Ferozepur News: ਕਿਸਾਨ ਰਾਣਾ ਗੁਰਮੀਤ ਸਿੰਘ ਸੋਢੀ ਦੀ ਕੋਠੀ ਬਾਹਰ ਗਰਜੇ; ਭਾਜਪਾ ਆਗੂਆਂ ਤੋਂ ਮੰਗੇ ਜਵਾਬ
Ferozepur News: ਪੰਜਾਬ ਭਰ ਵਿੱਚ ਕਿਸਾਨਾਂ ਵੱਲੋਂ ਭਾਜਪਾ ਉਮੀਦਵਾਰਾਂ ਦੀ ਰਿਹਾਇਸ਼ ਦੇ ਬਾਹਰ ਧਰਨਾ ਲਗਾ ਕੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।
Ferozepur News: ਪੰਜਾਬ ਭਰ ਵਿੱਚ ਕਿਸਾਨਾਂ ਵੱਲੋਂ ਭਾਜਪਾ ਉਮੀਦਵਾਰਾਂ ਦੀ ਰਿਹਾਇਸ਼ ਦੇ ਬਾਹਰ ਧਰਨਾ ਲਗਾ ਕੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਉਥੇ ਹੀ ਜ਼ਿਲ੍ਹਾ ਫਿਰੋਜ਼ਪੁਰ ਵਿੱਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਅਲੱਗ-ਅਲੱਗ ਜਥੇਬੰਦੀਆਂ ਵੱਲੋਂ ਭਾਜਪਾ ਉਮੀਦਵਾਰ ਰਾਣਾ ਗੁਰਮੀਤ ਸਿੰਘ ਸੋਢੀ ਦੀ ਰਿਹਾਇਸ਼ ਦੇ ਬਾਹਰ ਧਰਨਾ ਲਗਾ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ।
ਇਸ ਮੌਕੇ ਉਪਰ ਵੱਡੀ ਗਿਣਤੀ ਵਿੱਚ ਪੁਲਿਸ ਬਲ ਵੀ ਮੌਜੂਦ ਰਿਹਾ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸੂਬਾ ਆਗੂ ਗੁਰਮੇਲ ਸਿੰਘ, ਗੁਰਪ੍ਰੀਤ ਸਿੰਘ ਅਤੇ ਚਮਕੌਰ ਸਿੰਘ ਨੇ ਕਿਹਾ ਕਿ ਭਾਜਪਾ ਸਰਕਾਰ ਨੇ ਕਿਸਾਨਾਂ ਨੂੰ ਦਿੱਲੀ ਜਾਣ ਤੋਂ ਰੋਕ ਕੇ ਕਿਸਾਨਾਂ ਉਤੇ ਗੋਲੀਆਂ ਚਲਾ ਕੇ ਸ਼ੁਭਕਰਨ ਨੂੰ ਸ਼ਹੀਦ ਕੀਤਾ ਸੀ।
ਇਹ ਵੀ ਪੜ੍ਹੋ : Zirakpur News: ਸ਼ਹਿਰ ਦਾ ਬਿਜਲੀ ਪਾਣੀ ਹੋਇਆ ਗੁੱਲ, ਸਰਕਾਰ ਦਾ ਦਾਅਵਾ ਵਿਕਾਸ ਹੋਇਆ ਫੁੱਲ
