Amritsar News: ਸ੍ਰੀ ਦਰਬਾਰ ਸਾਹਿਬ ਦੇ ਕਾਊਂਟਰ ਤੋਂ ਪੈਸੇ ਚੁੱਕਣ ਦੇ ਮਾਮਲੇ 'ਚ ਪਰਚਾ ਦਰਜ
Advertisement
Article Detail0/zeephh/zeephh1981923

Amritsar News: ਸ੍ਰੀ ਦਰਬਾਰ ਸਾਹਿਬ ਦੇ ਕਾਊਂਟਰ ਤੋਂ ਪੈਸੇ ਚੁੱਕਣ ਦੇ ਮਾਮਲੇ 'ਚ ਪਰਚਾ ਦਰਜ

Amritsar News: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਇੱਕ ਕਾਊਂਟਰ ਤੋਂ ਇੱਕ ਲੱਖ ਰੁਪਏ ਦੀ ਨਕਦੀ ਚੋਰੀ ਕਰਨ ਵਾਲੇ ਚਾਰ ਸ਼ੱਕੀ ਵਿਅਕਤੀਆਂ ਉਪਰ ਪਰਚਾ ਦਰਜ ਕਰਵਾਇਆ ਗਿਆ ਹੈ।

Amritsar News: ਸ੍ਰੀ ਦਰਬਾਰ ਸਾਹਿਬ ਦੇ ਕਾਊਂਟਰ ਤੋਂ ਪੈਸੇ ਚੁੱਕਣ ਦੇ ਮਾਮਲੇ 'ਚ ਪਰਚਾ ਦਰਜ

Amritsar News: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਲੰਗਰ ਤੇ ਇਮਾਰਤਾਂ ਲਈ ਸੰਗਤ ਵੱਲੋਂ ਸੇਵਾ ਪ੍ਰਾਪਤ ਕਰਨ ਵਾਸਤੇ ਇੱਕ ਕਾਊਂਟਰ ਤੋਂ ਇੱਕ ਲੱਖ ਰੁਪਏ ਦੀ ਨਕਦੀ ਚੋਰੀ ਕਰਨ ਵਾਲੇ ਚਾਰ ਸ਼ੱਕੀ ਵਿਅਕਤੀਆਂ ਉਪਰ ਪਰਚਾ ਦਰਜ ਕਰਵਾ ਦਿੱਤਾ ਗਿਆ ਹੈ।

ਘਟਨਾ ਬਾਰੇ ਜਾਣਕਾਰੀ ਦਿੰਦਿਆਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ ਨੇ ਦੱਸਿਆ ਕਿ ਇਹ ਘਟਨਾ ਬੀਤੇ ਦਿਨ ਸੰਧਿਆ ਵੇਲੇ ਵਾਪਰੀ। ਉਨ੍ਹਾਂ ਕਿਹਾ ਕਿ ਪ੍ਰਕਰਮਾ ਦੇ ਅੰਦਰ ਲੰਗਰ ਤੇ ਇਮਾਰਤ ਦੀ ਸੇਵਾ ਪ੍ਰਾਪਤ ਕਰਨ ਲਈ ਸਥਾਪਤ ਇੱਕ ਕਾਊਂਟਰ ਉਪਰ ਡਿਊਟੀ ਨਿਭਾਅ ਰਹੇ ਮੁਲਾਜ਼ਮ ਅਨੁਸਾਰ ਐਤਵਾਰ ਨੂੰ ਸੰਧਿਆ ਵੇਲੇ ਸਮਾਂ ਕਰੀਬ 7.30 ਵਜੇ ਜਦੋਂ ਉਹ ਰਸੀਦਾਂ ਕੱਟ ਰਿਹਾ ਸੀ ਤਾਂ ਉਸ ਕੋਲ ਚਾਰ ਸ਼ੱਕੀ ਵਿਅਕਤੀ ਸਮੇਤ ਇੱਕ ਔਰਤ ਆਈ।

