Ferozepur News: ਜ਼ਮੀਨੀ ਵਿਵਾਦ ਨੂੰ ਲੈਕੇ ਭਿੜ ਗਈਆਂ 2 ਧਿਰਾਂ, ਚੱਲੇ ਇੱਟਾਂ ਰੋੜੇ ਅਤੇ ਕਿਰਪਾਨਾਂ
Ferozepur News: ਇੱਕ ਧਿਰ ਦਾ ਕਹਿਣਾ ਹੈ ਕਿ ਇਹ ਜ਼ਮੀਨ ਉਸ ਦੀ ਜੱਦੀ ਜ਼ਮੀਨ ਹੈ। ਜਿਸ `ਤੇ ਹਥਿਆਰਾਂ ਦੇ ਬਲ `ਤੇ ਕੁੱਝ ਲੋਕਾਂ ਵੱਲੋਂ ਨਜਾਇਜ਼ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
Ferozepur News: ਫ਼ਿਰੋਜ਼ਪੁਰ ਦੇ ਹਲਕਾ ਗੁਰੂਹਰਸਹਾਏ ਦੇ ਪਿੰਡ ਛਾਂਗਾ ਰਾਏ ਉਤਾੜ ਵਿੱਚ ਜ਼ਮੀਨੀ ਵਿਵਾਦ ਨੂੰ ਲੈ ਕੇ ਗੁੰਡਾਗਰਦੀ ਦਾ ਨੰਗਾ ਨਾਚ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਕੁੱਝ ਲੋਕਾਂ ਨੇ ਦੂਜੇ ਧਿਰ 'ਤੇ ਹਥਿਆਰ ਨਾਲ ਹਮਲਾ ਕਰ ਦਿੱਤਾ ਹੈ। ਹਮਲੇ ਦੀ ਵੀਡੀਓ ਵੀ ਸਹਾਮਣੇ ਆਈ ਹੈ। ਜਿਸ ਵਿੱਚ ਸਾਫ ਦੇਖਿਆ ਜਾ ਸਕਦਾ ਹੈ ਕਿ ਇੱਕ ਨੌਜਵਾਨ ਮਹਿਲਾ ਨੂੰ ਮਾਰੇ ਲਈ ਉਸ ਦੇ ਪਿੱਛੇ ਦੌੜ ਰਿਹਾ ਹੈ। ਐਨਾ ਹੀ ਨਹੀਂ ਪੀੜਤ ਦੇ ਘਰ ਵਿੱਚ ਵੀ ਭੰਨਤੋੜ ਕੀਤੀ ਗਈ।
ਇੱਕ ਧਿਰ ਦਾ ਕਹਿਣਾ ਹੈ ਕਿ ਇਹ ਜ਼ਮੀਨ ਉਸ ਦੀ ਜੱਦੀ ਜ਼ਮੀਨ ਹੈ। ਜਿਸ 'ਤੇ ਹਥਿਆਰਾਂ ਦੇ ਬਲ 'ਤੇ ਕੁੱਝ ਲੋਕਾਂ ਵੱਲੋਂ ਨਜਾਇਜ਼ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਜਿਸ ਸਬੰਧੀ ਉਹ ਪੁਲਿਸ ਨੂੰ ਵੀ ਜਾਣੂ ਕਰਵਾ ਚੁੱਕੇ ਹਨ। ਪਰ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਹੋ ਰਹੀ।
ਜ਼ਮੀਨੀ ਵਿਵਾਦ ਨੂੰ ਲੈ ਕੇ ਇੱਕ ਪੀੜਤ ਪਰਿਵਾਰ ਵੱਲੋਂ ਦੱਸਿਆ ਕਿ ਉਨ੍ਹਾਂ ਦੀ ਮਾਲਕੀ ਜ਼ਮੀਨ 'ਤੇ ਕੁੱਝ ਲੋਕ ਧੱਕੇ ਨਾਲ ਨਜਾਇਜ਼ ਕਬਜ਼ਾ ਕਰਨਾ ਚਾਹੁੰਦੇ ਹਨ। ਜਦੋਂ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਗਈ ਤਾਂ ਉਲਟਾ ਉਨ੍ਹਾਂ ਦੇ ਘਰ ਆ ਬੁਰੀ ਤਰ੍ਹਾਂ ਭੰਨਤੋੜ ਕਰਦਿਆਂ ਉਨ੍ਹਾਂ ਦੀ ਕੁੱਟਮਾਰ ਕੀਤੀ ਗਈ ਹੈ। ਮੌਕੇ ਦੀ ਵੀਡੀਓ ਵੀ ਉਨ੍ਹਾਂ ਕੋਲ ਮੌਜੂਦ ਹੈ। ਜਿਸ ਨੂੰ ਲੈ ਕੇ ਉਹ ਗੁਰੂਹਰਸਹਾਏ ਦੀ ਪੁਲਿਸ ਨੂੰ ਜਾਣੂ ਕਰਵਾਇਆ ਗਿਆ ਹੈ। ਪਰ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਕੀਤੀ ਜਾ ਰਹੀ। ਪੀੜ੍ਹਤ ਪਰਿਵਾਰ ਨੇ ਪੁਲਿਸ ਤੋਂ ਮੰਗ ਕੀਤੀ ਹੈ, ਕਿ ਜਿਨ੍ਹਾਂ ਲੋਕਾਂ ਨੇ ਉਨ੍ਹਾਂ 'ਤੇ ਹਮਲਾ ਕੀਤਾ ਹੈ। ਉਨ੍ਹਾਂ ਦੋਸ਼ੀਆ ਦੇ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ।
ਇਹ ਵੀ ਪੜ੍ਹੋ: Technology News: iPhone 'ਤੇ ਪੈਗਾਸਸ ਸਪਾਈਵੇਅਰ ਵਰਗੇ ਹਮਲੇ ਦੀ ਚੇਤਾਵਨੀ, ਭਾਰਤ ਸਮੇਤ 91 ਦੇਸ਼ ਨਿਸ਼ਾਨੇ 'ਤੇ
ਜ਼ੀ ਮੀਡੀਆ ਨੇ ਇਸ ਮਾਮਲੇ ਸਬੰਧੀ ਜਦੋਂ ਐੱਸਪੀ (ਡੀ) ਰਣਧੀਰ ਕੁਮਾਰ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਦਾ ਕਹਿਣਾ ਹੈ ਕਿ ਇਹ ਮਾਮਲਾ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ। ਅਤੇ ਪੁਲਿਸ ਇਸ ਮਾਮਲੇ ਵਿੱਚ ਜਾਂਚ ਕਰੇਗੀ ਅਤੇ ਦੋਸ਼ੀਆਂ ਖ਼ਿਲਾਫ਼ ਬਣਦੀ ਕਾਰਵਾਈ ਵੀ ਕੀਤੀ ਜਾਵੇਗੀ।
ਇਹ ਵੀ ਪੜ੍ਹੋ: Moong Seed: PAU ਲੁਧਿਆਣਾ ਕਿਸਾਨਾਂ ਨੂੰ ਅਪੀਲ, ਮੂੰਗੀ ਦੀ ਇਸ ਖਾਸ ਕਿਸਮ ਦੀ ਕੀਤੀ ਸਿਫਾਰਿਸ਼