Bhagta Bhaika Fire News: ਭਗਤਾ ਭਾਈਕਾ ਦੀ ਪੰਨੂ ਮਾਰਕੀਟ ਵਿੱਚ ਕੱਪੜੇ ਦੀ ਦੁਕਾਨ ਨੂੰ ਭਿਆਨਕ ਅੱਗ ਲੱਗ ਗਈ।
Trending Photos
Bhagta Bhaika Fire News: ਬਠਿੰਡਾ ਦੇ ਕਸਬਾ ਭਗਤਾ ਭਾਈਕਾ ਦੀ ਪੰਨੂ ਮਾਰਕੀਟ ਵਿੱਚ ਕੱਪੜੇ ਦੀ ਦੁਕਾਨ ਨੂੰ ਭਿਆਨਕ ਅੱਗ ਲੱਗ ਗਈ। ਦਿਨ ਚੜ੍ਹਨ ਤੋਂ ਪਹਿਲਾਂ ਹੀ ਕੱਪੜੇ ਦੀ ਦੁਕਾਨ ਨੂੰ ਅੱਗ ਲੱਗ ਗਈ ਤੇ ਗਲੀ ਵਿੱਚ ਖੜ੍ਹੀ ਕਾਰ ਨੂੰ ਲਪੇਟ ਵਿੱਚ ਲੈ ਲਿਆ।
ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ। ਦੁਕਾਨ ਅਤੇ ਕਾਰ ਬੁਰੀ ਤਰ੍ਹਾਂ ਸੜਨ ਕਾਰਨ ਲੱਖਾਂ ਰੁਪਏ ਦਾ ਨੁਕਸਾਨ ਹੋ ਗਿਆ ਹੈ। ਪ੍ਰਸ਼ਾਸਨ ਅਤੇ ਦੁਕਾਨਦਾਰਾਂ ਵੱਲੋਂ ਅੱਗ ਬੁਝਾਉਣ ਦੀ ਕੋਸ਼ਿਸ਼ ਜਾਰੀ ਹੈ। ਸੂਚਨਾ ਮਿਲਣ ਉਤੇ ਫਾਇਰ ਬ੍ਰਿਗੇਡ ਦੀ ਟੀਮ ਮੌਕੇ ਉਤੇ ਪੁੱਜੀ ਅਤੇ ਅੱਗ ਬੁਝਾਉਣ ਲਈ ਭਾਰੀ ਮੁਸ਼ੱਕਤ ਕਰਨਾ ਪਿਆ।
ਦੂਜੀ ਘਟਨਾ ਵਿੱਚ ਅਬੋਹਰ ਵਿੱਚ ਅੱਜ ਸਵੇਰੇ ਇੱਕ ਘਰ ਨੂੰ ਅੱਗ ਲੱਗ ਗਈ। ਖੁਸ਼ਕਿਸਮਤੀ ਦੀ ਗੱਲ ਇਹ ਰਹੀ ਕਿ ਘਟਨਾ ਸਮੇਂ ਘਰ 'ਚ ਕੋਈ ਮੌਜੂਦ ਨਹੀਂ ਸੀ। ਅੱਗ ਲੱਗਣ ਕਾਰਨ ਜਿੱਥੇ ਮਕਾਨ ਦੀ ਛੱਤ ਡਿੱਗ ਗਈ, ਉਥੇ ਕਈ ਸਮਾਨ ਵੀ ਸੜ ਕੇ ਸੁਆਹ ਹੋ ਗਿਆ। ਫਾਇਰ ਬ੍ਰਿਗੇਡ ਦੀ ਟੀਮ ਨੇ ਮੌਕੇ 'ਤੇ ਪਹੁੰਚ ਕੇ ਅੱਗ 'ਤੇ ਕਾਬੂ ਪਾਇਆ। ਰਾਜੀਵ ਨਗਰ ਦੀ ਰਹਿਣ ਵਾਲੀ ਪੂਜਾ ਆਪਣੇ ਤਿੰਨ ਬੱਚਿਆਂ ਨਾਲ ਰਹਿੰਦੀ ਸੀ ਅਤੇ ਖਿਡੌਣੇ ਵੇਚ ਕੇ ਆਪਣਾ ਗੁਜ਼ਾਰਾ ਕਰਦੀ ਹੈ। ਉਹ ਆਪਣੇ ਬੱਚਿਆਂ ਨਾਲ ਮੇਲੇ 'ਚ ਖਿਡੌਣੇ ਵੇਚਣ ਗਈ ਸੀ ਕਿ ਸਵੇਰੇ ਕਰੀਬ 6 ਵਜੇ ਅਚਾਨਕ ਘਰ ਨੂੰ ਅੱਗ ਲੱਗ ਗਈ।
ਇਹ ਵੀ ਪੜ੍ਹੋ : Partap Singh Bajwa: ਬਾਜਵਾ ਨੇ ਡਾ. ਮਨਮੋਹਨ ਸਿੰਘ ਨੂੰ ਭਾਰਤ ਰਤਨ ਦੇਣ ਲਈ ਵਿਧਾਨ ਸਭਾ 'ਚ ਮਤਾ ਪਾਸ ਕਰਨ ਦੀ ਕੀਤੀ ਮੰਗ
ਆਸ-ਪਾਸ ਦੇ ਲੋਕਾਂ ਨੇ ਉਸ ਦੇ ਰਿਸ਼ਤੇਦਾਰ ਦੇ ਪਰਿਵਾਰ ਅਤੇ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ, ਜਿਸ 'ਤੇ ਉਸ ਦੇ ਮਾਮੇ ਦੇ ਪਰਿਵਾਰਕ ਮੈਂਬਰ ਉੱਥੇ ਪਹੁੰਚੇ ਅਤੇ ਫਾਇਰ ਬ੍ਰਿਗੇਡ ਨੇ ਅੱਗ 'ਤੇ ਕਾਬੂ ਪਾਇਆ। ਅੱਗ ਲੱਗਣ ਕਾਰਨ ਜਿੱਥੇ ਮਕਾਨ ਦੀ ਛੱਤ ਡਿੱਗ ਗਈ, ਉਥੇ ਹੀ ਵਾਸ਼ਿੰਗ ਮਸ਼ੀਨ, ਟੀਵੀ ਅਤੇ ਹੋਰ ਸਾਮਾਨ ਸਮੇਤ ਕਈ ਘਰੇਲੂ ਸਮਾਨ ਸੜ ਗਿਆ। ਪਰਿਵਾਰ ਨੇ ਪ੍ਰਸ਼ਾਸਨ ਤੋਂ ਮਦਦ ਦੀ ਅਪੀਲ ਕੀਤੀ ਹੈ।
ਇਹ ਵੀ ਪੜ੍ਹੋ : IND vs AUS: ਸਿਡਨੀ ਟੈਸਟ ਮੈਚ 'ਚ ਭਾਰਤ ਦੀ ਹਾਰ; ਆਸਟ੍ਰੇਲੀਆ ਨੇ 10 ਸਾਲ ਬਾਅਦ ਜਿੱਤੀ ਬਾਰਡਰ-ਗਵਾਸਕਰ ਟ੍ਰਾਫੀ