Ferozepur News: ਸਰਕਾਰੀ ਸਕੂਲਾਂ ਲਈ ਆਈ 1 ਕਰੋੜ ਤੋਂ ਵੱਧ ਗ੍ਰਾਂਟ ਦੀ ਹੇਰਾਫੇਰੀ ਦਾ ਮਾਮਲਾ, ਕਈ ਲੋਕਾਂ ਖਿਲਾਫ਼ ਕੇਸ ਦਰਜ
Advertisement
Article Detail0/zeephh/zeephh1993526

Ferozepur News: ਸਰਕਾਰੀ ਸਕੂਲਾਂ ਲਈ ਆਈ 1 ਕਰੋੜ ਤੋਂ ਵੱਧ ਗ੍ਰਾਂਟ ਦੀ ਹੇਰਾਫੇਰੀ ਦਾ ਮਾਮਲਾ, ਕਈ ਲੋਕਾਂ ਖਿਲਾਫ਼ ਕੇਸ ਦਰਜ

Ferozpur News: ਪੁਲਿਸ ਅਨੁਸਾਰ ਪੰਜਾਬ ਸਰਕਾਰ ਨੇ ਗੁਰੂਹਰਸਹਾਏ ਬਲਾਕ ਦੇ ਸਰਕਾਰੀ ਸਕੂਲਾਂ ਦੇ ਵਿਕਾਸ ਲਈ 1 ਕਰੋੜ 51 ਲੱਖ ਰੁਪਏ ਦੀ ਗਰਾਂਟ ਭੇਜੀ ਸੀ। ਸਿੱਖਿਆ ਵਿਭਾਗ ਲੇਖਾ ਵਿਭਾਗ ਦੇ ਅਧਿਕਾਰੀਆਂ ਦੀ ਮਿਲੀਭੁਗਤ ਨਾਲ ਸਕੂਲਾਂ ਨੂੰ ਗ੍ਰਾਂਟਾਂ ਭੇਜਣ ਦੀ ਬਜਾਏ ਆਪਣੇ ਰਿਸ਼ਤੇਦਾਰਾਂ ਦੇ ਖਾਤਿਆਂ ਵਿੱਚ ਪੈਸੇ ਜਮ੍ਹਾਂ ਕਰਵਾ ਦਿੱਤੇ।

 

Ferozepur News: ਸਰਕਾਰੀ ਸਕੂਲਾਂ ਲਈ ਆਈ 1 ਕਰੋੜ ਤੋਂ ਵੱਧ ਗ੍ਰਾਂਟ ਦੀ ਹੇਰਾਫੇਰੀ ਦਾ ਮਾਮਲਾ, ਕਈ ਲੋਕਾਂ ਖਿਲਾਫ਼ ਕੇਸ ਦਰਜ

Ferozepur News: ਫ਼ਿਰੋਜ਼ਪੁਰ 'ਚ ਸਰਕਾਰੀ ਸਕੂਲਾਂ ਲਈ 1 ਕਰੋੜ 51 ਲੱਖ ਰੁਪਏ ਦੀ ਗਰਾਂਟ ਦੇ ਗਬਨ ਦੀ ਹੇਰਾਫੇਰੀ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਤਹਿਤ ਅੱਜ ਥਾਣਾ ਗੁਰੂਹਰਸਹਾਏ ਦੀ ਪੁਲਿਸ ਨੇ ਗੁਰੂਹਰਸਹਾਏ ਦੇ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਸਮੇਤ 12 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ।

ਕਿਹਾ ਜਾ ਰਿਹਾ ਹੈ ਕਿ ਲੇਖਾ ਵਿਭਾਗ ਦਾ ਇੱਕ ਕਲਰਕ ਆਪਣੇ ਰਿਸ਼ਤੇਦਾਰਾਂ ਦੇ ਖਾਤਿਆਂ ਵਿੱਚ ਪੈਸੇ ਜਮ੍ਹਾ ਕਰਦਾ ਸੀ। ਪੁਲਿਸ ਅਨੁਸਾਰ ਪੰਜਾਬ ਸਰਕਾਰ ਨੇ ਗੁਰੂਹਰਸਹਾਏ ਬਲਾਕ ਦੇ ਸਰਕਾਰੀ ਸਕੂਲਾਂ ਦੇ ਵਿਕਾਸ ਲਈ 1 ਕਰੋੜ 51 ਲੱਖ ਰੁਪਏ ਦੀ ਗਰਾਂਟ ਭੇਜੀ ਸੀ। ਸਿੱਖਿਆ ਵਿਭਾਗ ਦੇ ਅਧਿਕਾਰੀਆਂ ਦੀ ਮਿਲੀਭੁਗਤ ਨਾਲ ਲੇਖਾ ਵਿਭਾਗ ਦੇ ਕਰਮਚਾਰੀ ਸਕੂਲਾਂ ਨੂੰ ਗ੍ਰਾਂਟਾਂ ਭੇਜਣ ਦੀ ਬਜਾਏ ਆਪਣੇ ਰਿਸ਼ਤੇਦਾਰਾਂ ਦੇ ਖਾਤਿਆਂ ਵਿੱਚ ਪੈਸੇ ਜਮ੍ਹਾਂ ਕਰਵਾ ਦਿੰਦੇ ਸਨ।

