Ferozepur News: ਫਿਰੋਜ਼ਪੁਰ 'ਚ ਸੀਵਰੇਜ ਓਵਰਫਲੋਅ ਹੋਣ ਕਾਰਨ ਸੜਕ ਨੇ ਛੱਪੜ ਦਾ ਰੂਪ ਧਾਰਿਆ; ਘਰਾਂ 'ਚ ਵੜਿਆ ਗੰਦਾ ਪਾਣੀ
Advertisement
Article Detail0/zeephh/zeephh2267471

Ferozepur News: ਫਿਰੋਜ਼ਪੁਰ 'ਚ ਸੀਵਰੇਜ ਓਵਰਫਲੋਅ ਹੋਣ ਕਾਰਨ ਸੜਕ ਨੇ ਛੱਪੜ ਦਾ ਰੂਪ ਧਾਰਿਆ; ਘਰਾਂ 'ਚ ਵੜਿਆ ਗੰਦਾ ਪਾਣੀ

Ferozepur News:  ਫਿਰੋਜ਼ਪੁਰ ਦੇ ਦੁਲਚੀ ਕੇ ਰੋਡ ਉਤੇ ਸੀਵਰੇਜ ਓਵਰਫਲੋਅ ਹੋਣ ਕਾਰਨ ਸੜਕ ਉਤੇ ਪਾਣੀ ਖੜ੍ਹਨ ਕਾਰਨ ਰਾਹਗੀਰਾਂ ਅਤੇ ਦੁਕਾਨਦਾਰਾਂ ਨੂੰ ਕਾਫੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

Ferozepur News: ਫਿਰੋਜ਼ਪੁਰ 'ਚ ਸੀਵਰੇਜ ਓਵਰਫਲੋਅ ਹੋਣ ਕਾਰਨ ਸੜਕ ਨੇ ਛੱਪੜ ਦਾ ਰੂਪ ਧਾਰਿਆ; ਘਰਾਂ 'ਚ ਵੜਿਆ ਗੰਦਾ ਪਾਣੀ

Ferozepur News (ਰਾਜੇਸ਼ ਕਟਾਰੀਆ) : ਫਿਰੋਜ਼ਪੁਰ ਦੇ ਦੁਲਚੀ ਕੇ ਰੋਡ ਉਤੇ ਸੀਵਰੇਜ ਓਵਰਫਲੋਅ ਹੋਣ ਕਾਰਨ ਸੜਕ ਉਤੇ ਪਾਣੀ ਖੜ੍ਹਨ ਕਾਰਨ ਰਾਹਗੀਰਾਂ ਅਤੇ ਦੁਕਾਨਦਾਰਾਂ ਨੂੰ ਕਾਫੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਥੇ ਹੀ ਹੁਣ ਇਹ ਪਾਣੀ ਲੋਕਾਂ ਦੇ ਘਰਾਂ ਅੰਦਰ ਦਾਖ਼ਲ ਹੋ ਚੁੱਕਿਆ ਹੈ।

ਛੋਟੇ-ਛੋਟੇ ਬੱਚੇ ਪਾਣੀ ਵਿੱਚ ਰਹਿਣ ਲਈ ਮਜਬੂਰ ਹੋਏ ਪਏ ਹਨ। ਉਨ੍ਹਾਂ ਦੱਸਿਆ ਕਿ ਇਸ ਸਮੱਸਿਆ ਨੂੰ ਲੈਕੇ ਉਹ ਕਈ ਵਾਰ ਸੀਵਰੇਜ ਬੋਰਡ ਦੇ ਅਧਿਕਾਰੀਆਂ ਨੂੰ ਜਾਣੂ ਕਰਵਾ ਚੁੱਕੇ ਹਨ ਪਰ ਕੋਈ ਵੀ ਇਸ ਸਮੱਸਿਆ ਵੱਲ ਧਿਆਨ ਨਹੀਂ ਦੇ ਰਿਹਾ। ਫਿਰੋਜ਼ਪੁਰ ਦੇ ਦੁਲਚੀ ਕੇ ਰੋਡ ਉਤੇ ਖੜ੍ਹਾ ਪਾਣੀ ਦੁਕਾਨਦਾਰਾਂ ਤੇ ਰਾਹਗੀਰਾਂ ਲਈ ਸਿਰਦਰਦੀ ਬਣਿਆ ਹੋਇਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਥਾਨਕ ਲੋਕਾਂ ਅਤੇ ਦੁਕਾਨਦਾਰਾਂ ਨੇ ਦੱਸਿਆ ਕਿ ਪਿਛਲੇ 20 ਦਿਨਾਂ ਤੋਂ ਲੋਕ ਸੀਵਰੇਜ ਦੀ ਸਮੱਸਿਆ ਨਾਲ ਜੂਝ ਰਹੇ ਹਨ। ਜਿਸ ਨਾਲ ਜਿਥੇ ਰਾਹਗੀਰਾਂ ਨੂੰ ਆਉਣ ਜਾਣ ਲਈ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਉਥੇ ਹੀ ਦੁਕਾਨਦਾਰਾਂ ਦਾ ਕੰਮਕਾਜ ਠੱਪ ਹੋਇਆ ਪਿਆ ਹੈ।

