Ferozepur News: ਜ਼ਿਲ੍ਹਾ ਮੈਜਿਸਟ੍ਰੇਟ ਫ਼ਿਰੋਜ਼ਪੁਰ ਵੱਲੋਂ ਅਸਲਾ ਲਾਇਸੰਸੀਆਂ ਨੂੰ ਹਥਿਆਰ ਜਮ੍ਹਾਂ ਕਰਵਾਉਣ ਦੀ ਅਪੀਲ
Ferozepur news: ਸਮੂਹ ਰਾਜਸੀ ਪਾਰਟੀਆਂ ਨੂੰ ਚੋਣ ਜਾਬਤੇ ਦੀ ਪਾਲਣਾ ਨੂੰ ਯਕੀਨੀ ਬਣਾਉਣ ਦੀ ਅਪੀਲ ਕੀਤੀ ਗਈ ਹੈ।
Ferozepur News/ਰਾਜੇਸ਼ ਕਟਾਰੀਆ: ਲੋਕ ਸਭਾ ਚੋਣਾਂ ਨੂੰ ਮੁੱਖ ਰੱਖਦੇ ਹੋਏ ਜ਼ਿਲ੍ਹਾ ਮੈਜਿਸਟ੍ਰੇਟ- ਕਮ- ਜ਼ਿਲਾ ਚੋਣਕਾਰ ਅਫਸਰ ਰਾਜੇਸ਼ ਧੀਮਾਨ ਵੱਲੋਂ ਅਮਨ ਅਤੇ ਕਾਨੂੰਨ ਦੀ ਵਿਵਸਥਾ ਨੂੰ ਬਣਾਈ ਰੱਖਣ ਲਈ ਜ਼ਿਲ੍ਹਾ ਫਿਰੋਜ਼ਪੁਰ ਦੀ ਹਦੂਦ ਅੰਦਰ ਸਾਰੇ ਅਸਲਾ ਲਾਇਸੰਸੀ ਆਪਣੇ-ਆਪਣੇ ਹਥਿਆਰ ਆਪਣੇ ਨੇੜੇ ਪੈਂਦੇ ਪੁਲਿਸ ਸਟੇਸ਼ਨ ਜਾਂ ਅਧਿਕਾਰਤ ਅਸਲਾ ਡੀਲਰਾਂ ਪਾਸ ਇਕ ਹਫਤੇ ਦੇ ਅੰਦਰ ਅੰਦਰ ਜਮ੍ਹਾਂ ਕਰਵਾਉਣ ਦੀ ਅਪੀਲ ਕੀਤੀ ਹੈ।
ਲੋਕ ਸਭਾ ਚੋਣਾਂ ਨੂੰ ਲੈ ਕੇ ਪੰਜਾਬ ਦੇ ਵੱਖ -ਵੱਖ ਸੂਬਿਆਂ ਵਿੱਚ ਪੁਲਿਸ ਲਗਾਤਾਰ ਚੈਕਿੰਗ ਕਰ ਰਹੀ ਹੈ। ਇਸ ਦੇ ਨਾਲ ਹੀ ਪੰਜਾਬ ਵਿੱਚ ਸਿਆਸੀ ਪਰਾਟੀਆਂ ਦੇ ਲੱਗੇ ਹੋਡਿੰਗਸ ਵਿੱਚ ਉਤਾਰ ਰਹੇ ਹਨ। ਪੰਜਾਬ ਵਿੱਚ ਲੋਕ ਸਭਾਂ ਚੋਣਾਂ 1 ਜੂਨ ਨੂੰ ਹੋਣ ਜਾ ਰਹੀਆਂ ਹਨ।
ਉਨ੍ਹਾਂ ਕਿਹਾ ਕਿ ਚੋਣਾਂ ਦੇ ਅਮਲ ਨੂੰ ਨਿਰਵਿਘਨ, ਨਿਰਪੱਖਤਾ ਅਤੇ ਭੈਅਮੁਕਤ ਰੂਪ ਵਿੱਚ ਨੇਪਰੇ ਚਾੜ੍ਹਨ ਲਈ ਜ਼ਿਲ੍ਹਾ ਪ੍ਰਸ਼ਾਸਨ ਵਚਨਬੱਧ ਹੈ ਅਤੇ ਇਸ ਕੰਮ ਵਿੱਚ ਸਮੂਹ ਵੋਟਰਾਂ ਅਤੇ ਇਲਾਕਾ ਵਾਸੀਆਂ ਦੇ ਵੀ ਸਹਿਯੋਗ ਦੀ ਵੀ ਲੋੜ ਹੈ। ਇਸ ਲਈ ਚੋਣਾਂ ਦੌਰਾਨ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਸਮੂਹ ਅਸਲਾ ਲਾਇਸੰਸੀਆਂ ਪਾਸੋਂ ਉਨ੍ਹਾਂ ਦੇ ਅਸਲੇ ਨੂੰ ਜਮ੍ਹਾਂ ਕਰਵਾਉਣਾ ਅਤਿ ਜਰੂਰੀ ਹੈ ਤਾਂ ਜੋ ਕਿਸੇ ਕਿਸਮ ਦੀ ਅਣਸੁਖਾਂਵੀ ਘਟਨਾ ਨਾ ਵਾਪਰੇ।
ਇਹ ਵੀ ਪੜ੍ਹੋ: Lok Sabha Elections 2024: ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ਦੀ ਜੇਲ੍ਹਾਂ 'ਤੇ ਪੁਲਿਸ ਦੀ ਪੈਣੀ ਨਜ਼ਰ, ਕੀਤੀ ਗਈ ਅਚਨਚੇਤ ਚੈਕਿੰਗ
ਇਸ ਦੇ ਨਾਲ ਹੀ ਉਨ੍ਹਾਂ ਸਮੂਹ ਰਾਜਸੀ ਪਾਰਟੀਆਂ ਨੂੰ ਚੋਣ ਜਾਬਤੇ ਦੀ ਪਾਲਣਾ ਨੂੰ ਯਕੀਨੀ ਬਣਾਉਣ ਦੀ ਵੀ ਅਪੀਲ ਕੀਤੀ ਅਤੇ ਕਿਹਾ ਕਿ ਕਿਸੇ ਵੀ ਤਰ੍ਹਾਂ ਦੀ ਲੋੜ ਲਈ ਉਨ੍ਹਾਂ ਦਾ ਦਫਤਰ 24 ਘੰਟੇ ਲਈ ਖੁੱਲਾ ਹੈ। ਇਸ ਤੋਂ ਇਲਾਵਾ ਹੈਲਪਲਾਈਨ ਨੰ: 1950 ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ ਅਤੇ ਜੇਕਰ ਕਿੱਧਰੇ ਚੋਣ ਜਾਬਤੇ ਦੀ ਉਲੰਘਣਾ ਹੁੰਦੀ ਹੈ ਤਾਂ ਸਾਨੂੰ ਸੂਚਿਤ ਕੀਤਾ ਜਾ ਸਕਦਾ ਹੈ। ਇਸ ਸਬੰਧੀ ਸਾਡੇ ਅਧਿਕਾਰੀ/ਕਰਮਚਾਰੀ ਲਗਾਤਾਰ ਦਫਤਰ ਵਿਖੇ ਸਥਾਪਿਤ ਸ਼ਿਕਾਇਤ ਬਾਕਸ ਅਤੇ ਸੀ-ਵਿਜਿਲ ਐਪ ਤੇ ਕੰਮ ਕਰ ਰਹੇ ਹਨ।
ਇਹ ਵੀ ਪੜ੍ਹੋ: Loksabha Election 2024: ਚੋਣ ਕਮਿਸ਼ਨ ਨੇ ਲੋਕ ਸਭਾ ਚੋਣਾਂ ਦੇ ਪਹਿਲੇ ਪੜਾਅ ਲਈ ਨੋਟੀਫਿਕੇਸ਼ਨ ਕੀਤਾ ਜਾਰੀ