Ferozepur News: ਫ਼ਿਰੋਜ਼ਪੁਰ 'ਚ ਸਰਕਾਰੀ ਸਕੂਲਾਂ ਲਈ 1 ਕਰੋੜ 51 ਲੱਖ ਰੁਪਏ ਦੀ ਗਰਾਂਟ ਦੇ ਗਬਨ ਦੀ ਹੇਰਾਫੇਰੀ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਤਹਿਤ ਅੱਜ ਥਾਣਾ ਗੁਰੂਹਰਸਹਾਏ ਦੀ ਪੁਲਿਸ ਨੇ ਗੁਰੂਹਰਸਹਾਏ ਦੇ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਸਮੇਤ 12 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ।


COMMERCIAL BREAK
SCROLL TO CONTINUE READING

ਕਿਹਾ ਜਾ ਰਿਹਾ ਹੈ ਕਿ ਲੇਖਾ ਵਿਭਾਗ ਦਾ ਇੱਕ ਕਲਰਕ ਆਪਣੇ ਰਿਸ਼ਤੇਦਾਰਾਂ ਦੇ ਖਾਤਿਆਂ ਵਿੱਚ ਪੈਸੇ ਜਮ੍ਹਾ ਕਰਦਾ ਸੀ। ਪੁਲਿਸ ਅਨੁਸਾਰ ਪੰਜਾਬ ਸਰਕਾਰ ਨੇ ਗੁਰੂਹਰਸਹਾਏ ਬਲਾਕ ਦੇ ਸਰਕਾਰੀ ਸਕੂਲਾਂ ਦੇ ਵਿਕਾਸ ਲਈ 1 ਕਰੋੜ 51 ਲੱਖ ਰੁਪਏ ਦੀ ਗਰਾਂਟ ਭੇਜੀ ਸੀ। ਸਿੱਖਿਆ ਵਿਭਾਗ ਦੇ ਅਧਿਕਾਰੀਆਂ ਦੀ ਮਿਲੀਭੁਗਤ ਨਾਲ ਲੇਖਾ ਵਿਭਾਗ ਦੇ ਕਰਮਚਾਰੀ ਸਕੂਲਾਂ ਨੂੰ ਗ੍ਰਾਂਟਾਂ ਭੇਜਣ ਦੀ ਬਜਾਏ ਆਪਣੇ ਰਿਸ਼ਤੇਦਾਰਾਂ ਦੇ ਖਾਤਿਆਂ ਵਿੱਚ ਪੈਸੇ ਜਮ੍ਹਾਂ ਕਰਵਾ ਦਿੰਦੇ ਸਨ।


ਪੁਲਿਸ ਅਨੁਸਾਰ ਪੰਜਾਬ ਸਰਕਾਰ ਨੇ ਗੁਰੂਹਰਸਹਾਏ ਬਲਾਕ ਦੇ ਸਰਕਾਰੀ ਸਕੂਲਾਂ ਦੇ ਵਿਕਾਸ ਲਈ 1 ਕਰੋੜ 51 ਲੱਖ ਰੁਪਏ ਦੀ ਗਰਾਂਟ ਭੇਜੀ ਸੀ। ਸਿੱਖਿਆ ਵਿਭਾਗ ਲੇਖਾ ਵਿਭਾਗ ਦੇ ਅਧਿਕਾਰੀਆਂ ਦੀ ਮਿਲੀਭੁਗਤ ਨਾਲ ਸਕੂਲਾਂ ਨੂੰ ਗ੍ਰਾਂਟਾਂ ਭੇਜਣ ਦੀ ਬਜਾਏ ਆਪਣੇ ਰਿਸ਼ਤੇਦਾਰਾਂ ਦੇ ਖਾਤਿਆਂ ਵਿੱਚ ਪੈਸੇ ਜਮ੍ਹਾਂ ਕਰਵਾ ਦਿੱਤੇ। ਸਕੂਲਾਂ ਵਿੱਚ ਗਰਾਂਟਾਂ ਨਹੀਂ ਵੰਡੀਆਂ ਗਈਆਂ ਅਤੇ ਅਜਿਹਾ ਕਰਕੇ 1 ਕਰੋੜ 51 ਲੱਖ ਰੁਪਏ ਦਾ ਗਬਨ ਕੀਤਾ ਗਿਆ।


ਇਹ ਵੀ ਪੜ੍ਹੋ: Punjab News: ਬਟਾਲਾ ਸ਼ਹਿਰ ਨੂੰ ਮਿਲੇਗੀ ਗੰਦਗੀ ਤੇ ਕੁੜੇ ਤੋਂ ਨਿਜਾਤ! ਪੰਜਾਬ ਸਰਕਾਰ ਨੇ ਕੀਤਾ ਪ੍ਰਬੰਧ

ਇਸ ਤੋਂ ਪਹਿਲਾਂ ਸਿੱਖਿਆ ਵਿਭਾਗ ਨੇ ਇਸ ਮਾਮਲੇ ਵਿੱਚ ਵਿਭਾਗੀ ਕਾਰਵਾਈ ਕੀਤੀ, ਜਿਸ ਤੋਂ ਬਾਅਦ ਮਾਮਲਾ ਪੁਲਿਸ ਨੂੰ ਸੌਂਪ ਦਿੱਤਾ ਗਿਆ। ਜ਼ਿਲ੍ਹਾ ਸਿੱਖਿਆ ਅਫ਼ਸਰ ਸਤੀਸ਼ ਕੁਮਾਰ ਦੀ ਸ਼ਿਕਾਇਤ ’ਤੇ ਥਾਣਾ ਗੁਰੂਹਰਸਹਾਏ ਪੁਲਿਸ ਨੇ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਗੁਰਮੀਤ ਸਿੰਘ, ਲੇਖਾ ਵਿਭਾਗ ਦੇ ਕਲਰਕ ਚਰਨਜੀਤ ਸਿੰਘ, ਮਹਿੰਦਰ ਸਿੰਘ, ਰਾਕੇਸ਼ ਕੁਮਾਰ ਵਾਸੀ ਕੋਟਲੀ ਰੋਡ ਮੁਕਤਸਰ ਸਮੇਤ 12 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ।


(ਰਾਜੇਸ਼ ਕਟਾਰੀਆ ਦੀ ਰਿਪੋਰਟ)


ਇਹ ਵੀ ਪੜ੍ਹੋ: Punjab News: ਨਜਾਇਜ਼ ਮਾਈਨਿੰਗ ਦੀ ਵਜ੍ਹਾ ਕਰਕੇ ਸਵਾਂ ਨਦੀ 'ਤੇ ਬਣੇ ਐਲਗਰਾਂ ਪੁੱਲ ਨੂੰ ਖਤਰਾ, ਹੋ ਸਕਦਾ ਹੈ ਵੱਡਾ ਹਾਦਸਾ