COMMERCIAL BREAK
SCROLL TO CONTINUE READING

Ferozepur News (RAJESH KATARIA):  ਫਿਰੋਜ਼ਪੁਰ ਪੁਲਿਸ ਵੱਲੋਂ ਨਸ਼ਿਆਂ ਖਿਲਾਫ਼ ਇੱਕ ਮੁਹਿੰਮ ਚਲਾਈ ਗਈ ਹੈ। ਜਿਸ ਦੇ ਤਹਿਤ ਇਲਾਕੇ 'ਚ ਵੱਖ-ਵੱਖ ਥਾਵਾਂ 'ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਉਥੇ ਹੀ ਥਾਂ-ਥਾਂ ਨਾਕਾਬੰਦੀ ਕਰ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਜਾ ਰਿਹਾ ਹੈ। ਇਸੇ ਦੇ ਤਹਿਤ ਅੱਜ ਫਿਰੋਜ਼ਪੁਰ ਪੁਲਿਸ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ ਜਦੋਂ ਮੋਟਰਸਾਈਕਲ ਸਵਾਰ ਨੌਜਵਾਨਾਂ ਨੂੰ ਰੋਕ ਉਨ੍ਹਾਂ ਦੀ ਤਲਾਸ਼ੀ ਲਈ ਲਈ ਤਾਂ ਉਨ੍ਹਾਂ ਕੋਲੋਂ 960 ਨਸ਼ੀਲੀਆਂ ਗੋਲੀਆਂ ਅਤੇ ਡਰੱਗ ਮਨੀ ਬਰਾਮਦ ਕੀਤੀ ਗਈ। ਇਨ੍ਹਾਂ ਦੇ ਖਿਲਾਫ਼ ਮਾਮਲਾ ਦਰਜ ਕਰ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।


ਫਿਰੋਜ਼ਪੁਰ ਪੁਲਿਸ ਵੱਲੋਂ ਜਾਣਕਾਰੀ ਦਿੰਦਿਆਂ ਐਸ ਪੀ ਡੀ ਰਣਧੀਰ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਦੀ ਟੀਮ ਵੱਲੋਂ ਸ਼ੱਕੀ ਵਿਅਕਤੀਆਂ ਦੀ ਭਾਲ ਵਿੱਚ ਗਸਤ ਕੀਤੀ ਜਾ ਰਹੀ ਸੀ। ਤਾਂ ਇਸ ਦੌਰਾਨ ਜਦੋਂ ਮੋਟਰਸਾਈਕਲ ਸਵਾਰ ਨੌਜਵਾਨਾਂ ਨੂੰ ਰੋਕਿਆ ਗਿਆ ਤਾਂ ਤਲਾਸ਼ੀ ਦੌਰਾਨ ਉਨ੍ਹਾਂ ਕੋਲੋਂ 960 ਨਸ਼ੀਲੀਆਂ ਗੋਲੀਆਂ, ਤਿੰਨ ਲੱਖ ਦੋ ਹਜ਼ਾਰ ਸੱਤ ਸੋ ਰੁਪਏ, ਇੱਕ ਮੋਟਰਸਾਈਕਲ ਅਤੇ ਦੋ ਮੋਬਾਈਲ ਫੋਨ ਬਰਾਮਦ ਕੀਤੇ ਗਏ। ਉਨ੍ਹਾਂ ਕਿਹਾ ਕਿ ਪੁੱਛਗਿੱਛ ਦੌਰਾਨ ਫੜੇ ਗਏ ਨੌਜਵਾਨ ਨੇ ਆਪਣਾ ਨਾਮ ਜੱਗਾ ਪੁੱਤਰ ਕਸ਼ਮੀਰ ਸਿੰਘ ਵਾਸੀ ਪਿੰਡ ਸੋਢੀ ਨਗਰ ਦੱਸਿਆ ਹੈ। ਜਿਸ 'ਤੇ ਪਹਿਲਾਂ ਵੀ ਕਈ ਮਾਮਲੇ ਦਰਜ ਸਨ। ਅਤੇ ਜੱਗਾ ਭਗੋੜਾ ਚਲਦਾ ਆ ਰਿਹਾ ਸੀ। ਜਿਸਦੀ ਪੁਲਿਸ ਨੂੰ ਭਾਲ ਸੀ।


ਇਹ ਵੀ ਪੜ੍ਹੋ:  Amritsar News: ਅੰਮ੍ਰਿਤਸਰ 'ਚ ਕੁੜੀਆਂ ਨਾਲ ਛੇੜਛਾੜ; ਫਿਰ ਘਰ ਜਾ ਕੇ ਕੀਤੀ ਭੰਨਤੋੜ


ਪੁਲਿਸ ਨੇ ਦੱਸਿਆ ਕਿ ਜੱਗੇ ਸਮੇਤ ਇੱਕ ਹੋਰ ਵਿਅਕਤੀ ਨੂੰ ਕਾਬੂ ਕੀਤਾ ਗਿਆ ਹੈ। ਜਿਨ੍ਹਾਂ ਖਿਲਾਫ਼ ਮਾਮਲਾ ਦਰਜ ਕਰ ਕਾਰਵਾਈ ਕੀਤੀ ਜਾ ਰਹੀ ਹੈ। ਜਿਨ੍ਹਾਂ ਨੂੰ ਅਦਾਲਤ ਵਿੱਚ ਪੇਸ਼ ਕਰ ਇਨ੍ਹਾਂ ਦਾ ਰਿਮਾਂਡ ਹਾਸਿਲ ਕਰ ਹੋਰ ਵੀ ਪੁਛਗਿੱਛ ਕੀਤੀ ਜਾਵੇਗੀ। ਇਨ੍ਹਾਂ ਤੋਂ ਪੁੱਛਗਿੱਛ ਵਿੱਚ ਬਹੁਤ ਸਾਰੇ ਨਸ਼ਾ ਤਸਕਰਾਂ ਬਾਰੇ ਜਾਣਕਾਰੀ ਮਿਲ ਸਕਦੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਅਸੀਂ ਨਸ਼ਾ ਤਸਕਰਾਂ ਨੂੰ ਸਖ਼ਤ ਚਿਤਾਵਨੀ ਦਿੰਦੇ ਹਾਂ ਕਿ ਜੇਕਰ ਉਹ ਨਾ ਸੁਧਰੇ ਤਾਂ ਉਨ੍ਹਾਂ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇਗੀ।


ਇਹ ਵੀ ਪੜ੍ਹੋ: Congress Protest: ਚੰਡੀਗੜ੍ਹ 'ਚ ਕਾਂਗਰਸ ਨੇ ਘੇਰਿਆ ਇਨਕਮ ਟੈਕਸ ਦਫ਼ਤਰ