ ਡਰੋਨਾਂ ਦੀ ਘੱਟ ਗਤੀਵਿਧੀ ਦੇਖਣ ਨੂੰ ਮਿਲ ਰਹੀ ਸੀ ਪਰ ਨਸ਼ਾ ਤਸਕਰੀ ਦੀਆਂ ਘਟਨਾਵਾਂ ਵਿੱਚ ਕੋਈ ਕਮੀ ਆਉਣ ਦੇ ਸੰਕੇਤ ਨਹੀਂ ਮਿਲ ਰਹੇ ਸਨ। ਹੁਣ ਜਦੋਂ ਡਰੋਨ ਬਰਾਮਦ ਹੋਇਆ ਹੈ ਤਾਂ ਸੁਰੱਖਿਆ ਬਲਾਂ ਦੇ ਸਾਹਮਣੇ ਚੁਣੌਤੀ ਖੜ੍ਹੀ ਹੋ ਗਈ ਹੈ।
ਗੌਰਤਲਬ ਹੈ ਕਿ ਇਸ ਤੋਂ ਪਹਿਲਾਂ ਅੰਮ੍ਰਿਤਸਰ ਦੇ ਸਰਹੱਦੀ ਪਿੰਡ ਹਾਸੀਮਪੁਰਾ ਦੇ ਬਾਹਰਵਾਰ ਖੇਤਾਂ ਵਿੱਚੋਂ ਇੱਕ ਡਰੋਨ ਬਰਾਮਦ ਹੋਇਆ ਸੀ। ਇਸ ਦੇ ਨਾਲ ਹੀ ਜੁਲਾਈ ਮਹੀਨੇ 'ਚ ਹੁਣ ਤੱਕ 3 ਡਰੋਨ ਬਰਾਮਦ ਕੀਤੇ ਜਾ ਚੁੱਕੇ ਹਨ। ਇਸ ਤੋਂ ਪਹਿਲਾਂ 8 ਜੁਲਾਈ ਨੂੰ ਤਰਨਤਾਰਨ ਦੇ ਰਾਜੋਕੇ ਅਤੇ 9 ਜੁਲਾਈ ਨੂੰ ਅੰਮ੍ਰਿਤਸਰ ਦੇ ਸਰਹੱਦੀ ਪਿੰਡ ਕੱਕੜ ਵਿਖੇ ਡਰੋਨ ਮਿਲਿਆ ਸੀ। ਇਸ ਦੇ ਨਾਲ ਹੀ ਭਾਰਤੀ ਸਰਹੱਦ 'ਚ ਦਾਖਲ ਹੋਇਆ ਪਾਕਿਸਤਾਨੀ ਡਰੋਨ (Pakistan Drone) ਵਾਪਸ ਚਲਾ ਗਿਆ ਪਰ ਇਸ ਰਾਹੀਂ ਸੁੱਟੀ ਗਈ 17 ਕਰੋੜ ਰੁਪਏ ਦੀ ਹੈਰੋਇਨ ਨੂੰ ਜਵਾਨਾਂ ਨੇ ਜ਼ਬਤ ਕਰਕੇ ਜਾਂਚ ਲਈ ਭੇਜ ਦਿੱਤਾ ਹੈ।