Punjab Nomination Day Five: ਪੰਜਾਬ ਵਿੱਚ ਲੋਕ ਸਭਾ ਚੋਣਾਂ-2024 ਲਈ ਨਾਮਜ਼ਦਗੀਆਂ ਭਰਨ ਦੇ ਪੰਜਵੇਂ ਦਿਨ 13 ਲੋਕ ਸਭਾ ਸੀਟਾਂ ਲਈ  209 ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਹਨ। ਜ਼ਿਕਰਯੋਗ ਹੈ ਕਿ 7 ਮਈ ਤੋਂ 10 ਮਈ ਤੱਕ 143 ਉਮੀਦਵਾਰਾਂ ਵੱਲੋਂ 163 ਨਾਮਜ਼ਦਗੀ ਪੱਤਰ ਦਾਖਲ ਕੀਤੇ ਜਾ ਚੁੱਕੇ ਹਨ। 


COMMERCIAL BREAK
SCROLL TO CONTINUE READING

 


ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਹੈ ਕਿ ਲੋਕ ਸਭਾ ਚੋਣਾਂ-2024 ਲਈ ਨਾਮਜ਼ਦਗੀਆਂ ਭਰਨ ਦੇ ਪੰਜਵੇਂ ਦਿਨ 13 ਲੋਕ ਸਭਾ ਸੀਟਾਂ ਲਈ 209 ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਹਨ।


ਗੁਰਦਾਸਪੁਰ ਤੋਂ 29 ਨਾਮਜ਼ਦਗੀ ਪੱਤਰ ਦਾਖਲ ਕੀਤੇ ਹਨ। ਇਨ੍ਹਾਂ ਵਿੱਚ ਆਮ ਆਦਮੀ ਪਾਰਟੀ ਤੋਂ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਅਤੇ ਸ਼੍ਰੋਮਣੀ ਅਕਾਲੀ ਦਲ ਤੋਂ ਡਾ. ਦਲਜੀਤ ਸਿੰਘ ਚੀਮਾ ਦਾ ਨਾਂ ਸ਼ਾਮਲ ਹੈ। 


 ਅੰਮ੍ਰਿਤਸਰ ਤੋਂ 21 ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਹਨ। ਇਨ੍ਹਾਂ ਵਿੱਚ ਆਮ ਆਦਮੀ ਪਾਰਟੀ ਤੋਂ ਕੁਲਦੀਪ ਸਿੰਘ ਧਾਲੀਵਾਲ, ਇੰਡੀਅਨ ਨੈਸ਼ਨਲ ਕਾਂਗਰਸ ਤੋਂ ਗੁਰਜੀਤ ਸਿੰਘ ਔਜਲਾ ਅਤੇ ਬਹੁਜਨ ਸਮਾਜ ਪਾਰਟੀ ਤੋਂ ਵਿਸ਼ਾਲ ਸਿੱਧੂ ਦਾ ਨਾਂ ਸ਼ਾਮਲ ਹੈ।  


ਖਡੂਰ ਸਾਹਿਬ ਤੋਂ 20 ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਹਨ, ਜਿਨ੍ਹਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਵਿਰਸਾ ਸਿੰਘ, ਇੰਡੀਅਨ ਨੈਸ਼ਨਲ ਕਾਂਗਰਸ ਵੱਲੋਂ ਕੁਲਬੀਰ ਸਿੰਘ ਜੀਰਾ ਅਤੇ ਆਮ ਆਦਮੀ ਪਾਰਟੀ ਵੱਲੋਂ ਲਾਲਜੀਤ ਸਿੰਘ ਭੁੱਲਰ ਦਾ ਨਾਂ ਸ਼ਾਮਲ ਹੈ। 


ਜਲੰਧਰ ਤੋਂ 10 ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਹਨ, ਜਿਨ੍ਹਾਂ ਵਿੱਚ ਆਮ ਆਦਮੀ ਪਾਰਟੀ ਵੱਲੋਂ ਪਵਨ ਕੁਮਾਰ ਟੀਨੂੰ ਅਤੇ ਸੀਪੀਆਈ (ਐਮ) ਵੱਲੋਂ ਪ੍ਰਸ਼ੋਤਮ ਲਾਲ ਦਾ ਨਾਂ ਸ਼ਾਮਲ ਹੈ। 


ਹੁਸ਼ਿਆਰਪੁਰ ਤੋਂ 8 ਨਾਮਜ਼ਦਗੀ ਪੱਤਰ ਦਾਖਲ ਕੀਤੇ ਹਨ। ਇਨ੍ਹਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਸੋਹਣ ਸਿੰਘ, ਭਾਰਤੀ ਜਨਤਾ ਪਾਰਟੀ ਤੋਂ ਅਨੀਤਾ ਅਤੇ ਬਹੁਜਨ ਸਮਾਜ ਪਾਰਟੀ ਤੋਂ ਰਣਜੀਤ ਕੁਮਾਰ ਦਾ ਨਾਂ ਸ਼ਾਮਲ ਹੈ। 


ਆਨੰਦਪੁਰ ਸਾਹਿਬ ਤੋਂ 19 ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਹਨ। ਇਨ੍ਹਾਂ ਵਿੱਚ ਇੰਡੀਅਨ ਨੈਸ਼ਨਲ ਕਾਂਗਰਸ ਵੱਲੋਂ ਵਿਜੈ ਇੰਦਰ ਸਿੰਗਲਾ ਦਾ ਨਾਂ ਸ਼ਾਮਲ ਹੈ। 


