Ferozpur News: ਸ਼ਹਿਰ ਵਿੱਚ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲਿਆਂ ਨੂੰ ਪੁਲਿਸ ਨੇ ਕੀਤਾ
Ferozpur News: ਹਥਿਆਰਾਂ ਨਾਲ ਲੈਸ ਤਿੰਨ ਬਾਈਕ ਸਵਾਰ ਚੋਰਾਂ ਨੇ ਕਮਿਊਨੀਕੇਸ਼ਨ ਦੀ ਦੁਕਾਨ ਦੇ ਤਾਲੇ ਤੋੜ ਕੇ ਦੁਕਾਨ `ਚੋਂ ਕਰੀਬ 70 ਹਜ਼ਾਰ ਰੁਪਏ ਕੈਸ਼ ਅਤੇ ਲੱਖਾਂ ਰੁਪਏ ਦੇ ਕਰੀਬ 30 ਤੋਂ 35 ਮੋਬਾਈਲ ਫ਼ੋਨ ਚੋਰੀ ਕਰ ਲਏ।
Ferozpur News: ਫ਼ਿਰੋਜ਼ਪੁਰ ਸ਼ਹਿਰ ਵਿੱਚ ਚੋਰੀ ਦੀਆਂ ਘਟਨਾਵਾਂ ਨੂੰ ਅੰਜ਼ਾਮ ਦੇਣ ਵਾਲੇ ਚੋਰ ਗਿਰੋਹ ਦੇ ਦੋ ਮੈਂਬਰ ਨੂੰ ਪੁਲਿਸ ਨੇ ਕਾਬੂ ਕਰ ਲਿਆ ਹੈ। ਬੀਤੇ ਕੁੱਝ ਦਿਨ ਪਹਿਲਾਂ ਚੋਰਾਂ ਨੇ ਇੱਕ ਕੈਮਿਸਟ ਦੇ ਦੁਕਾਨਦਾਰ ਨੂੰ ਦੇਸੀ ਕੱਟਾ ਵਿਖਾਕੇ ਉਸ ਕੋਲੋ ਲੁੱਟ ਕੀਤੀ ਸੀ। ਅਤੇ ਦੂਜੀ ਵਾਰਦਾਤ ਵਿੱਚ ਮੋਬਾਇਲ ਸ਼ਾਪ ਦਾ ਸ਼ਟਰ ਤੋੜ ਕੇ ਮੋਬਾਈਲ ਫ਼ੋਨ ਚੋਰੀ ਕਰ ਫਰਾਰ ਹੋ ਗਏ ਹਨ। ਪੁਲਿਸ ਨੇ ਇਸ ਘਟਨਾਂ ਨੂੰ ਅੰਜ਼ਾਮ ਦੇਣ ਵਾਲੇ ਚੋਰ ਗਿਰੋਹ ਦੇ ਦੋ ਮੈਂਬਰਾਂ ਨੂੰ 36 ਘੰਟਿਆਂ ਦੇ ਅੰਦਰ ਹੀ ਕਾਬੂ ਕਰ ਲਿਆ ਹੈ।
ਐੱਸ.ਪੀ.ਡੀ ਰਣਧੀਰ ਕੁਮਾਰ ਨੇ ਦੱਸਿਆ ਕਿ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਸ਼ਹਿਰ ਵਿੱਚ ਇਕ ਕੈਮਿਸਟ ਦੇ ਦੁਕਾਨਦਾਰ ਨੂੰ ਦੇਸੀ ਕੱਟਾ ਦਿਖਾਕੇ ਲੁੱਟਣ ਦਾ ਮਾਮਲਾ ਸਹਾਮਣੇ ਆਇਆ ਸੀ। ਇਸ ਤੋਂ ਚੋਰਾਂ ਨੇ ਇੱਕ ਹੋਰ ਚੋਰੀ ਦੀ ਘਟਨਾਂ ਨੂੰ ਅੰਜ਼ਾਮ ਦਿੱਤਾ ਸੀ। ਜਿਸ ਵਿਚ ਉਨ੍ਹਾਂ ਨੇ ਘਟਨਾ ਅਨੁਸਾਰ ਰਾਤ ਸਮੇਂ ਹਥਿਆਰਾਂ ਨਾਲ ਲੈਸ ਤਿੰਨ ਬਾਈਕ ਸਵਾਰ ਚੋਰਾਂ ਨੇ ਮਿੱਤਲ ਕਮਿਊਨੀਕੇਸ਼ਨ ਦੀ ਦੁਕਾਨ ਦੇ ਤਾਲੇ ਤੋੜ ਕੇ ਦੁਕਾਨ 'ਚੋਂ ਕਰੀਬ 70 ਹਜ਼ਾਰ ਰੁਪਏ ਕੈਸ਼ ਅਤੇ ਲੱਖਾਂ ਰੁਪਏ ਦੇ ਕਰੀਬ 30 ਤੋਂ 35 ਮੋਬਾਈਲ ਫ਼ੋਨ ਚੋਰੀ ਕਰ ਲਏ। ਇਸ ਮਾਮਲੇ ਵਿੱਚ ਪੁਲਿਸ ਨੇ ਜਾਂਚ ਕਰਦੇ ਹੋਏ ਰਿਕਾਰਡ ਸਮੇਂ ਵਿੱਚ ਚੋਰ ਗਿਰੋਹ ਦੇ ਦੋ ਮੈਂਬਰਾਂ ਨੂੰ ਕਾਬੂ ਕਰ ਲਿਆ। ਜਿਨ੍ਹਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕਰਕੇ ਇਨ੍ਹਾਂ ਦੇ ਬਾਕੀ ਸਾਥੀਆਂ ਨੂੰ ਜਲਦ ਲੱਭਣ ਦੀ ਕੋਸ਼ਿਸ਼ ਕੀਤੀ ਜਾਵੇਗੀ।
ਦੱਸਦਈਏ ਕਿ ਸ਼ਹਿਰ ਵਿੱਚ ਚੋਰੀ ਅਤੇ ਲੁੱਟ ਦੀਆਂ ਇਨ੍ਹਾਂ ਵਾਰਦਾਤਾਂ ਤੋਂ ਬਾਅਦ ਲੋਕਾਂ ਵਿੱਚ ਕਾਫੀ ਜ਼ਿਆਦਾ ਰੋਸ ਪਾਇਆ ਜਾ ਰਿਹਾ ਸੀ। ਦੁਕਾਨਦਾਰਾਂ ਵੱਲੋਂ ਪੁਲਿਸ ਖਿਲਾਫ ਨਾਅਰੇਬਾਜ਼ੀ ਵੀ ਕੀਤੀ ਗਈ। ਪੰਜਾਬ ਪੁਲਿਸ ਵੱਲੋਂ ਚੋਰਾਂ ਨੂੰ ਕਾਬੂ ਕਰ ਲਿਆ ਹੈ, ਜਿਸ ਤੋਂ ਬਾਅਦ ਲੋਕਲ ਦੁਕਾਨਦਾਰਾਂ ਵੱਲੋਂ ਥੋੜ੍ਹੀ ਰਾਹਤ ਮਹਿਸੂਸ ਕੀਤੀ ਜਾ ਰਹੀ ਹੈ।