Ferozepur News: ਨਹਿਰ 'ਚ ਪਾੜ ਪੈਣ ਕਾਰਨ ਕਿਸਾਨਾਂ ਦੀ ਝੋਨੇ ਦੀ ਕਈ ਏਕੜ ਫ਼ਸਲ ਡੁੱਬੀ
Advertisement
Article Detail0/zeephh/zeephh2324519

Ferozepur News: ਨਹਿਰ 'ਚ ਪਾੜ ਪੈਣ ਕਾਰਨ ਕਿਸਾਨਾਂ ਦੀ ਝੋਨੇ ਦੀ ਕਈ ਏਕੜ ਫ਼ਸਲ ਡੁੱਬੀ

Ferozepur News:  ਫਿਰੋਜ਼ਪੁਰ ਦੇ ਕਸਬਾ ਮਮਦੋਟ ਤੋਂ ਜਿਥੇ ਨਵੀਂ ਬਣੀ ਨਹਿਰ ਟੁੱਟਣ ਕਾਰਨ ਖੇਤਾਂ ਵਿੱਚ ਪਾਣੀ ਭਰ ਗਿਆ ਹੈ। ਕਿਸਾਨਾਂ ਦੀ ਕਈ ਏਕੜ ਫ਼ਸਲ ਪਾਣੀ ਵਿੱਚ ਡੁੱਬ ਗਈ ਹੈ।

Ferozepur News: ਨਹਿਰ 'ਚ ਪਾੜ ਪੈਣ ਕਾਰਨ ਕਿਸਾਨਾਂ ਦੀ ਝੋਨੇ ਦੀ ਕਈ ਏਕੜ ਫ਼ਸਲ ਡੁੱਬੀ

Ferozepur News:  ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਫ਼ਸਲਾਂ ਲਈ ਪਾਣੀ ਦੇਣ ਲਈ ਕਰੋੜਾਂ ਰੁਪਏ ਖਰਚ ਕਰ ਪਿੰਡਾਂ ਵਿੱਚ ਨਵੀਆਂ ਨਹਿਰਾਂ ਬਣਾਈਆਂ ਗਈਆਂ ਸਨ ਕਿ ਕਿਸਾਨਾਂ ਨੂੰ ਪਾਣੀ ਨੂੰ ਲੈਕੇ ਪ੍ਰੇਸ਼ਾਨੀਆਂ ਦਾ ਸਾਹਮਣਾ ਨਾ ਕਰਨਾ ਪਵੇ ਪਰ ਨਹਿਰੀ ਵਿਭਾਗ ਅਤੇ ਠੇਕੇਦਾਰ ਦੀ ਨਲਾਇਕੀ ਕਾਰਨ ਕਿਸਾਨਾਂ ਦਾ ਭਾਰੀ ਨੁਕਸਾਨ ਹੋ ਗਿਆ ਹੈ।

ਫਿਰੋਜ਼ਪੁਰ ਦੇ ਕਸਬਾ ਮਮਦੋਟ ਤੋਂ ਜਿਥੇ ਨਵੀਂ ਬਣੀ ਨਹਿਰ ਟੁੱਟਣ ਕਾਰਨ ਖੇਤਾਂ ਵਿੱਚ ਪਾਣੀ ਭਰ ਗਿਆ ਹੈ। ਕਿਸਾਨਾਂ ਦੀ ਕਈ ਏਕੜ ਫ਼ਸਲ ਪਾਣੀ ਵਿੱਚ ਡੁੱਬ ਚੁੱਕੀ ਹੈ। ਜਿਸਨੂੰ ਲੈਕੇ ਪਿੰਡ ਵਾਸੀਆਂ ਵੱਲੋਂ ਟੁੱਟੀ ਨਹਿਰ ਨੂੰ ਬੰਨ੍ਹ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਫਿਰੋਜ਼ਪੁਰ ਦੇ ਕਸਬਾ ਮਮਦੋਟ ਦੇ ਪਿੰਡ ਝੋਕ ਮੋੜੇ ਵਿੱਚ ਨਹਿਰ ਟੁੱਟਣ ਦਾ ਮਾਮਲਾ ਸਾਹਮਣੇ ਆਇਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਕਿਸਾਨਾਂ ਨੇ ਦੱਸਿਆ ਕਿ ਅੱਜ ਸਵੇਰੇ ਆਏ ਮੀਂਹ ਤੋਂ ਬਾਅਦ ਪਿੰਡ ਵਿੱਚ ਲੰਘਦੀ ਨਹਿਰ ਵਿੱਚ ਪਾੜ ਪੈ ਗਿਆ ਹੈ। ਜਿਸ ਨਾਲ ਕਈ ਏਕੜ ਫ਼ਸਲ ਪਾਣੀ ਵਿੱਚ ਡੁੱਬ ਗਈ ਹੈ ਪਰ ਫਿਰ ਵੀ ਨਹਿਰੀ ਵਿਭਾਗ ਗੂੜ੍ਹੀ ਨੀਂਦ ਸੁੱਤਾ ਪਿਆ ਹੈ।

ਇਹ ਵੀ ਪੜ੍ਹੋ : Punjab News: ਪੰਜਾਬ ਸਰਕਾਰ ਨੂੰ ਜੂਨ ਮਹੀਨੇ 'ਚ ਰਜਿਸਟਰੀਆਂ ਤੋਂ ਆਮਦਨ 'ਚ ਰਿਕਾਰਡ 42 ਫ਼ੀਸਦੀ ਵਾਧਾ-ਜਿੰਪਾ

ਉਨ੍ਹਾਂ ਕਿਹਾ ਨਹਿਰੀ ਵਿਭਾਗ ਅਤੇ ਠੇਕੇਦਾਰ ਦੀ ਨਲਾਇਕੀ ਕਾਰਨ ਉਨ੍ਹਾਂ ਦਾ ਭਾਰੀ ਨੁਕਸਾਨ ਹੋ ਚੁੱਕਾ ਹੈ। ਉਨ੍ਹਾਂ ਮੰਗ ਕੀਤੀ ਕਿ ਇਸ ਨਹਿਰ ਦਾ ਜਾਇਜ਼ਾ ਲਿਆ ਜਾਵੇ ਤੇ ਅਣਗਹਿਲੀ ਕਰਨ ਵਾਲੇ ਅਫਸਰਾਂ ਅਤੇ ਠੇਕੇਦਾਰ ਦੇ ਖਿਲਾਫ਼ ਕਾਰਵਾਈ ਕੀਤੀ ਜਾਵੇ ਤਾਂ ਜੋ ਕਿਸਾਨ ਵਾਰ ਵਾਰ ਹੋ ਰਹੇ ਨੁਕਸਾਨ ਤੋਂ ਬਚ ਸਕਣ ਅਤੇ ਸਰਕਾਰ ਦਾ ਪੈਸਾ ਵੀ ਖਰਾਬ ਨਾ ਹੋਵੇ।

ਇਹ ਵੀ ਪੜ੍ਹੋ : NHAI wrote letter to Chief Secretary: ਪੰਜਾਬ ਦੇ ਅਧਿਕਾਰੀਆਂ ਦੀ ਬੇਰੁਖੀ ਤੋਂ ਨਰਾਜ਼ NHAI, ਸਾਰੇ ਪ੍ਰਾਜੈਕਟ ਨੇ ਬੰਦ ਕਰਨ ਲਈ ਲਿਖੀ ਚਿੱਠੀ!

Trending news