ਲੁਧਿਆਣਾ ਤੋਂ 19 ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਹਨ। ਇਨ੍ਹਾਂ ਵਿੱਚ ਇੰਡੀਅਨ ਨੈਸ਼ਨਲ ਕਾਂਗਰਸ ਤੋਂ ਅਮਰਿੰਦਰ ਸਿੰਘ ਰਾਜਾ ਵੜਿੰਗ, ਸ਼੍ਰੋਮਣੀ ਅਕਾਲੀ ਦਲ ਤੋਂ ਰਣਜੀਤ ਸਿੰਘ ਢਿੱਲੋਂ ਅਤੇ ਆਮ ਆਦਮੀ ਪਾਰਟੀ ਤੋਂ ਅਸ਼ੋਕ ਪਰਾਸ਼ਰ ਪੱਪੀ ਦਾ ਨਾਂ ਸ਼ਾਮਲ ਹੈ।  


ਫਤਿਹਗੜ੍ਹ ਸਾਹਿਬ ਤੋਂ 6 ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਹਨ। ਇਨ੍ਹਾਂ ਵਿੱਚ ਸ਼੍ਰੋਮਣੀ ਅਕਾਲੀ ਦਲ  ਵੱਲੋਂ ਬਿਕਰਮਜੀਤ ਸਿੰਘ ਦਾ ਨਾਂ ਸ਼ਾਮਲ ਹੈ। 


ਫਰੀਦਕੋਟ ਤੋਂ 8 ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਹਨ। ਇਨ੍ਹਾਂ ਵਿੱਚ ਇੰਡੀਅਨ ਨੈਸ਼ਨਲ ਕਾਂਗਰਸ ਵੱਲੋਂ ਅਮਰਜੀਤ ਕੌਰ ਦਾ ਨਾਂ ਸ਼ਾਮਲ ਹੈ। 


ਬਠਿੰਡਾ ਤੋਂ 14 ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਹਨ, ਜਿਨ੍ਹਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਤੋਂ ਹਰਸਿਮਰਤ ਕੌਰ ਅਤੇ ਭਾਰਤੀ ਜਨਤਾ ਪਾਰਟੀ ਵੱਲੋਂ ਪਰਮਪਾਲ ਕੌਰ ਸਿੱਧੂ ਦਾ ਨਾਂ ਸ਼ਾਮਲ ਹੈ।


 ਸੰਗਰੂਰ ਤੋਂ 16 ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਹਨ, ਜਿਨ੍ਹਾਂ ਵਿੱਚ ਆਮ ਆਦਮੀ ਪਾਰਟੀ ਵੱਲੋਂ ਗੁਰਮੀਤ ਸਿੰਘ ਹੇਅਰ, ਭਾਰਤੀ ਜਨਤਾ ਪਾਰਟੀ ਤੋਂ ਅਰਵਿੰਦ ਖੰਨਾ, ਸ਼੍ਰੋਮਣੀ ਅਕਾਲੀ ਦਲ ਵੱਲੋਂ ਇਕਬਾਲ ਸਿੰਘ ਝੁੰਦਾ ਅਤੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵੱਲੋਂ ਸਿਮਰਨਜੀਤ ਸਿੰਘ ਮਾਨ ਦਾ ਨਾਂ ਸ਼ਾਮਲ ਹੈ।  


ਪਟਿਆਲਾ ਤੋਂ 21 ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਹੈ, ਜਿਨ੍ਹਾਂ ਵਿੱਚ ਭਾਰਤੀ ਜਨਤਾ ਪਾਰਟੀ ਵੱਲੋਂ ਪ੍ਰਨੀਤ ਕੌਰ ਅਤੇ ਆਮ ਆਦਮੀ ਪਾਰਟੀ ਵੱਲੋਂ ਬਲਬੀਰ ਸਿੰਘ ਦਾ ਨਾਂ ਸ਼ਾਮਲ ਹੈ। 


ਫਿਰੋਜ਼ਪੁਰ ਤੋਂ 18 ਨਾਮਜ਼ਦਗੀ ਪੱਤਰ ਦਾਖਲ ਕੀਤੇ ਹਨ। ਇਨ੍ਹਾਂ ਵਿੱਚ ਇੰਡੀਅਨ ਨੈਸ਼ਨਲ ਕਾਂਗਰਸ ਵੱਲੋਂ ਸ਼ੇਰ ਸਿੰਘ, ਬਹੁਜਨ ਸਮਾਜ ਪਾਰਟੀ ਵੱਲੋਂ ਸੁਰਿੰਦਰ ਕੰਬੋਜ, ਆਮ ਆਦਮੀ ਪਾਰਟੀ ਵੱਲੋਂ ਜਗਦੀਪ ਸਿੰਘ ਅਤੇ ਭਾਰਤੀ ਜਨਤਾ ਪਾਰਟੀ ਤੋਂ ਗੁਰਮੀਤ ਸਿੰਘ ਸੋਢੀ ਦਾ ਨਾਂ ਸ਼ਾਮਲ ਹੈ।


ਸਿਬਿਨ ਸੀ ਨੇ ਦੱਸਿਆ ਕਿ 14 ਮਈ ਨਾਮਜ਼ਦਗੀ ਪੱਤਰ ਦਾਖਲ ਕਰਨ ਦਾ ਅੰਤਿਮ ਦਿਨ ਹੈ ਜਦਕਿ 15 ਮਈ ਨੂੰ ਪੱਤਰਾਂ ਦੀ ਪੜਤਾਲ ਕੀਤੀ ਜਾਵੇਗੀ ਅਤੇ 17 ਮਈ ਨੂੰ ਨਾਮਜ਼ਦਗੀ ਪੱਤਰ ਵਾਪਸ ਲਏ ਜਾ ਸਕਣਗੇ।