Ferozepur News: ਪੰਜਾਬ ਵਿੱਚ ਲੁੱਟ ਖੋਹਾਂ ਨਾਲ ਜੁੜੀਆਂ ਖ਼ਬਰਾਂ ਲਗਾਤਾਰ ਵੱਧ ਰਹੀਆਂ ਹਨ। ਅੱਜ ਤਾਜਾ ਮਾਮਲਾ ਫਿਰੋਜ਼ਪੁਰ ਤੋਂ ਸਾਹਮਣੇ ਆਇਆ ਹੈ। ਦਰਅਸਲ ਫਿਰੋਜ਼ਪੁਰ ਪੁਲਿਸ ਨੂੰ ਅੱਜ ਵੱਡੀ ਕਾਮਯਾਬੀ ਮਿਲੀ ਹੈ। ਦੱਸ ਦਈਏ ਕਿ ਫਿਰੋਜ਼ਪੁਰ ਥਾਣਾ ਸਿਟੀ ਦੀ ਪੁਲਿਸ ਨੇ ਲੁੱਟਾ ਖੋਹਾਂ ਕਰਨ ਵਾਲੇ ਗੈਂਗ ਦੇ 6 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹਨਾਂ ਮੁਲਜ਼ਮਾਂ ਕੋਲੋਂ 2 ਕਾਪੇ 2 ਤਲਵਾਰਾਂ ਅਤੇ 2 ਬੇਸ ਬੈਟ ਬਰਾਮਦ ਹੋਏ ਹਨ। 


COMMERCIAL BREAK
SCROLL TO CONTINUE READING

ਐਸ ਪੀ ਡੀ ਰਣਧੀਰ ਕੁਮਾਰ ਨੇ ਦੱਸਿਆ ਕੀ ਫਿਰੋਜ਼ਪੁਰ ਵਿੱਚ ਵੱਧ ਰਹੀਆਂ ਲੁੱਟਾ ਖੋਹਾਂ ਦੀਆਂ ਵਾਰਦਾਤਾਂ ਨੂੰ ਠਲ ਪਾਉਣ ਲਈ ਫਿਰੋਜ਼ਪੁਰ ਪੁਲਿਸ ਲਗਾਤਾਰ ਆਪਣੀ ਕਾਰਵਾਈ ਕਰ ਰਹੀ ਹੈ। 


ਇਹ ਵੀ ਪੜ੍ਹੋ: Faridkot News: ਫਰੀਦਕੋਟ 'ਚ ਕਰਿਆਨੇ ਦੀ ਦੁਕਾਨ 'ਚ ਚੱਲੀ ਗੋਲੀ, ਪੁਲਿਸ ਮੁਲਾਜ਼ਮ ਜ਼ਖਮੀ

ਇਸੇ ਤਹਿਤ ਅੱਜ ਥਾਣਾ ਸਿਟੀ ਦੀ ਟੀਮ ਨੂੰ ਅੱਜ ਵੱਡੀ ਕਾਮਯਾਬੀ ਮਿਲੀ ਜਦ ਗੁਪਤ ਸੂਚਨਾ ਦੇ ਆਧਾਰ ਉੱਤੇ ਲੁੱਟਾ ਖੋਹਾਂ ਕਰਨ ਵਾਲੇ ਗੈਂਗ ਦੇ 6 ਲੋਕਾਂ ਨੂੰ ਗਿਰਫ਼ਤਾਰ ਕੀਤਾ ਹੈ ਅਤੇ ਇਹਨਾਂ ਨੂੰ ਮਾਣਯੋਗ ਅਦਾਲਤ ਵਿੱਚ ਪੇਸ਼ ਕਰ ਇਹਨਾਂ ਦਾ ਰਿਮਾਂਡ ਲੈ ਕੇ ਇਹਨਾਂ ਤੋਂ ਹੋਰ ਪੁੱਛਗਿੱਛ ਕੀਤੀ ਜਾਵੇਗੀ ਕੀ ਇਹਨਾਂ ਨੇ ਕਿਹੜੀਆਂ ਕਿਹੜੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਹੈ।


(ਰਾਜੇਸ਼ ਕਟਾਰੀਆ ਦੀ ਰਿਪੋਰਟ)


ਇਹ ਵੀ ਪੜ੍ਹੋ:  Nuh Violence: ਹਰਿਆਣਾ ਦੇ ਨੂੰਹ 'ਚ ਮੁੜ ਤੋਂ ਤਨਾਅ, ਮੰਦਰ ਜਾ ਰਹੀਆਂ ਔਰਤਾਂ 'ਤੇ ਸੁੱਟੇ ਗਏ ਪੱਥਰ