Ferozepur Stubble Burning Case: ਨਹੀਂ ਟਲਦੇ ਕਿਸਾਨ, ਸਾੜੀ ਜਾ ਰਹੇ ਹਨ ਪਰਾਲੀ, ਪੁਲਿਸ ਵਾਲਿਆਂ ਬੁਝਾਆ ਅੱਗ, ਹਰ ਪਾਸੇ ਧੂੰਆਂ
Ferozepur Stubble Burning Case: ਪਰਾਲੀ ਕਾਰਨ ਵਾਤਾਵਰਨ ਲਗਾਤਾਰ ਵਿਗੜ ਰਿਹਾ ਹੈ। ਐਸਪੀਡੀ ਰਣਧੀਰ ਡੀ ਰਣਧੀਰ ਕੁਮਾਰ ਨੇ ਦੱਸਿਆ ਕਿ ਪੁਲਿਸ ਨੇ ਹੁਣ ਤੱਕ ਪਰਾਲੀ ਸਾੜਨ ਸਬੰਧੀ ਵੱਖ-ਵੱਖ ਥਾਵਾਂ `ਤੇ 200 ਦੇ ਕਰੀਬ ਕੇਸ ਦਰਜ ਕੀਤੇ ਹਨ।
Ferozepur Stubble Burning Case/ਰਾਜੇਸ਼ ਕਟਾਰੀਆ: ਪੰਜਾਬ 'ਚ ਅੱਜ ਵੀ ਕਈ ਕਿਸਾਨ ਝੋਨੇ ਦੀ ਫ਼ਸਲ ਦੀ ਕਟਾਈ ਤੋਂ ਬਾਅਦ ਪਰਾਲੀ ਨੂੰ ਅੱਗ ਲਗਾ ਰਹੇ ਹਨ ਜਿਸ ਨਾਲ ਵਾਤਾਵਰਨ ਖ਼ਰਾਬ ਹੋ ਰਿਹਾ ਹੈ। ਪੰਜਾਬ ਦੇ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਪਿੰਡ ਰੁਕਨਾ ਬੇਗੂ 'ਚ ਇੱਕ ਕਿਸਾਨ ਵੱਲੋਂ ਪਰਾਲੀ ਨੂੰ ਅੱਗ ਲਗਾ ਦਿੱਤੀ ਗਈ ਜਿਸ ਤੋਂ ਬਾਅਦ ਪੁਲਿਸ ਨੇ ਪਹੁੰਚ ਕੇ ਅੱਗ ਬੁਝਾਇਆ।
ਐਸਪੀਡੀ ਰਣਧੀਰ ਕੁਮਾਰ ਨੇ ਦੱਸਿਆ ਕਿ ਫ਼ਿਰੋਜ਼ਪੁਰ ਜ਼ਿਲ੍ਹੇ ਦੇ ਪਿੰਡ ਰੁਕਨਾ ਬੇਗੂ ਵਿੱਚ ਇੱਕ ਕਿਸਾਨ ਵੱਲੋਂ ਪਰਾਲੀ ਨੂੰ ਅੱਗ ਲਗਾ ਦਿੱਤੀ ਗਈ ਸੀ, ਜਿਸ ਨੂੰ ਪੁਲਿਸ ਨੇ ਬੁਝਾ ਦਿੱਤਾ ਸੀ। ਉਸਨੂੰ ਪਰਾਲੀ ਨੂੰ ਅੱਗ ਨਹੀਂ ਲਗਾਉਣੀ ਚਾਹੀਦੀ
ਬਾਈਟ ਦੇ ਐਸਪੀਡੀ ਰਣਧੀਰ ਕੁਮਾਰ ਨੇ ਜਾਣਕਾਰੀ ਦਿੱਤੀ।
ਇਹ ਵੀ ਪੜ੍ਹੋ: Ferozepur Stubble Burning Case: ਫ਼ਸਲ ਦੀ ਕਟਾਈ ਤੋਂ ਬਾਅਦ ਕਿਸਾਨ ਪਰਾਲੀ ਨੂੰ ਲਗਾ ਰਹੇ ਅੱਗ! ਵਾਤਾਵਰਨ ਹੋ ਰਿਹਾ ਖ਼ਰਾਬ, 150 ਕੇਸ ਦਰਜ
