Ferozepur Robbery Case/ਰਾਜੇਸ਼ ਕਟਾਰੀਆ: ਸਰਹੱਦੀ ਜ਼ਿਲ੍ਹਾ ਫਿਰੋਜ਼ਪੁਰ ਚੋਰੀਆਂ ਅਤੇ ਲੁੱਟਾਂ ਖੋਹਾਂ ਦਾ ਗੜ੍ਹ ਬਣ ਚੁੱਕਿਆ ਹੈ। ਲਗਾਤਾਰ ਲੁਟੇਰੇ ਲੁੱਟ ਦੀਆਂ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਨੇ ਜਿਸ ਨੂੰ ਲੈ ਕੇ ਲੋਕਾਂ ਵੱਲੋਂ ਪੁਲਿਸ ਸੁਰੱਖਿਆ ਉੱਤੇ ਵੀ ਵੱਡੇ ਸਵਾਲ ਚੁੱਕੇ ਜਾ ਰਹੇ ਹਨ।  ਫਿਰੋਜ਼ਪੁਰ ਪੁਲਿਸ ਲੁਟੇਰਿਆਂ ਨੂੰ ਨੱਥ ਪਾਉਣ ਵਿੱਚ ਫੇਲ੍ਹ ਸਾਬਤ ਹੋ ਰਹੀ ਹੈ। ਤਾਜੀ ਘਟਨਾ ਫਿਰੋਜ਼ਪੁਰ ਦੇ ਕਸਬਾ ਜੀਰਾ ਵਿੱਚ ਵਾਪਰੀ ਹੈ ਜਿਥੇ ਲੁਟੇਰਿਆਂ ਨੇ ਇੱਕ ਬਜ਼ੁਰਗ ਔਰਤ ਨੂੰ ਆਪਣਾ ਨਿਸ਼ਾਨਾ ਬਣਾਇਆ ਹੈ ਅਤੇ ਔਰਤ ਕੋਲੋਂ 73 ਹਜ਼ਾਰ ਰੁਪਏ ਖੋਹ ਕੇ ਫਰਾਰ ਹੋ ਗਏ ਹਨ। 


COMMERCIAL BREAK
SCROLL TO CONTINUE READING

ਫਿਰੋਜ਼ਪੁਰ ਅੰਦਰ ਲਗਾਤਾਰ ਲੁੱਟਾਂ ਖੋਹਾਂ ਹੋ ਰਹੀਆਂ ਹਨ ਅਤੇ ਪੁਲਿਸ ਹਰ ਵਾਰ ਲੁੱਟ ਤੋਂ ਬਾਅਦ ਲੀਹ ਕੁੱਟਦੀ ਹੀ ਨਜ਼ਰ ਆ ਰਹੀ ਹੈ। ਤਾਜਾ ਮਾਮਲਾ ਜੀਰਾ ਤੋਂ ਸਾਹਮਣੇ ਆਇਆ ਜਿਥੇ ਇੱਕ ਔਰਤ ਅਮਰਜੀਤ ਕੌਰ ਜੋ ਬੈਂਕ ਵਿੱਚੋ 73 ਹਜ਼ਾਰ ਰੁਪਏ ਕੱਢਵਾ ਕੇ ਵਾਪਿਸ ਜਾ ਰਹੀ ਸੀ ਕਿ ਬੈਂਕ ਦੇ ਬਾਹਰ ਇਕ ਲੁਟੇਰੇ ਵੱਲੋਂ ਉਸ ਔਰਤ ਦਾ ਪਿੱਛਾ ਕੀਤਾ ਗਿਆ ਅਤੇ ਜਦ ਉਹ ਜੀਰਾ ਦੇ ਸ਼ੇਰਾਂ ਵਾਲਾ ਚੌਂਕ ਨਜ਼ਦੀਕ ਪਹੁੰਚੀ ਤਾਂਂ ਬੁਲਟ ਮੋਟਰਸਾਈਕਲ ਉੱਤੇ ਆਏ ਲੁਟੇਰੇ ਜਿਨ੍ਹਾਂ ਨੇ ਮੂੰਹ ਲਪੇਟ ਕੇ ਉਸ ਤੋਂ ਉਹ ਲਿਫਾਫਾ ਕੋਹ ਲਿਆ ਜਿਸ ਵਿੱਚ ਪੈਸੇ ਸਨ ਤੇ ਫਰਾਰ ਹੋ ਗਏ।


 ਇਹ ਵੀ ਪੜ੍ਹੋ: Punjab News: ਖੁਦ ਨੂੰ ਲਾਰੈਂਸ ਬਿਸ਼ਨੋਈ ਗੈਂਗ ਦਾ ਮੈਂਬਰ ਦਾ ਦੱਸ ਫਿਰੌਤੀ ਮੰਗਣ ਵਾਲੇ ਨੂੰ ਪੁਲਿਸ ਨੇ ਕੀਤਾ ਕਾਬੂ
 


ਇਸ ਤੋਂ ਬਾਅਦ ਉਹਨਾਂ ਵੱਲੋਂ ਪੁਲਿਸ ਪ੍ਰਸ਼ਾਸਨ ਨੂੰ ਇਸ ਬਾਬਤ ਜਾਣਕਾਰੀ ਦਿੱਤੀ ਗਈ।  ਉਧਰ ਘਟਨਾ ਦਾ ਪਤਾ ਚੱਲਦੇ ਮੌਕੇ ਤੇ ਪਹੁੰਚੀ ਪੁਲਿਸ ਨੇ ਸੀਸੀਟੀਵੀ ਕੈਮਰਿਆਂ ਰਾਹੀਂ ਇਨਾਂ ਲੁਟੇਰਿਆਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। 


 ਇਹ ਵੀ ਪੜ੍ਹੋ: Punjab Breaking News Live Updates: ਪੰਜਾਬ ਦੀਆਂ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ, ਦੇਖੋ ਇੱਥੇ ਇੱਕ ਲਿੰਕ ਵਿੱਚ