Ferozepur News/ਰਾਜੇਸ਼ ਕਟਾਰੀਆ: ਫਿਰੋਜ਼ਪੁਰ ਅੰਦਰ ਲੋਕਾਂ ਦੇ ਮਨਾਂ ਅੰਦਰੋਂ ਪੁਲਿਸ ਦਾ ਖੌਫ਼ ਖ਼ਤਮ ਹੋ ਚੁੱਕਿਆ ਹੈ। ਹੁਣ ਕੁਝ ਲੋਕ ਪੁਲਿਸ ਨਾਲ ਹੀ ਹੱਥੋਪਾਈ ਉੱਤੇ ਉੱਤਰ ਆਏ ਹਨ। ਹੁਣ ਲੋਕਾਂ ਦੀ ਸੁਰੱਖਿਆ ਕਰਨ ਵਾਲੀ ਪੁਲਿਸ ਖੁਦ ਹੀ ਸੇਫ ਨਹੀਂ ਰਹੀ। ਅੱਜ ਤਾਜਾ ਮਾਮਲਾ ਫਿਰੋਜ਼ਪੁਰ ਦੇ ਬਾਂਸੀ ਗੇਟ ਤੋਂ ਸਾਹਮਣੇ ਆਇਆ ਹੈ ਜਿੱਥੇ ਨਾਕੇ ਦੌਰਾਨ ਟਰੈਫਿਕ ਪੁਲਿਸ ਦੇ ਮੁਲਾਜ਼ਮਾਂ ਨਾਲ ਮੋਟਰਸਾਈਕਲ ਸਵਾਰਾਂ ਵੱਲੋਂ ਬਦਸਲੂਕੀ ਕੀਤੀ ਗਈ। ਮੁਲਾਜ਼ਮਾਂ ਨਾਲ ਹੱਥੋਪਾਈ ਕੀਤੀ ਗਈ ਇਹਨਾਂ ਹੀ ਬਲਕਿ ਇੱਕ ਮੁਲਾਜ਼ਮ ਦੀ ਵਰਦੀ ਤੱਕ ਪਾੜ ਦਿੱਤੀ ਗਈ ਜਿਸ ਤੋਂ ਬਾਅਦ ਮੋਟਰਸਾਈਕਲ ਸਵਾਰਾਂ ਨੂੰ ਥਾਣਾ ਸਿਟੀ ਵਿੱਚ ਲਿਜਾਇਆ ਗਿਆ ਜਿੱਥੇ ਉਨ੍ਹਾਂ ਦੇ ਖਿਲਾਫ਼ ਕਾਰਵਾਈ ਕੀਤੀ ਜਾ ਰਹੀ ਹੈ।


COMMERCIAL BREAK
SCROLL TO CONTINUE READING

ਦੂਸਰੇ ਪਾਸੇ ਇਸ ਘਟਨਾ ਨੂੰ ਲੈ ਕੇ ਜਦੋਂ ਥਾਣਾ ਸਿਟੀ ਦੇ ਐਸ ਐਚ ਓ ਹਰਿੰਦਰ ਸਿੰਘ ਚਮੇਲੀ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਬਾਂਸੀ ਗੇਟ ਵਿਖੇ ਪੁਲਿਸ ਮੁਲਾਜ਼ਮਾਂ ਨੇ ਨਾਕਾ ਲਗਾਇਆ ਹੋਇਆ ਸੀ। ਜਦੋਂ ਮੋਟਰਸਾਈਕਲ ਸਵਾਰਾਂ ਨੂੰ ਰੋਕਿਆ ਗਿਆ ਤਾਂ ਉਨ੍ਹਾਂ ਦੀ ਸ਼ਰਾਬ ਪੀਤੀ ਹੋਈ ਸੀ ਜਿਨ੍ਹਾਂ ਨੇ ਮੁਲਾਜ਼ਮਾਂ ਨਾਲ ਹੱਥੋਪਾਈ ਕਰਨੀ ਸ਼ੁਰੂ ਕਰ ਦਿੱਤੀ ਅਤੇ ਇਕ ਮੁਲਾਜ਼ਮ ਦੀ ਵਰਦੀ ਪਾੜ ਦਿੱਤੀ ਜਿਨ੍ਹਾਂ ਦੇ ਖਿਲਾਫ਼ ਪਰਚਾ ਦਰਜ ਕੀਤਾ ਜਾ ਰਿਹਾ ਹੈ।


ਇਹ ਵੀ ਪੜ੍ਹੋ: Chandigarh Blast Updates: ਚੰਡੀਗੜ੍ਹ ਬਲਾਸਟ ਮਾਮਲੇ 'ਚ ਮੁਲਜ਼ਮਾਂ ਦੀ ਹੋਈ ਪਛਾਣ! ਵੱਖ ਵੱਖ ਧਾਰਾਵਾਂ ਤਹਿਤ ਮਾਮਲਾ ਦਰਜ