Ferozepur Murder Case/ਰਾਜੇਸ਼ ਕਟਾਰੀਆ: ਪੰਜਾਬ ਵਿੱਚ ਕਤਲ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ। ਅੱਜ ਤਾਜਾ ਮਾਮਲਾ ਪੰਜਾਬ ਦੇ ਫ਼ਿਰੋਜ਼ਪੁਰ ਦੇ ਹਲਕਾ ਜੀਰਾ ਤੋਂ ਸਾਹਮਣੇ ਆਇਆ ਹੈ।  ਦਰਅਸ਼ਲ ਹਲਕਾ ਜੀਰਾ ਅੰਦਰ ਨੈਸ਼ਨਲ ਹਾਈਵੇ ਨੰਬਰ 54 ਤੇ ਸਥਿਤ ਪਿੰਡ ਬਹਿਕ ਪਛਾੜੀਆ ਦੇ ਨਜ਼ਦੀਕ ਉਸ ਸਮੇਂ ਇੱਕ ਦਰਦਨਾਕ ਘਟਨਾ ਵਾਪਰ ਗਈ ਜਦੋਂ ਸੜਕ ਤੇ ਸਬਜ਼ੀ ਦੀ ਫੜੀ ਲਗਾ ਕੇ ਬੈਠੇ ਦੁਕਾਨਦਾਰ ਦਾ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਅੱਖਾਂ ਵਿੱਚ ਮਿਰਚਾਂ ਪਾ ਕੇ ਉਸ ਉੱਤੇ ਤੇਜ਼ਧਾਰ ਹਥਿਆਰਾਂ ਦੇ ਨਾਲ ਹਮਲਾ ਕਰਕੇ ਕਤਲ ਕਰ ਦਿੱਤਾ ਗਿਆ।


COMMERCIAL BREAK
SCROLL TO CONTINUE READING

ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਵਿਅਕਤੀ ਹਾਕਮ ਸਿੰਘ ਦੇ ਭਰਾ ਅਤੇ ਪੁੱਤਰ ਨੇ ਦੱਸਿਆ ਕਿ ਉਸ ਦਾ ਪਿਤਾ ਜੀਰਾ ਦੇ ਪਿੰਡ ਬੈਕ ਪਛਾੜੀਆਂ ਵਿਖੇ ਸਬਜ਼ੀ ਦੀ ਫੜੀ ਲਗਾ ਕੇ ਸਬਜ਼ੀ ਵੇਚਦਾ ਹੈ ਅਤੇ ਅੱਜ ਸ਼ਾਮ ਕਰੀਬ 4 ਵਜੇ ਜਦ ਉਹ ਆਪਣੀ ਫੜੀ ਉੱਪਰ ਬੈਠਾ ਸੀ ਤਾਂ ਕੁਝ ਅਣਪਛਾਤੇ ਵਿਅਕਤੀ ਆਏ ਅਤੇ ਉਸ ਦੀਆਂ ਅੱਖਾਂ ਵਿੱਚ ਮਰਚਾਂ ਪਾ ਦਿੱਤੀਆਂ ਅਤੇ ਉਸ ਉੱਪਰ ਤੇਜ਼ਧਾਰ ਹਥਿਆਰਾਂ ਦੇ ਨਾਲ ਹਮਲਾ ਕਰ ਦਿੱਤਾ ਉਸ ਨੇ ਦੱਸਿਆ ਕਿ ਉਸ ਦਾ ਪਿਤਾ ਹਮਲਾਵਰਾਂ ਪਾਸੋਂ ਆਪਣੀ ਜਾਨ ਬਚਾਉਣ ਲਈ ਆਪਣੇ ਘਰ ਨੂੰ ਭੱਜਿਆ ਅਤੇ ਰਸਤੇ ਵਿੱਚ ਡਿੱਗ ਪਿਆ ਜਿਸ ਕਾਰਨ ਉਸ ਦੀ ਮੌਤ ਹੋ ਗਈ। ਪਰਿਵਾਰਕ ਮੈਂਬਰਾਂ ਵੱਲੋਂ ਪੁਲਿਸ ਪ੍ਰਸ਼ਾਸਨ ਪਾਸੋਂ ਹਮਲਾ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਜਾ ਰਹੀ।


ਇਹ ਵੀ ਪੜ੍ਹੋ: Gujarat News: ਦਿੱਲੀ-ਗੁਜਰਾਤ ਪੁਲਿਸ ਦੀ ਵੱਡੀ ਕਾਰਵਾਈ- ਗੁਜਰਾਤ 'ਚ 5000 ਕਰੋੜ ਰੁਪਏ ਦੀ 518 ਕਿਲੋ ਕੋਕੀਨ ਬਰਾਮਦ

ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਸਿਵਿਲ ਹਸਪਤਾਲ ਜ਼ੀਰਾ ਵਿਖੇ ਤੈਨਾਤ ਡਾਕਟਰ ਨੇ ਦੱਸਿਆ ਕਿ ਕੁਝ ਪੁਲਿਸ ਮੁਲਾਜ਼ਮ ਸ਼ਾਮ ਦੇ ਕਰੀਬ ਸਾਢੇ ਛ ਵਜੇ ਇੱਕ ਵਿਅਕਤੀ ਨੂੰ ਜਖਮੀ ਹਾਲਤ ਵਿੱਚ ਸਿਵਲ ਹਸਪਤਾਲ ਜੀਰਾ ਵਿਖੇ ਲੈ ਕੇ ਆਏ ਸੀ ਅਤੇ ਜਦੋਂ ਉਸ ਦਾ ਚੈੱਕ ਅਪ ਕੀਤਾ ਗਿਆ ਤਾਂ ਉਸ ਵਿਅਕਤੀ ਦੀ ਮੌਤ ਹੋ ਚੁੱਕੀ ਸੀ।


ਇਹ ਵੀ ਪੜ੍ਹੋ: Bomb threat: ਮੁੰਬਈ ਤੋਂ ਨਿਊਯਾਰਕ ਜਾ ਰਹੇ ਏਅਰ ਇੰਡੀਆ ਦੇ ਜਹਾਜ਼ 'ਤੇ ਬੰਬ ਦੀ ਧਮਕੀ! ਸਾਰੇ ਯਾਤਰੀ ਸੁਰੱਖਿਅਤ