Surinder Kamboj News: ਬਸਪਾ ਉਮੀਦਵਾਰ ਸੁਰਿੰਦਰ ਕੰਬੋਜ ਉਤੇ ਚੋਣ ਕਮਿਸ਼ਨ ਨੇ ਕੀਤਾ ਮਾਮਲਾ ਦਰਜ, ਵੋਟ ਪਾਉਣ ਵੇਲੇ ਬਣਾਈ ਸੀ ਵੀਡੀਓ
Advertisement
Article Detail0/zeephh/zeephh2272765

Surinder Kamboj News: ਬਸਪਾ ਉਮੀਦਵਾਰ ਸੁਰਿੰਦਰ ਕੰਬੋਜ ਉਤੇ ਚੋਣ ਕਮਿਸ਼ਨ ਨੇ ਕੀਤਾ ਮਾਮਲਾ ਦਰਜ, ਵੋਟ ਪਾਉਣ ਵੇਲੇ ਬਣਾਈ ਸੀ ਵੀਡੀਓ

Surinder Kamboj News: ਫਿਰੋਜ਼ਪੁਰ ਤੋਂ ਲੋਕ ਸਭਾ ਹਲਕੇ ਤੋਂ ਬਹੁਜਨ ਸਮਾਜ ਪਾਰਟੀ ਦੇ ਉਮੀਦਵਾਰ ਸੁਰਿੰਦਰ ਕੰਬੋਜ ਵੱਲੋਂ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਉਲੰਘਣਾ ਕਰਨ ਉਤੇ ਮੁਸ਼ਕਲਾਂ ਵਿੱਚ ਘਿਰਦੇ ਹੋਏ ਨਜ਼ਰ ਆ ਰਹੇ ਹਨ। 

Surinder Kamboj News: ਬਸਪਾ ਉਮੀਦਵਾਰ ਸੁਰਿੰਦਰ ਕੰਬੋਜ ਉਤੇ ਚੋਣ ਕਮਿਸ਼ਨ ਨੇ ਕੀਤਾ ਮਾਮਲਾ ਦਰਜ, ਵੋਟ ਪਾਉਣ ਵੇਲੇ ਬਣਾਈ ਸੀ ਵੀਡੀਓ

Surinder Kamboj News: ਫਿਰੋਜ਼ਪੁਰ ਤੋਂ ਲੋਕ ਸਭਾ ਹਲਕੇ ਤੋਂ ਬਹੁਜਨ ਸਮਾਜ ਪਾਰਟੀ ਦੇ ਉਮੀਦਵਾਰ ਸੁਰਿੰਦਰ ਕੰਬੋਜ ਵੱਲੋਂ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਉਲੰਘਣਾ ਕਰਨ ਉਤੇ ਮੁਸ਼ਕਲਾਂ ਵਿੱਚ ਘਿਰਦੇ ਹੋਏ ਨਜ਼ਰ ਆ ਰਹੇ ਹਨ। ਕੰਬੋਜ ਨੇ ਵੋਟ ਪਾਉਂਦੇ ਹੋਏ ਵੀਡੀਓ ਬਣਾ ਕੇ ਸੋਸ਼ਲ ਮੀਡੀਆ ਉਤੇ ਵਾਇਰਲ ਕਰ ਦਿੱਤੀ ਹੈ। ਚੋਣ ਕਮਿਸ਼ਨ ਨੇ ਵੱਡਾ ਐਕਸ਼ਨ ਲੈਂਦੇ ਹੋਏ ਕੰਬੋਜ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ।

ਲੋਕ ਸਭਾ ਹਲਕਾ ਫ਼ਿਰੋਜ਼ਪੁਰ ਤੋਂ ਬਸਪਾ ਦੀ ਟਿਕਟ ’ਤੇ ਚੋਣ ਲੜ ਰਹੇ ਉਮੀਦਵਾਰ ਸੁਰਿੰਦਰ ਸਿੰਘ ਕੰਬੋਜ ਖ਼ਿਲਾਫ਼ ਪਿੰਡ ਵਿੱਚ ਵੋਟ ਪਾਉਣ ਸਮੇਂ ਈਵੀਐਮ ਮਸ਼ੀਨ ਦੀ ਵੀਡੀਓ ਬਣਾ ਕੇ ਜਨਤਕ ਕਰਨ ਦੇ ਦੋਸ਼ ਹੇਠ ਥਾਣਾ ਗੁਰੂਹਰਸਹਾਏ ਵਿੱਚ ਕੇਸ ਦਰਜ ਕੀਤਾ ਗਿਆ ਸੀ। ਜੀਵਾ ਅਰਾਈ ਜੋ ਕਿ ਵਿਧਾਨ ਸਭਾ ਹਲਕਾ ਗੁਰੂਹਰਸਹਾਏ ਅਧੀਨ ਆਉਂਦਾ ਹੈ।

