Ferozepur Robbery Case: ਫਿਰੋਜ਼ਪੁਰ `ਚ ਚੋਰਾਂ ਨੇ ਹੁਣ ਨਿੱਜੀ ਹਸਪਤਾਲ ਨੂੰ ਬਣਾਇਆ ਨਿਸ਼ਾਨਾ, 3 ਲੱਖ ਤੋਂ ਵੱਧ ਦੀ ਨਕਦੀ ਚੋਰੀ
Ferozepur Robbery Case: ਫਿਰੋਜ਼ਪੁਰ `ਚ ਚੋਰਾਂ ਨੇ ਹੁਣ ਨਿੱਜੀ ਹਸਪਤਾਲ ਨੂੰ ਬਣਾਇਆ ਨਿਸ਼ਾਨਾ, 3 ਲੱਖ ਤੋਂ ਵੱਧ ਦੀ ਨਕਦੀ ਚੋਰੀ
Ferozepur Robbery Case: ਫਿਰੋਜ਼ਪੁਰ ਅੰਦਰ ਲਗਾਤਾਰ ਹੋ ਰਹੀਆਂ ਚੋਰੀਆਂ ਨੂੰ ਲੈ ਕੇ ਫਿਰੋਜ਼ਪੁਰ ਚੋਰੀ ਦਾ ਗੜ੍ਹ ਬਣ ਚੁੱਕਿਆ ਹੈ। ਲਗਾਤਾਰ ਚੋਰਾਂ ਵੱਲੋਂ ਸ਼ਹਿਰ ਵਾਸੀਆਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਤਾਜੀ ਘਟਨਾ ਫਿਰੋਜ਼ਪੁਰ ਕੈਂਟ ਇਲਾਕੇ ਵਿੱਚ ਵਾਪਰੀ ਹੈ। ਜਿਥੇ ਚੋਰਾਂ ਨੇ ਇੱਕ ਨਿੱਜੀ ਹਸਪਤਾਲ ਦਾ ਸ਼ਟਰ ਤੋੜ ਹਸਪਤਾਲ ਵਿਚੋਂ 3 ਲੱਖ 20 ਹਜਾਰ ਰੁਪਏ ਚੋਰੀ ਕਰਕੇ ਫਰਾਰ ਹੋ ਗਏ ਹਨ। ਜਿਸਦੀ ਪੂਰੀ ਘਟਨਾ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਚੁੱਕੀ ਹੈ।
ਫਿਰੋਜ਼ਪੁਰ ਅੰਦਰ ਚੋਰੀਆਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਬੇਸ਼ੱਕ ਪੁਲਿਸ ਵੱਲੋਂ ਸੁਰੱਖਿਆ ਦੇ ਦਾਅਵੇ ਕੀਤੇ ਜਾ ਰਹੇ ਹਨ। ਪਰ ਲਗਾਤਾਰ ਹੋ ਰਹੀਆਂ ਚੋਰੀਆਂ ਤੋਂ ਜਾਪਦਾ ਹੈ। ਕਿ ਚੋਰ ਪੁਲਿਸ ਤੋਂ ਵੀ ਦੋ ਕਦਮ ਅੱਗੇ ਚੱਲ ਰਹੇ ਹਨ। ਤਾਜਾ ਮਾਮਲਾ ਫਿਰੋਜ਼ਪੁਰ ਕੈਂਟ ਤੋਂ ਸਾਹਮਣੇ ਆਇਆ ਹੈ। ਜਿਥੇ ਚੋਰਾਂ ਨੇ ਇੱਕ ਨਿੱਜੀ ਹਸਪਤਾਲ ਨੂੰ ਨਿਸ਼ਾਨਾ ਬਣਾਇਆ ਹੈ।
ਇਹ ਵੀ ਪੜ੍ਹੋ: Punjab Breaking News Live Updates: ਪੰਜਾਬ ਦੀਆਂ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ, ਦੇਖੋ ਇੱਥੇ ਇੱਕ ਲਿੰਕ ਵਿੱਚ
ਜਾਣਕਾਰੀ ਦਿੰਦਿਆਂ ਡਾਕਟਰ ਮ੍ਰਿਦੁਲਾ ਸ਼ਰਮਾ ਨੇ ਦੱਸਿਆ ਕਿ ਸਵੇਰੇ ਚਾਰ ਵਜੇ ਦੇ ਕਰੀਬ ਦੋ ਚੋਰ ਆਏ ਪਹਿਲਾਂ ਉਨ੍ਹਾਂ ਕੈਮਰਾ ਤੋੜਨ ਦੀ ਕੋਸ਼ਿਸ਼ ਕੀਤੀ ਪਰ ਕੈਮਰਾ ਨਹੀਂ ਟੁੱਟਿਆ ਜਿਸ ਤੋਂ ਬਾਅਦ ਉਨ੍ਹਾਂ ਹਸਪਤਾਲ ਦਾ ਸ਼ਟਰ ਤੋੜਿਆ ਅਤੇ ਕੈਸ਼ ਕਾਉਂਟਰ ਤੋਂ 3 ਲੱਖ 20 ਹਜਾਰ ਰੁਪਏ ਚੋਰੀ ਕਰਕੇ ਫਰਾਰ ਹੋ ਗਏ ਹਨ। ਜਿਸਦੀ ਪੂਰੀ ਵਾਰਦਾਤ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਚੁੱਕੀ ਹੈ। ਪਤਾ ਚੱਲਣ ਤੇ ਉਨ੍ਹਾਂ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਅਤੇ ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਮੰਗ ਕੀਤੀ ਕਿ ਚੋਰਾਂ ਨੂੰ ਜਲਦ ਤੋਂ ਜਲਦ ਗਿਰਫਤਾਰ ਕੀਤਾ ਜਾਵੇ।