ਧੰਗੇੜਾ ਨੇ ਕਿਹਾ ਕਿ ਮੁਲਾਜ਼ਮ ਅਨੁਸਾਰ ਦੋਸ਼ੀ ਵਿਅਕਤੀਆਂ ਨੇ ਉਸ ਨੂੰ ਰਸੀਦ ਕਟਵਾਉਣ ਦੇ ਨਾਮ ਹੇਠ ਆਪਣੀ ਗੱਲਾਂ ਵਿੱਚ ਉਲਝਾਇਆ ਅਤੇ ਕਾਊਂਟਰ ਵਿੱਚੋਂ ਇੱਕ ਲੱਖ ਰੁਪਏ ਦੇ ਨਕਦੀ ਚੋਰੀ ਕਰਕੇ ਉੱਥੋਂ ਚਲੇ ਗਏ। ਉਨ੍ਹਾਂ ਕਿਹਾ ਕਿ ਇਸ ਘਟਨਾ ਬਾਰੇ ਡਿਊਟੀ ਕਰ ਰਹੇ ਮੁਲਾਜ਼ਮ ਦੀ ਸ਼ਿਕਾਇਤ ਉੱਤੇ ਅੰਮ੍ਰਿਤਸਰ ਦੇ ਈ-ਡੀਵੀਜਨ ਪੁਲਿਸ ਥਾਣਾ ਵਿਖੇ ਪਰਚਾ ਦਰਜ ਕਰਵਾ ਦਿੱਤਾ ਗਿਆ ਹੈ। ਧੰਗੇੜਾ ਨੇ ਕਿਹਾ ਕਿ ਸੰਸਥਾ ਵੱਲੋਂ ਇਸ ਘਟਨਾ ਦੀ ਅੰਦਰੂਨੀ ਜਾਂਚ ਵੀ ਆਰੰਭ ਦਿੱਤੀ ਗਈ ਹੈ।

ਇਸ ਘਟਨਾ ਬਾਰੇ ਕਲਰਕ ਨੂੰ ਕਰੀਬ ਇਕ ਘੰਟੇ ਬਾਅਦ ਪਤਾ ਲੱਗਾ ਜਦੋਂ ਉਸ ਨੇ ਨਕਦੀ ਦੀ ਜਾਂਚ ਕੀਤੀ ਤਾਂ ਦੇਖਿਆ ਕਿ 1 ਲੱਖ ਰੁਪਏ ਘੱਟ ਸੀ। ਮੈਨੇਜਰ ਸੀਸੀਟੀਵੀ ਮੁਲਜ਼ਮਾਂ ਦੀ ਭਾਲ ਵਿੱਚ ਲੱਗੇ ਹੋਏ ਹਨ। ਕਿਤੇ ਨਾ ਕਿਤੇ ਇਹ ਘਟਨਾ ਪ੍ਰਬੰਧਕਾਂ 'ਤੇ ਵੀ ਸਵਾਲੀਆ ਨਿਸ਼ਾਨ ਜ਼ਰੂਰ ਖੜ੍ਹੀ ਕਰਦੀ ਹੈ। ਜੇ ਗੁਰੂ ਘਰ ਹੀ ਸੁਰੱਖਿਅਤ ਨਹੀਂ ਤਾਂ ਸੰਗਤ ਦਾ ਕੀਮਤੀ ਸਮਾਨ ਜੋ ਸੰਗਤ ਆਪਣੇ ਕੋਲ ਰੱਖਦੀ ਹੈ, ਉਹ ਕਿਵੇਂ ਸੁਰੱਖਿਅਤ ਰਹੇਗਾ।

ਇਸ ਸਬੰਧੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਨੇ ਦੱਸਿਆ ਕਿ ਮਲਾਹਾਂ ਨਾਲ ਠੱਗੀ ਮਾਰ ਕੇ ਇੱਕ ਲੱਖ ਰੁਪਏ ਗਲੀ ਵਿੱਚੋਂ ਚੋਰੀ ਕਰ ਲਏ ਗਏ ਹਨ। ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਗਈ ਹੈ ਤੇ ਸੀਸੀਟੀਵੀ ਵੀ ਲਾਏ ਗਏ ਹਨ। ਇਸ ਰਾਹੀਂ ਇਨ੍ਹਾਂ ਮਲਾਹਾਂ ਦਾ ਪਤਾ ਲਗਾਇਆ ਜਾ ਰਿਹਾ ਹੈ। ਉਹ ਪੰਜਾਬ ਤੋਂ ਬਾਹਰ ਦਾ ਜਾਪਦਾ ਹੈ।

ਇਹ ਵੀ ਪੜ੍ਹੋ : Guru Nanak Dev ji Prakash Parv: ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵੱਡੀ ਗਿਣਤੀ 'ਚ ਸੰਗਤ ਹੋਈ ਨਤਮਸਤਕ

Trending news