Ferozpur News: ਪਾਕਿਸਤਾਨੀ ਨਾਗਰਿਕ ਨੇ ਗਲਤੀ ਨਾਲ ਭਾਰਤੀ ਸਰਹੱਦ ਕੀਤੀ ਪਾਰ, BSF ਨੇ ਪੁੱਛਗਿੱਛ ਤੋਂ ਬਾਅਦ ਵਾਪਸ ਭੇਜਿਆ
Punjab News: ਬੀ.ਐਸ.ਐਫ ਵੱਲੋਂ ਉਸਨੂੰ ਕਾਬੂ ਕਰਕੇ ਪੁੱਛਗਿੱਛ ਕੀਤੀ ਗਈ, ਜਿਸ ਤੋਂ ਬਾਅਦ ਪਾਕਿਸਤਾਨੀ ਰੇਂਜਰਾਂ ਨਾਲ ਸੰਪਰਕ ਕੀਤਾ ਗਿਆ ਅਤੇ ਉਸ ਦੇ ਪਾਕਿਸਤਾਨੀ ਨਾਗਰਿਕ ਹੋਣ ਦੀ ਪੁਸ਼ਟੀ ਕਰਨ ਤੋਂ ਬਾਅਦ ਉਸ ਨੂੰ ਵਾਪਸ ਮੋੜ ਦਿੱਤਾ ਗਿਆ।
Ferozepur News: ਫ਼ਿਰੋਜ਼ਪੁਰ ਬੀ.ਐਸ.ਐਫ ਨੇ ਮਮਦੋਟ ਸੈਕਟਰ ਦੀ ਗਜ਼ਨੀਵਾਲਾ ਚੌਕੀ ਦੇ ਨੇੜੇ ਤੋਂ ਗਲਤੀ ਨਾਲ ਭਾਰਤੀ ਖੇਤਰ ਵਿੱਚ ਦਾਖਲ ਹੋਏ ਇੱਕ ਪਾਕਿਸਤਾਨੀ ਨਾਗਰਿਕ ਨੂੰ ਪਾਕਿਸਤਾਨੀ ਰੇਂਜਰਾਂ ਦੇ ਹਵਾਲੇ ਕਰ ਦਿੱਤਾ ਹੈ।ਬੀ.ਐਸ.ਐਫ ਅਨੁਸਾਰ ਇਹ ਪਾਕਿਸਤਾਨੀ ਨਾਗਰਿਕ ਗਲਤੀ ਨਾਲ ਭਾਰਤੀ ਖੇਤਰ ਵਿੱਚ ਦਾਖਲ ਹੋ ਗਿਆ ਸੀ।ਬੀ.ਐਸ.ਐਫ ਵੱਲੋਂ ਉਸਨੂੰ ਕਾਬੂ ਕਰਕੇ ਪੁੱਛਗਿੱਛ ਕੀਤੀ ਗਈ, ਜਿਸ ਤੋਂ ਬਾਅਦ ਪਾਕਿਸਤਾਨੀ ਰੇਂਜਰਾਂ ਨਾਲ ਸੰਪਰਕ ਕੀਤਾ ਗਿਆ ਅਤੇ ਉਸ ਦੇ ਪਾਕਿਸਤਾਨੀ ਨਾਗਰਿਕ ਹੋਣ ਦੀ ਪੁਸ਼ਟੀ ਕਰਨ ਤੋਂ ਬਾਅਦ ਉਸ ਨੂੰ ਵਾਪਸ ਮੋੜ ਦਿੱਤਾ ਗਿਆ।
ਬੀਐਸਐਫ ਨੇ ਕਿਹਾ ਕਿ ਪਾਕਿਸਤਾਨੀ ਨਾਗਰਿਕ ਨੂੰ ਪਾਕਿਸਤਾਨੀ ਰੇਂਜਰਾਂ ਦੇ ਹਵਾਲੇ ਕਰ ਦਿੱਤਾ ਗਿਆ ਹੈ ਕਿਉਂਕਿ ਉਹ ਗਲਤੀ ਨਾਲ ਭਾਰਤੀ ਖੇਤਰ ਵਿੱਚ ਦਾਖਲ ਹੋ ਗਿਆ ਸੀ। ਸ਼ਨੀਵਾਰ ਨੂੰ ਸੀਮਾ ਸੁਰੱਖਿਆ ਬਲ (BSF) ਨੇ ਪੰਜਾਬ ਦੇ ਫ਼ਿਰੋਜ਼ਪੁਰ ਸੈਕਟਰ ਵਿੱਚ ਅੰਤਰਰਾਸ਼ਟਰੀ ਸਰਹੱਦ ਨੇੜੇ ਇੱਕ ਪਾਕਿਸਤਾਨੀ ਨਾਗਰਿਕ ਨੂੰ ਫੜ ਲਿਆ।
ਬੀਐਸਐਫ ਪੰਜਾਬ ਫਰੰਟੀਅਰ ਨੇ ਟਵੀਟ ਕੀਤਾ ਕਿ ਫਿਰੋਜ਼ਪੁਰ ਸੈਕਟਰ ਤੋਂ ਅਲਰਟ ਬੀਐਸਐਫ ਜਵਾਨਾਂ ਨੇ ਅੰਤਰਰਾਸ਼ਟਰੀ ਸਰਹੱਦ ਪਾਰ ਕਰਨ ਵਾਲੇ ਇੱਕ ਪਾਕਿਸਤਾਨੀ ਨਾਗਰਿਕ ਨੂੰ ਫੜ ਲਿਆ ਹੈ। ਇਸੇ ਤਰ੍ਹਾਂ ਦੀ ਇੱਕ ਘਟਨਾ ਵਿੱਚ, ਬੀਐਸਐਫ ਨੇ 15 ਅਪ੍ਰੈਲ ਨੂੰ ਇੱਕ ਪਾਕਿਸਤਾਨੀ ਨਾਗਰਿਕ ਨੂੰ ਪਾਕਿਸਤਾਨ ਰੇਂਜਰਾਂ ਦੇ ਹਵਾਲੇ ਕਰ ਦਿੱਤਾ ਸੀ, ਜੋ ਅੰਤਰਰਾਸ਼ਟਰੀ ਸਰਹੱਦ ਪਾਰ ਕਰਕੇ ਪੰਜਾਬ ਦੇ ਫ਼ਿਰੋਜ਼ਪੁਰ ਜ਼ਿਲ੍ਹੇ ਵਿੱਚ ਅਣਜਾਣੇ ਵਿੱਚ ਭਾਰਤੀ ਖੇਤਰ ਵਿੱਚ ਦਾਖਲ ਹੋਇਆ ਸੀ।