Ferozepur News: ਫ਼ਿਰੋਜ਼ਪੁਰ ਥਾਣਾ ਕੁਲਗੜ੍ਹੀ ਦੀ ਪੁਲਿਸ ਨੇ ਦੋ ਨੌਜਵਾਨਾਂ ਨੂੰ 3 ਕਿਲੋ 262 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ। ਸੀ.ਆਈ.ਏ ਪੁਲਿਸ ਨੇ ਦੋ ਨੌਜਵਾਨਾਂ ਨੂੰ 358 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ ਜੋ ਕਿ ਵੱਖ-ਵੱਖ ਥਾਵਾਂ 'ਤੇ ਜਾ ਕੇ ਹੈਰੋਇਨ ਵੇਚਦੇ ਸਨ ਦੋਵੇਂ ਨੌਜਵਾਨ ਫ਼ਿਰੋਜ਼ਪੁਰ ਸ਼ਹਿਰ ਦੇ ਰਹਿਣ ਵਾਲੇ ਹਨ। 


COMMERCIAL BREAK
SCROLL TO CONTINUE READING

ਪੰਜਾਬ ਪੁਲਿਸ ਵੱਲੋਂ ਨਸ਼ਿਆਂ ਨੂੰ ਲੈ ਕੇ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ, ਜਦਕਿ ਪੰਜਾਬ ਦੇ ਸਰਹੱਦੀ ਜ਼ਿਲ੍ਹੇ ਫ਼ਿਰੋਜ਼ਪੁਰ ਵਿੱਚ ਵੱਖ-ਵੱਖ ਮਾਮਲਿਆਂ ਵਿੱਚ 3 ਕਿਲੋ 885 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ, ਇਹ ਜਾਣਕਾਰੀ ਐਸ.ਐਸ.ਪੀ ਫ਼ਿਰੋਜ਼ਪੁਰ ਸੌਮਿਆ ਮਿਸ਼ਰਾ ਨੇ ਪ੍ਰੈਸ ਕਾਨਫਰੰਸ ਦੌਰਾਨ ਦਿੱਤੀ।


ਐਸਐਸਪੀ ਫ਼ਿਰੋਜ਼ਪੁਰ ਸੌਮਿਆ ਮਿਸ਼ਰਾ ਨੇ ਦੱਸਿਆ ਕਿ ਫ਼ਿਰੋਜ਼ਪੁਰ ਦੇ ਥਾਣਾ ਕੁਲਗੜ੍ਹੀ ਦੀ ਪੁਲਿਸ ਨੇ ਦੋ ਨੌਜਵਾਨਾਂ ਨੂੰ 3 ਕਿਲੋ 262 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ ਅਤੇ ਸੀਆਈਏ ਪੁਲੀਸ ਨੇ ਦੋ ਨੌਜਵਾਨਾਂ ਨੂੰ 358 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ ਜੋ ਵੱਖ-ਵੱਖ ਥਾਵਾਂ ’ਤੇ ਜਾ ਕੇ ਹੈਰੋਇਨ ਵੇਚਦੇ ਸਨ। 


ਦੋਵੇਂ ਨੌਜਵਾਨ ਫ਼ਿਰੋਜ਼ਪੁਰ ਸ਼ਹਿਰ ਦੇ ਵਸਨੀਕ ਹਨ ਅਤੇ ਇਨ੍ਹਾਂ ਖ਼ਿਲਾਫ਼ ਐਨਡੀਪੀਐਸ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ।ਉਨ੍ਹਾਂ ਦੱਸਿਆ ਕਿ ਨਵੇਂ ਸਾਲ ਦੌਰਾਨ ਤਿੰਨ ਵੱਖ-ਵੱਖ ਮਾਮਲਿਆਂ ਵਿੱਚ 3 ਕਿਲੋ 885 ਗ੍ਰਾਮ ਹੈਰੋਇਨ ਬਰਾਮਦ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।


ਜਦੋਂ ਕਿ ਐਸ.ਐਸ.ਪੀ ਫ਼ਿਰੋਜ਼ਪੁਰ ਸੌਮਿਆ ਮਿਸ਼ਰਾ ਨੇ ਦੱਸਿਆ ਕਿ 2024 ਵਿੱਚ ਕੁੱਲ 63 ਕਿਲੋ 777 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ ਅਤੇ 1 ਕਰੋੜ 11 ਲੱਖ 16 ਹਜ਼ਾਰ 320 ਰੁਪਏ ਦੀ ਡਰੱਗ ਮਨੀ ਜ਼ਬਤ ਕੀਤੀ ਗਈ ਹੈ।