ਉਨ੍ਹਾਂ ਕਿਹਾ ਹੁਣ ਤਾਂ ਸੀਵਰੇਜ ਦਾ ਪਾਣੀ ਲੋਕਾਂ ਦੇ ਘਰਾਂ ਅੰਦਰ ਦਾਖਲ ਹੋ ਚੁੱਕਿਆ ਹੈ। ਲੋਕ ਸੀਵਰੇਜ ਦੇ ਗੰਦੇ ਪਾਣੀ ਵਿੱਚ ਰਹਿਣ ਲਈ ਮਜਬੂਰ ਹੋਏ ਪਏ ਹਨ। ਇਥੋਂ ਤੱਕ ਕਿ ਜਿਨ੍ਹਾਂ ਘਰਾਂ ਦੇ ਅੰਦਰ ਪਾਣੀ ਦਾਖਲ ਹੋਇਆ ਉਨ੍ਹਾਂ ਨੂੰ ਬਦਬੂ ਕਾਰਨ ਰੋਟੀ ਖਾਣੀ ਵੀ ਮੁਸ਼ਕਿਲ ਹੋਈ ਪਈ ਹੈ।

ਇਹ ਵੀ ਪੜ੍ਹੋ : Zirakpur News: ਸ਼ਹਿਰ ਦਾ ਬਿਜਲੀ ਪਾਣੀ ਹੋਇਆ ਗੁੱਲ, ਸਰਕਾਰ ਦਾ ਦਾਅਵਾ ਵਿਕਾਸ ਹੋਇਆ ਫੁੱਲ

ਗੰਦਾ ਪਾਣੀ ਘਰਾਂ ਵਿੱਚ ਵੜ੍ਹਨ ਕਾਰਨ ਲੋਕਾਂ ਨੂੰ ਭਿਆਨਕ ਬਿਮਾਰੀਆਂ ਫੈਲਣ ਦਾ ਖਦਸ਼ਾ ਬਣਿਆ ਹੋਇਆ ਹੈ। ਲੋਕਾਂ ਦਾ ਘਰਾਂ ਵਿਚੋਂ ਨਿਕਲਣਾ ਮੁਸ਼ਕਲ ਹੋਇਆ ਪਿਆ ਹੈ। ਲੋਕਾਂ ਨੇ ਕਿਹਾ ਕਿ ਉਹ ਕਈ ਵਾਰ ਸੀਵਰੇਜ ਬੋਰਡ ਨੂੰ ਜਾਣੂ ਕਰਵਾ ਚੁੱਕੇ ਹਨ ਪਰ ਕੋਈ ਵੀ ਇਸ ਸਮੱਸਿਆ ਵੱਲ ਧਿਆਨ ਨਹੀਂ ਦੇ ਰਿਹਾ। ਉਨ੍ਹਾਂ ਕਿਹਾ ਇਸ ਵਾਰ ਮੁਹੱਲੇ ਦੇ ਲੋਕ ਉਸ ਨੂੰ ਵੋਟ ਦੇਣਗੇ ਜੋ ਉਨ੍ਹਾਂ ਦੀ ਇਸ ਸਮੱਸਿਆ ਦਾ ਹੱਲ ਕਰਵਾਏਗਾ।

ਇਹ ਵੀ ਪੜ੍ਹੋ : Amritsar lawyer Attack: ਅੰਮ੍ਰਿਤਸਰ 'ਚ ਵਕੀਲ ਉਤੇ ਹੋਈ ਫਾਇਰਿੰਗ; ਪੰਜਾਬ ਦੀ ਕਾਨੂੰਨ ਵਿਵਸਥਾ 'ਤੇ ਖੜ੍ਹੇ ਕੀਤੇ ਸਵਾਲ

Trending news