Ferozepur Child Suicide Case/ਰਾਜੇਸ਼ ਕਟਾਰੀਆ: ਗੁਰੂਹਰਸਹਾਏ ਤੋਦੇ ਪਿੰਡ ਵਿਰਕ ਖੁਰਦ ਵਿਖੇ 10 ਸਾਲਾਂ ਇੱਕ ਪ੍ਰਵਾਸੀ ਬੱਚੇ ਵੱਲੋਂ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਗਈ ਹੈ। ਮ੍ਰਿਤਕ ਬੱਚੇ ਦੀ ਪਹਿਚਾਣ ਕਰਨ ਵਾਸੀ ਪਿੰਡ ਅਰਾਈਆਂਵਾਲਾ ਵਜੋਂ ਹੋਈ ਹੈ। ਕਰਨ ਨੇ ਫਾਂਸੀ ਲਗਾ ਕੇ ਆਪਣੀ ਜਾਨ ਦੇ ਦਿੱਤੀ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕਿ ਪੋਸਟਮਾਰਟਮ ਲਈ ਭੇਜਿਆ ਹੈ।


COMMERCIAL BREAK
SCROLL TO CONTINUE READING

ਜਾਣਕਾਰੀ ਮੁਤਾਬਿਕ 10 ਸਾਲਾ ਬੱਚੇ ਵੱਲੋਂ ਖੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਗੁਰੂ ਸਹਾਏ ਪੁਲਿਸ ਨੇ ਸੁਲਝਾ ਲਿਆ ਹੈ। ਮੋਬਾਇਲ ਟੁੱਟ ਜਾਣ ਉੱਤੇ ਪਰਿਵਾਰ ਵੱਲੋਂ ਗੁੱਸੇ ਹੋਣ ਦੇ ਡਰ ਤੋਂ 10 ਸਾਲਾਂ ਬੱਚੇ ਨੇ ਫਾਹਾ ਲੈ ਕੇ ਜੀਵਨ ਲੀਲਾ ਸਮਾਪਤ ਕੀਤੀ। ਬੱਚੇ ਦਾ ਪਿਤਾ ਮੱਧ ਪ੍ਰਦੇਸ਼ ਦਾ ਰਹਿਣ ਵਾਲਾ ਹੈ। 


ਇਹ ਵੀ ਪੜ੍ਹੋ: Kiratpur Sahib Accident: ਮਨਾਲੀ ਮੁੱਖ ਸੜਕ 'ਤੇ ਵਾਪਰਿਆ ਹਾਦਸਾ! ਟਿੱਪਰ ਤੇ ਟਰੱਕ ਦੀ ਹੋਈ ਜ਼ਬਰਦਸਤ ਟੱਕਰ

ਕੀ ਸੀ ਕਾਰਨ 


ਦੱਸਿਆ ਜਾ ਰਿਹਾ ਹੈ ਕਿ ਕਰਨ ਤੋਂ ਇੱਕ ਮੋਬਾਇਲ ਟੁੱਟ ਗਿਆ ਸੀ, ਜਿਸ ‘ਤੋਂ ਬਾਅਦ ਉਹ ਡਰ ਗਿਆ ਤੇ ਇਹ ਕਦਮ ਚੁੱਕ ਲਿਆ। ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ DSP ਅਤੁਲ ਸੋਨੀ ਨੇ ਦੱਸਿਆ ਕਿ ਕਰਨ ਪਿੰਡ ਅਰਾਈਆਂ ਵਾਲਾ ਦਾ ਰਹਿਣ ਵਾਲਾ ਹੈ।


ਕਰਨ ਤੋਂ ਇੱਕ ਮੋਬਾਇਲ ਟੁੱਟ ਗਿਆ ਸੀ, ਜਿਸ ਕਰਕੇ ਉਹ ਡਰ ਗਿਆ। ਇਸ ਤੋਂ ਬਾਅਦ ਉਸ ਨੇ ਬਾਹਰ ਖੇਤਾਂ ਵਿੱਚ ਜਾ ਕੇ ਇੱਕ ਪਾਈਪ ਨਾਲ ਲਟਕ ਕੇ ਫਾਹਾ ਲੈ ਲਿਆ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


ਇਹ ਵੀ ਪੜ੍ਹੋ: Kisan Death News: ਇੱਕ ਹੋਰ ਕਿਸਾਨ ਦੀ ਸ਼ੰਭੂ ਬਾਰਡਰ 'ਤੇ ਮੌਤ