Ferozepur News: ਫ਼ਿਰੋਜ਼ਪੁਰ ਪੁਲਿਸ ਵੱਲੋਂ ਨਸ਼ਾ ਤਸਕਰਾਂ ਖਿਲਾਫ਼ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਨਸ਼ਾ ਤਸਕਰੀ ਤੋਂ ਬਣੇ ਪੈਸਿਆਂ ਤੋਂ ਉਨ੍ਹਾਂ ਦੀ ਜਾਇਦਾਦ ਜ਼ਬਤ ਕੀਤੀ ਜਾ ਰਹੀ ਹੈ। ਫ਼ਿਰੋਜ਼ਪੁਰ ਪੁਲਿਸ ਵੱਲੋਂ ਨਸ਼ਾ ਤਸਕਰਾਂ ਖਿਲਾਫ਼ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ। ਨਸ਼ਾ ਤਸਕਰੀ ਦੇ ਪੈਸੇ ਨਾਲ ਉਨ੍ਹਾਂ ਵੱਲੋਂ ਬਣਾਈ ਗਈ ਜਾਇਦਾਦ ਜ਼ਬਤ ਕੀਤੀ ਜਾ ਰਹੀ ਹੈ।


COMMERCIAL BREAK
SCROLL TO CONTINUE READING

ਅੱਜ ਫ਼ਿਰੋਜ਼ਪੁਰ ਦੇ ਜੀਰਾ ਸਦਰ ਦੀ ਪੁਲਿਸ ਨੇ ਕਾਰਵਾਈ ਕਰਦਿਆਂ ਤਿੰਨ ਨਸ਼ੀਲੇ ਪਦਾਰਥਾਂ ਦੀ ਕਰੀਬ 96 ਲੱਖ ਰੁਪਏ ਦੀ ਜਾਇਦਾਦ ਜ਼ਬਤ ਕੀਤੀ ਹੈ। ਇਹ ਤਿੰਨੋਂ ਹੀਰੋਇਨ, ਅਫੀਮ ਅਤੇ ਨਸ਼ੀਲੀਆਂ ਗੋਲੀਆਂ ਦੇ ਮਾਮਲੇ ਵਿੱਚ ਜੇਲ੍ਹ ਵਿੱਚ ਸਜ਼ਾ ਕੱਟ ਰਹੇ ਹਨ।


ਇਹ ਵੀ ਪੜ੍ਹੋ: Ludhiana Murder News: ਲੁਧਿਆਣਾ 'ਚ ਸਨਸਨੀ, ਘਰ ਦੇ ਬਾਹਰ ਖੜ੍ਹੇ ਨੌਜਵਾਨ ਦਾ ਬੇਰਹਿਮੀ ਨਾਲ ਕਤਲ

ਐਸ.ਪੀ.ਡੀ ਰਣਧੀਰ ਕੁਮਾਰ ਨੇ ਦੱਸਿਆ ਕਿ ਅੱਜ ਅਸੀਂ ਥਾਣਾ ਸਦਰ ਜੀਰਾ ਦੇ ਤਿੰਨ ਨਸ਼ਾ ਤਸਕਰਾਂ ਦੀ ਜਾਇਦਾਦ ਜ਼ਬਤ ਕੀਤੀ ਹੈ, ਜਿਨ੍ਹਾਂ ਦੀ ਕੀਮਤ ਕਰੀਬ ਕਰੋੜ ਰੁਪਏ ਬਣਦੀ ਹੈ ਅਤੇ ਹੁਣ ਤੱਕ ਅਸੀਂ 23 ਨਸ਼ਾ ਤਸਕਰਾਂ ਦੀ ਜਾਇਦਾਦ ਜ਼ਬਤ ਕੀਤੀ ਹੈ, ਜਿਨ੍ਹਾਂ ਦੀ ਕੁੱਲ ਰਕਮ 10 ਕਰੋੜ ਰੁਪਏ ਤੋਂ ਵੱਧ ਬਣਦੀ ਹੈ। 


(ਰਾਜੇਸ਼ ਕਟਾਰੀਆ ਦੀ ਰਿਪੋਰਟ)