Amritsar News(ਭਰਤ ਸ਼ਰਮਾ): ਅੰਮ੍ਰਿਤਸਰ ਵਿੱਚ ਨਗਰ ਨਿਗਮ ਦੇ ਨਵੇਂ ਚੁਣੇ ਗਏ ਕੌਂਸਲਰਾਂ ਵਿਰੁੱਧ ਐਫਆਈਆਰ ਦਰਜ ਕੀਤੀ ਗਈ ਹੈ। ਇਹ ਮਾਮਲਾ ਅਣਪਛਾਤੇ ਕੌਂਸਲਰਾਂ ਵਿਰੁੱਧ ਦਾਇਰ ਕੀਤਾ ਗਿਆ ਹੈ। ਇਹ ਦੋਸ਼ ਲਗਾਇਆ ਗਿਆ ਹੈ ਕਿ ਮੇਅਰ ਚੋਣਾਂ ਦੌਰਾਨ ਕੈਮਰਿਆਂ ਦੀ ਭੰਨਤੋੜ ਕੀਤੀ ਗਈ ਸੀ। ਪੁਲਿਸ ਥਾਣਾ ਮਜੀਠਾ ਰੋਡ ਨੇ ਨਗਰ ਨਿਗਮ ਕਮਿਸ਼ਨਰ ਦੀ ਸ਼ਿਕਾਇਤ ਦੇ ਆਧਾਰ 'ਤੇ ਐਫਆਈਆਰ ਦਰਜ ਕੀਤੀ ਅਤੇ ਕੌਂਸਲਰਾਂ 'ਤੇ ਆਈਪੀਸੀ ਦੀ ਧਾਰਾ 324 (5), 304 (2), 190 ਦੇ ਤਹਿਤ ਦੋਸ਼ ਲਗਾਏ।


COMMERCIAL BREAK
SCROLL TO CONTINUE READING

ਨਗਰ ਨਿਗਮ ਕਮਿਸ਼ਨਰ ਅੰਮ੍ਰਿਤਸਰ ਦੀ ਸ਼ਿਕਾਇਤ ਅਨੁਸਾਰ ਸੋਮਵਾਰ ਨੂੰ ਸਰਕਾਰੀ ਮੈਡੀਕਲ ਕਾਲਜ ਦੇ ਆਡੀਟੋਰੀਅਮ ਹਾਲ ਵਿੱਚ ਹੋਏ ਸਹੁੰ ਚੁੱਕ ਸਮਾਗਮ ਦੌਰਾਨ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀ ਚੋਣ ਦੌਰਾਨ ਹੰਗਾਮਾ ਹੋ ਗਿਆ। ਕੁਝ ਅਣਪਛਾਤੇ ਵਿਅਕਤੀਆਂ ਨੇ ਆਡੀਟੋਰੀਅਮ ਵਿੱਚ ਲੱਗੇ ਕੈਮਰੇ ਤੋੜ ਦਿੱਤੇ ਅਤੇ ਕੈਮਰਾ ਕਰਮਚਾਰੀਆਂ ਨਾਲ ਧੱਕਾ-ਮੁੱਕੀ ਕੀਤੀ।


ਇਹ ਵੀ ਪੜ੍ਹੋ: ਜਨਤਕ ਸੇਵਾਵਾਂ ਵਿੱਚ ਦੇਰੀ ਕਰਨ ਵਾਲੇ ਸਰਕਾਰੀ ਮੁਲਾਜ਼ਮਾਂ ਨੂੰ ਲੱਗੇਗਾ ਜੁਰਮਾਨਾ 


ਦੱਸਦਈਏ ਕਿ ਨਗਰ ਨਿਗਮ ਅੰਮ੍ਰਿਤਸਰ ਦੀ ਜਨਰਲ ਹਾਊਸ ਦੀ ਮੀਟਿੰਗ ਵਿੱਚ ਆਮ ਆਦਮੀ ਪਾਰਟੀ ਦੇ ਕੌਂਸਲਰ ਜਤਿੰਦਰ ਸਿੰਘ ਮੋਤੀ ਭਾਟੀਆ ਨੂੰ ਅੰਮ੍ਰਿਤਸਰ ਨਗਰ ਨਿਗਮ ਦਾ ਮੇਅਰ, ਪ੍ਰਿਯੰਕਾ ਸ਼ਰਮਾ ਨੂੰ ਸੀਨੀਅਰ ਡਿਪਟੀ ਮੇਅਰ ਅਤੇ ਅਨੀਤਾ ਰਾਣੀ ਨੂੰ ਡਿਪਟੀ ਮੇਅਰ ਐਲਾਨ ਦਿੱਤਾ ਗਿਆ। ਇਹ ਚੋਣ ਹੱਥ ਖੜ੍ਹੇ ਕਰ ਕੇ ਕਰਵਾਈ ਗਈ ਜਿਸ ਦਾ ਕਾਂਗਰਸੀ ਕੌਂਸਲਰਾਂ ਤੇ ਆਗੂਆਂ ਨੇ ਸਖ਼ਤ ਵਿਰੋਧ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਬਿਨਾਂ ਢੁੱਕਵੀਂ ਚੋਣ ਕਰਵਾਏ ਨਗਰ ਨਿਗਮ ਦੇ ਮੇਅਰ ਅਤੇ ਹੋਰ ਅਹੁਦੇਦਾਰਾਂ ਦਾ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਹੈ।


ਇਹ ਵੀ ਪੜ੍ਹੋ: ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਲਈ ਕਰੋੜਾਂ ਰੁਪਏ ਦੀ ਰਾਸ਼ੀ ਜਾਰੀ