ਪੰਜਾਬ ਦੇ ਮੁੱਖ ਚੋਣ ਅਫ਼ਸਰ ਸਿਬਿਨ ਸੀ ਨੇ ਦੱਸਿਆ ਕਿ ਫ਼ਿਰੋਜ਼ਪੁਰ ਦੇ ਰਿਟਰਨਿੰਗ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੇ ਇਹ ਮਾਮਲਾ ਸੋਸ਼ਲ ਮੀਡੀਆ 'ਤੇ ਵਾਇਰਲ ਹੋਣ ਤੋਂ ਬਾਅਦ ਤੁਰੰਤ ਕਾਰਵਾਈ ਕਰਦਿਆਂ ਸੁਰਿੰਦਰ ਸਿੰਘ ਕੰਬੋਜ ਤੇ ਇੱਕ ਹੋਰ ਅਣਪਛਾਤੇ ਵਿਅਕਤੀ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਜ਼ਿਕਰਯੋਗ ਹੈ ਕਿ ਥਾਣਾ ਗੁਰੂਹਰਸਹਾਏ ਵਿੱਚ 171 ਐਫ.ਆਈ.ਪੀ.ਸੀ., 126 ਅਤੇ 132 ਆਰ.ਪੀ. ਪੀ ਐਕਟ 1951 ਤਹਿਤ ਮੁਕੱਦਮਾ ਨੰਬਰ 98 ਮਿਤੀ 01-06-2024 ਦਰਜ ਕੀਤਾ ਗਿਆ ਹੈ।

ਇਹ ਵੀ ਪੜ੍ਹੋ : Punjab Lok Sabha Election 2024 Voting Live: ਪੰਜਾਬ ਵਿੱਚ ਸਵੇਰੇ 11 ਵਜੇ ਤੱਕ ਕੁੱਲ ਮਤਦਾਨ 23.91%

ਇਸ ਸਬੰਧੀ ਜਾਣਕਾਰੀ ਦਿੰਦਿਆਂ ਰਿਟਰਨਿੰਗ ਅਫਸਰ ਲੋਕ ਸਭਾ ਹਲਕਾ-10 ਫਿਰੋਜ਼ਪੁਰ -ਕਮ- ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਨੇ ਦੱਸਿਆ ਕਿ ਸੋਸ਼ਲ ਮੀਡੀਆ ਰਾਹੀਂ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਕਿ ਇਸ ਹਲਕੇ ਤੋਂ ਬਸਪਾ ਦੀ ਟਿਕਟ ਤੋਂ ਚੋਣ ਲੜ ਰਹੇ ਉਮੀਦਵਾਰ ਸੁਰਿੰਦਰ ਸਿੰਘ ਕੰਬੋਜ ਵੱਲੋਂ ਵੋਟ ਪਾਉਣ ਸਮੇਂ ਵੀਡੀਓ ਬਣਾ ਕੇ ਉਸ ਨੂੰ ਵਾਇਰਲ ਕੀਤਾ ਗਿਆ ਹੈ।

ਇਸ ਉਤੇ ਤੁਰੰਤ ਐਕਸ਼ਨ ਲੈਂਦਿਆਂ ਥਾਣਾ ਗੁਰੂਹਰਸਹਾਏ ਵਿਖੇ 171 ਐਫ ਆਈ.ਪੀ.ਸੀ, 126 ਅਤੇ 132 ਆਰ.ਪੀ ਐਕਟ 1951 ਤਹਿਤ ਮੁਕੱਦਮਾ ਨੰ: 98 ਮਿਤੀ 01-06-2024 ਦਰਜ ਕੀਤਾ ਗਿਆ ਹੈ।

ਇਹ ਵੀ ਪੜ੍ਹੋ : CM Bhagwant Mann Cast Vote: ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੀ ਪਤਨੀ ਡਾ. ਗੁਰਪ੍ਰੀਤ ਕੌਰ ਸਮੇਤ ਪਾਈ ਵੋਟ

Trending news