ਪੁਲਿਸ ਅਨੁਸਾਰ ਪੰਜਾਬ ਸਰਕਾਰ ਨੇ ਗੁਰੂਹਰਸਹਾਏ ਬਲਾਕ ਦੇ ਸਰਕਾਰੀ ਸਕੂਲਾਂ ਦੇ ਵਿਕਾਸ ਲਈ 1 ਕਰੋੜ 51 ਲੱਖ ਰੁਪਏ ਦੀ ਗਰਾਂਟ ਭੇਜੀ ਸੀ। ਸਿੱਖਿਆ ਵਿਭਾਗ ਲੇਖਾ ਵਿਭਾਗ ਦੇ ਅਧਿਕਾਰੀਆਂ ਦੀ ਮਿਲੀਭੁਗਤ ਨਾਲ ਸਕੂਲਾਂ ਨੂੰ ਗ੍ਰਾਂਟਾਂ ਭੇਜਣ ਦੀ ਬਜਾਏ ਆਪਣੇ ਰਿਸ਼ਤੇਦਾਰਾਂ ਦੇ ਖਾਤਿਆਂ ਵਿੱਚ ਪੈਸੇ ਜਮ੍ਹਾਂ ਕਰਵਾ ਦਿੱਤੇ। ਸਕੂਲਾਂ ਵਿੱਚ ਗਰਾਂਟਾਂ ਨਹੀਂ ਵੰਡੀਆਂ ਗਈਆਂ ਅਤੇ ਅਜਿਹਾ ਕਰਕੇ 1 ਕਰੋੜ 51 ਲੱਖ ਰੁਪਏ ਦਾ ਗਬਨ ਕੀਤਾ ਗਿਆ।

ਇਹ ਵੀ ਪੜ੍ਹੋ: Punjab News: ਬਟਾਲਾ ਸ਼ਹਿਰ ਨੂੰ ਮਿਲੇਗੀ ਗੰਦਗੀ ਤੇ ਕੁੜੇ ਤੋਂ ਨਿਜਾਤ! ਪੰਜਾਬ ਸਰਕਾਰ ਨੇ ਕੀਤਾ ਪ੍ਰਬੰਧ

ਇਸ ਤੋਂ ਪਹਿਲਾਂ ਸਿੱਖਿਆ ਵਿਭਾਗ ਨੇ ਇਸ ਮਾਮਲੇ ਵਿੱਚ ਵਿਭਾਗੀ ਕਾਰਵਾਈ ਕੀਤੀ, ਜਿਸ ਤੋਂ ਬਾਅਦ ਮਾਮਲਾ ਪੁਲਿਸ ਨੂੰ ਸੌਂਪ ਦਿੱਤਾ ਗਿਆ। ਜ਼ਿਲ੍ਹਾ ਸਿੱਖਿਆ ਅਫ਼ਸਰ ਸਤੀਸ਼ ਕੁਮਾਰ ਦੀ ਸ਼ਿਕਾਇਤ ’ਤੇ ਥਾਣਾ ਗੁਰੂਹਰਸਹਾਏ ਪੁਲਿਸ ਨੇ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਗੁਰਮੀਤ ਸਿੰਘ, ਲੇਖਾ ਵਿਭਾਗ ਦੇ ਕਲਰਕ ਚਰਨਜੀਤ ਸਿੰਘ, ਮਹਿੰਦਰ ਸਿੰਘ, ਰਾਕੇਸ਼ ਕੁਮਾਰ ਵਾਸੀ ਕੋਟਲੀ ਰੋਡ ਮੁਕਤਸਰ ਸਮੇਤ 12 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ।

(ਰਾਜੇਸ਼ ਕਟਾਰੀਆ ਦੀ ਰਿਪੋਰਟ)

ਇਹ ਵੀ ਪੜ੍ਹੋ: Punjab News: ਨਜਾਇਜ਼ ਮਾਈਨਿੰਗ ਦੀ ਵਜ੍ਹਾ ਕਰਕੇ ਸਵਾਂ ਨਦੀ 'ਤੇ ਬਣੇ ਐਲਗਰਾਂ ਪੁੱਲ ਨੂੰ ਖਤਰਾ, ਹੋ ਸਕਦਾ ਹੈ ਵੱਡਾ ਹਾਦਸਾ 
 

Trending news