ਠੰਢ ਹਾਲੇ ਪੂਰੀ ਤਰ੍ਹਾਂ ਆਈ ਨਹੀਂ ਪਰ ਕਈ ਇਲਾਕਿਆਂ ‘ਚ ਵਿਜ਼ੀਬਿਲਟੀ ਘੱਟ ਗਈ ਹੈ ਜਿਸ ਦਾ ਕਾਰਨ ਹੈ ਕਿਸਾਨਾਂ ਵੱਲੋਂ ਖੇਤਾਂ ‘ਚ ਪਰਾਲੀ ਨੂੰ ਅੱਗ ਲਾਈ ਜਾ ਰਹੀ ਹੈ। ਗੌਰਤਲਬ ਹੈ ਕਿ ਬੀਤੇ ਦਿਨੀ ਫ਼ਿਰੋਜ਼ਪੁਰ ਹਲਕਾ ਗੁਰੂਹਰਸਹਾਏ ਦੇ ਪਿੰਡ ਸੈਦੇਕੇ ਮੋਹਨ ਅਤੇ ਫ਼ਿਰੋਜ਼ਪੁਰ ਦੇ ਪਿੰਡ ਆਰਿਫ਼ ਵਿੱਚ ਕਿਸਾਨ ਵੱਲੋਂ ਝੋਨੇ ਦੀ ਫ਼ਸਲ ਦੀ ਕਟਾਈ ਤੋਂ ਬਾਅਦ ਪਰਾਲੀ ਨੂੰ ਲਾਈ ਗਈ ਅੱਗ ਨੂੰ ਬੁਝਾਉਂਦੇ ਹੋਏ ਪੁਲਿਸ ਮੁਲਾਜ਼ਮ ਨਜ਼ਰ ਆਏ ਹਨ।
ਇਸ ਦੌਰਾਨ ਐਸਪੀਡੀ ਰਣਧੀਰ ਕੁਮਾਰ ਨੇ ਕਿਸਾਨਾਂ ਨੂੰ ਖੇਤਾਂ ਵਿੱਚ ਪਰਾਲੀ ਨਾ ਸਾੜਨ ਦੀ ਅਪੀਲ ਕਰਦਿਆਂ ਕਿਹਾ ਕਿ ਸੈਟੇਲਾਈਟ ਤੋਂ ਪ੍ਰਾਪਤ ਅੰਕੜਿਆਂ ਅਨੁਸਾਰ ਹੁਣ ਤੱਕ ਪਰਾਲੀ ਸਾੜਨ ਦੇ 150 ਕੇਸ ਦਰਜ ਕੀਤੇ ਗਏ ਹਨ, ਜਿਨ੍ਹਾਂ ਖ਼ਿਲਾਫ਼ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: Punjab Breaking Live Updates: ਪਰਾਲੀ 'ਤੇ ਸਿਆਸੀ ਵਾਰ-ਪਲਟਵਾਰ; ਜਾਣੋ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ
ਇਸ ਦੇ ਨਾਲ ਹੀ ਅੱਜ ਪੰਜਾਬ ਦੇ ਪ੍ਰਦੂਸ਼ਣ ਵਿੱਚ ਵੀ ਮਾਮੂਲੀ ਸੁਧਾਰ ਦੇਖਣ ਨੂੰ ਮਿਲਿਆ। ਜ਼ਿਆਦਾਤਰ ਸ਼ਹਿਰਾਂ ਦਾ ਹਵਾ ਪ੍ਰਦੂਸ਼ਣ 200 ਤੋਂ ਵੀ ਘੱਟ ਰਿਹਾ ਹੈ। ਪਰ ਚੰਡੀਗੜ੍ਹ ਵਿੱਚ ਸਥਿਤੀ ਅਜੇ ਵੀ ਬਦਤਰ ਹੈ। ਇੱਥੇ ਔਸਤ AQI 200 ਨੂੰ ਪਾਰ ਕਰਕੇ 206 ਤੱਕ ਪਹੁੰਚ ਗਿਆ ਹੈ।