ਅੱਜ ਵੀ ਦੋ ਥਾਵਾਂ ’ਤੇ ਮੋਰਚਾ ਚੱਲ ਰਿਹਾ ਹੈ। ਕਿਸਾਨਾਂ ਦੇ ਸੰਘਰਸ਼ ਵਿੱਚ ਭਾਜਪਾ ਸਰਕਾਰ ਨੇ ਐਮਐਸਪੀ ਕਾਨੂੰਨ ਬਣਾਉਣ, ਪਰਚੇ ਰੱਦ ਕਰਨ ਅਤੇ ਕਿਸਾਨਾਂ ਨੂੰ ਲਖੀਮਪੁਰ ਖੀਰੀ ਵਿੱਚ ਗੱਡੀ ਹੇਠ ਕੁਚਲਣ ਵਾਲਿਆਂ ਖ਼ਿਲਾਫ਼ ਕਾਰਵਾਈ ਕਰਨ ਦਾ ਵਾਅਦਾ ਕੀਤਾ ਸੀ ਪਰ ਭਾਜਪਾ ਸਰਕਾਰ ਆਪਣੇ ਵਾਅਦੇ ਤੋਂ ਭੱਜ ਗਈ ਹੈ। ਉਨ੍ਹਾਂ ਸਵਾਲਾਂ ਦੇ ਜਵਾਬ ਦੇਣ ਲਈ ਜ਼ਿਲ੍ਹਾ ਫ਼ਿਰੋਜ਼ਪੁਰ ਵਿੱਚ ਭਾਜਪਾ ਉਮੀਦਵਾਰ ਰਾਣਾ ਗੁਰਮੀਤ ਸਿੰਘ ਸੋਢੀ ਦੀ ਰਿਹਾਇਸ਼ ਦੇ ਬਾਹਰ ਧਰਨਾ ਦੇ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ ਪਰ ਸਾਡੇ ਸਵਾਲਾਂ ਦੇ ਜਵਾਬ ਨਹੀਂ ਦਿੱਤੇ ਗਏ।
ਦੂਜੇ ਪਾਸੇ ਅਬੋਹਰ ਵਿੱਚ ਕਿਸਾਨਾਂ ਨੇ ਪੰਜਾਬ ਪ੍ਰਧਾਨ ਸੁਨੀਲ ਜਾਖੜ ਦੇ ਘਰ ਬਾਹਰ ਧਰਨਾ ਲਗਾਇਆ। ਕਿਸਾਨਾਂ ਨੇ ਕਿਹਾ ਕਿ ਭਾਜਪਾ ਆਪਣੇ ਵਾਅਦਿਆਂ ਤੋਂ ਮੁਕਰੀ ਹੈ ਅਤੇ ਕਿਸਾਨਾਂ ਦੇ ਸਵਾਲਾਂ ਦੇ ਜਵਾਬ ਦੇਣ ਤੋਂ ਕਤਰਾ ਰਹੇ ਹਨ। ਜਿਥੇ ਇੱਕ ਪਾਸੇ ਕਿਸਾਨ ਯੂਨੀਅਨ ਵੱਲੋਂ ਆਏ ਦਿਨ ਚੋਣ ਪ੍ਰਚਾਰ ਵਿੱਚ ਆਉਣ ਵਾਲੇ ਭਾਜਪਾ ਦੇ ਉਮੀਦਵਾਰਾਂ ਦਾ ਕੜਾ ਵਿਰੋਧ ਕੀਤਾ ਜਾ ਰਿਹਾ ਹੈ।
ਉਥੇ ਹੀ ਕਰੀਬ 48 ਡਿਗਰੀ ਤਾਪਮਾਨ ਦੀ ਗਰਮੀ ਵਿੱਚ ਕਿਸਾਨਾਂ ਨੇ ਅੱਜ ਅਬੋਹਰ ਵਿੱਚ ਪੰਜਾਬ ਸੁਨੀਲ ਜਾਖੜ ਦੀ ਕੋਠੀ ਦੇ ਬਾਹਰ ਅਣਮਿੱਥੇ ਸਮੇਂ ਲਈ ਧਰਨਾ ਲਗਾਇਆ ਹੈ। ਧਰਨੇ ’ਤੇ ਬੈਠੇ ਕਿਸਾਨ ਯੂਨੀਅਨ ਦੇ ਆਗੂ ਜਗਜੀਤ ਸਿੰਘ ਅਤੇ ਗੋਲਡੀ ਮਮੂ ਖੇੜਾ ਨੇ ਕਿਹਾ ਕਿ ਉਹ ਭਾਜਪਾ ਦਾ ਵਿਰੋਧ ਨਹੀਂ ਕਰਦੇ ਪਰ ਉਹ ਭਾਜਪਾ ਤੋਂ ਆਪਣੇ ਸਵਾਲਾਂ ਦੇ ਜਵਾਬ ਚਾਹੁੰਦੇ ਹਨ, ਜਿਸ ਤੋਂ ਭਾਜਪਾ ਆਗੂ ਭੱਜ ਰਹੇ ਹਨ।
ਇਹ ਵੀ ਪੜ੍ਹੋ : Amritsar lawyer Attack: ਅੰਮ੍ਰਿਤਸਰ 'ਚ ਵਕੀਲ ਉਤੇ ਹੋਈ ਫਾਇਰਿੰਗ; ਪੰਜਾਬ ਦੀ ਕਾਨੂੰਨ ਵਿਵਸਥਾ 'ਤੇ ਖੜ੍ਹੇ ਕੀਤੇ ਸਵਾਲ