Ferozepur News: ਪੰਜਾਬ ਸਰਕਾਰ ਵੱਲੋਂ ਮੁੱਖ ਖੇਤੀਬਾੜੀ ਅਫਸਰ ਫਿਰੋਜ਼ਪੁਰ ਮੁਅੱਤਲ
Ferozepur News: ਇਸ ਸਬੰਧੀ ਜਦੋਂ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਵੱਲੋਂ ਮੁੱਖ ਖੇਤੀਬਾੜੀ ਅਫਸਰ ਤੋਂ ਇਸ ਬਾਰੇ ਪੁੱਛਿਆ ਗਿਆ ਤਾਂ ਉਹ ਇਸ ਸਬੰਧੀ ਕੋਈ ਤਸੱਲੀਬਖਸ਼ ਜਵਾਬ ਨਾ ਦੇ ਸਕੇ।
Ferozepur News: ਪੰਜਾਬ ਸਰਕਾਰ ਵੱਲੋਂ ਮੁੱਖ ਖੇਤੀਬਾੜੀ ਅਫਸਰ ਫਿਰੋਜ਼ਪੁਰ ਜਗੀਰ ਸਿੰਘ ਨੂੰ ਮੁਅੱਤਲ ਕਰ ਦਿੱਤਾ ਹੈ। ਦਰਅਸਲ, ਡੀ. ਏ. ਪੀ. ਖਾਦ ਦੀ ਕਮੀ ਦੇ ਮੱਦੇਨਜ਼ਰ ਮੁੱਖ ਖੇਤੀਬਾੜੀ ਅਫਸਰਾਂ ਨੂੰ ਇਸ ਸਬੰਧੀ ਚੈਕਿੰਗ ਕਰਨ ਲਈ ਆਦੇਸ਼ ਦਿੱਤੇ ਗਏ ਸਨ। ਪਰ ਮੁੱਖ ਖੇਤੀਬਾੜੀ ਅਫਸਰ ਫਿਰੋਜ਼ਪੁਰ ਵੱਲੋਂ ਆਪਣੀ ਡਿਊਟੀ ਵਿਚ ਕੁਤਾਹੀ ਵਰਤੀ ਗਈ। ਜਿਸ ਦੇ ਮੱਦੇਨਜ਼ਰ ਜਗੀਰ ਸਿੰਘ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ।
ਮੌਸਰਜ਼ ਸਚਦੇਵਾ ਟਰੇਡਰਜ਼, ਫਿਰੋਜ਼ਪੁਰ ਦੇ ਵੱਖ-ਵੱਖ ਗੋਦਾਮਾਂ ਦੀ ਉੱਪ ਮੰਡਲ ਮੈਜਿਸਟਰੇਟ, ਫਿਰੋਜ਼ਪੁਰ ਦੀ ਨਿਗਰਾਨੀ ਹੇਠ ਚੈਕਿੰਗ ਕਰਵਾਉਣ ਤੇ ਪਾਇਆ ਗਿਆ ਕਿ ਇਸ ਫਰਮ ਵੱਲੋਂ ਨਜਾਇਜ਼ ਤੌਰ ਤੇ ਕਰੀਬ 161.8 ਐਮ. ਟੀ. (3236 ਬੈਗ) ਡੀ.ਏ.ਪੀ. ਖਾਦ ਦੀ ਅਣਅਧਿਕਾਰਤ ਤੌਰ 'ਤੇ ਸਟੋਰੇਜ਼ ਕੀਤੀ ਹੈ। ਪੜਤਾਲ ਦੌਰਾਨ ਫਰਮ ਦੇ ਮਾਲਕਾਂ ਵੱਲੋਂ ਗੋਦਾਮਾਂ ਵਿੱਚ ਪਈ ਖਾਦ ਦਾ ਕੋਈ ਰਿਕਾਰਡ ਪੇਸ਼ ਨਹੀਂ ਕੀਤਾ ਗਿਆ।
ਇਸ ਸਬੰਧੀ ਜਦੋਂ ਡਿਪਟੀ ਕਮਿਸ਼ਨਰ, ਫਿਰੋਜਪੁਰ ਵੱਲੋਂ ਜਗੀਰ ਸਿੰਘ, ਮੁੱਖ ਖੇਤੀਬਾੜੀ ਅਫਸਰ ਤੋਂ ਇਸ ਬਾਰੇ ਪੁੱਛਿਆ ਗਿਆ ਤਾਂ ਉਹ ਇਸ ਸਬੰਧੀ ਕੋਈ ਤਸੱਲੀਬਖਸ਼ ਜਵਾਬ ਨਾ ਦੇ ਸਕੇ। ਜਦ ਕਿ ਡੀ. ਏ. ਪੀ. ਖਾਦ ਦੀ ਕਮੀ ਦੇ ਮੱਦੇਨਜ਼ਰ ਮੁੱਖ ਖੇਤੀਬਾੜੀ ਅਫਸਰਾਂ ਨੂੰ ਇਸ ਸਬੰਧੀ ਚੈਕਿੰਗ ਕਰਨ ਲਈ ਆਦੇਸ਼ ਦਿੱਤੇ ਜਾਂਦੇ ਰਹੇ ਹਨ। ਇਸ ਗੰਭੀਰ ਕੁਤਾਹੀ ਕਾਰਨ ਮੁੱਖ ਖੇਤੀਬਾੜੀ ਅਫਸਰ ਫਿਰੋਜ਼ਪੁਰ ਵਿਰੁੱਧ ਪੰਜਾਬ ਸਿਵਲ ਸੇਵਾਵਾਂ (ਸਜਾ ਅਤੇ ਅਪੀਲ) ਨਿਯਮ, 1970 ਦੇ ਰੂਲ 8 ਅਧੀਨ ਚਾਰਜ਼ਸ਼ੀਟ ਕਰਨ ਦਾ ਫੈਸਲਾ ਲਿਆ ਗਿਆ ਹੈ। ਇਸ ਦੇ ਨਾਲ ਹੀ ਉਸਨੂੰ ਤੁਰੰਤ ਪ੍ਰਭਾਵ ਨਾਲ ਮੁਅਤੱਲ ਕੀਤਾ ਜਾਂਦਾ ਹੈ। ਮੁਅੱਤਲੀ ਦੌਰਾਨ ਅਧਿਕਾਰੀ ਦਾ ਹੈਡਕੁਆਰਟਰ ਦਫਤਰ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਐਸ. ਏ. ਐਸ. ਨਗਰ ਨਿਸ਼ਚਿਤ ਗਿਆ ਹੈ |
ਮੁੱਖ ਖੇਤੀਬਾੜੀ ਅਫਸਰ, ਫਿਰੋਜ਼ਪੁਰ ਦੀ ਆਸਾਮੀ ਦਾ ਵਾਧੂ ਚਾਰਜ ਸੰਦੀਪ ਕੁਮਾਰ, ਮੁੱਖ ਖੇਤੀਬਾੜੀ ਅਫਸਰ, ਫਾਜਿਲਕਾ ਨੂੰ ਬਿਨ੍ਹਾਂ ਕਿਸੇ ਵਾਧੂ ਮਿਹਨਤਾਨੇ ਤੋਂ ਅਗਲੇ ਹੁਕਮਾਂ ਤੱਕ ਦਿੱਤਾ ਗਿਆ ਹੈ।