ਧਾਗਾ ਫੈਕਟਰੀ `ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਸਾਮਾਨ ਸੜ ਕੇ ਹੋਇਆ ਸੁਆਹ
Fire Broke Ludhiana Factory: ਜਦੋਂ ਸਵੇਰੇ ਅੱਗ ਲੱਗੀ ਤਾਂ ਫੈਕਟਰੀ ਵਿੱਚ ਦੋ-ਤਿੰਨ ਲੋਕ ਕੰਮ ਕਰ ਰਹੇ ਸਨ। ਚੌਥੀ ਮੰਜ਼ਿਲ `ਤੇ ਧੂੰਆਂ ਨਿਕਲਦਾ ਦੇਖ ਕੇ ਆਸਪਾਸ ਦੇ ਲੋਕਾਂ ਨੇ ਰੌਲਾ ਪਾਇਆ ਅਤੇ ਕੰਮ ਕਰ ਰਹੇ ਕਰਮਚਾਰੀਆਂ ਨੂੰ ਬਾਹਰ ਕੱਢਿਆ।
ਲੁਧਿਆਣਾ: ਪੰਜਾਬ ਦੇ ਲੁਧਿਆਣਾ ਵਿਚ ਆਏ ਦਿਨ ਅੱਗ ਲੱਗਣ ਦੀ ਘਟਨਾਵਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ ਹਨ। ਇਸ ਨਾਲ ਦੁਕਾਨਦਾਰਾਂ ਦਾ ਲੱਖਾਂ ਦਾ ਨੁਕਸਾਨ ਹੁੰਦਾ ਹੈ। ਇਸ ਤਹਿਤ ਅੱਜ ਮੁੜ ਲੁਧਿਆਣਾ ਤੋਂ ਅੱਗ ਲੱਗਣ ਦੀ ਖ਼ਬਰ ਮਿਲੀ ਹੈ ਜਿਸ ਵਿਚ ਭਾਰੀ ਨੁਕਸਾਨ ਦੁਕਾਨਦਾਰ ਨੂੰ ਝੇਲਣਾ ਪਿਆ ਹੈ। ਦੱਸ ਦੇਈਏ ਕਿ ਇਹ ਘਟਨਾ ਲੁਧਿਆਣਾ ਦੇ ਨਿਊ ਸ਼ਕਤੀ ਨਗਰ ਇਲਾਕੇ 'ਚ ਸਥਿਤ ਸ਼੍ਰੀ ਰਾਮ ਟੂਲ ਟਰੇਡਰਜ਼ ਕੰਪਨੀ ਦੀ ਜਿਥੇ ਸਵੇਰੇ ਭਿਆਨਕ ਅੱਗ ਲੱਗ ਗਈ ਹੈ।
ਮਿਲੀ ਜਾਣਕਾਰੀ ਦੇ ਮੁਤਾਬਿਕ ਇਹ ਅੱਗ ਫੈਕਟਰੀ ਦੀ ਚੌਥੀ ਮੰਜ਼ਿਲ 'ਤੇ ਲੱਗੀ ਹੈ ਜਿਸ ਕਰਕੇ ਅੱਗ ਹੌਲੀ-ਹੌਲੀ ਜਿਆਦਾ ਫੈਲ ਗਈ। ਅੱਗੇ ਲੱਗਣ ਦੀ ਸੂਚਨਾ ਮਿਲਣ ਤੋਂ ਬਾਅਦ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਹੈ। ਅੱਗ ਲੱਗਣ ਬਾਰੇ ਪਤਾ ਲੱਗਣ ਤੋਂ ਬਾਅਦ ਲੋਕ ਘਰ ਤੋਂ ਬਾਹਰ ਆ ਗਏ ਹਨ। ਅੱਗ ਦੀਆਂ ਲਪਟਾਂ ਦੂਰ ਦੂਰ ਤੱਕ ਦਿਖਾਈ ਦੇ ਰਹੀਆਂ ਸਨ। ਆਲੇ-ਦੁਆਲੇ ਦੇ ਲੋਕਾਂ ਨੇ ਅੱਗ 'ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਪਰ ਕਾਮਯਾਬ ਨਹੀਂ ਹੋ ਸਕੇ। ਇਸ ਤੋਂ ਬਾਅਦ ਤਰੁੰਤ ਫਾਇਰ ਬ੍ਰਿਗੇਡ ਨੂੰ ਸੂਚਨਾ ਦਿੱਤੀ ਗਈ।
ਸਟੇਸ਼ਨ ਤੋਂ ਇਕ-ਇਕ ਕਰਕੇ ਵਾਹਨਾਂ ਨੇ ਮੌਕੇ 'ਤੇ ਪਹੁੰਚ ਕੇ ਅੱਗ ਬੁਝਾਉਣ ਦਾ ਕੰਮ ਸ਼ੁਰੂ ਕਰ ਦਿੱਤਾ। ਅੱਗ ਲੱਗਣ ਦਾ ਕਾਰਨ ਅਜੇ ਸਪੱਸ਼ਟ ਨਹੀਂ ਹੋ ਸਕਿਆ ਹੈ। ਜਾਣਕਾਰੀ ਅਨੁਸਾਰ ਫੈਕਟਰੀ ਵਿੱਚ ਧਾਗਾ ਬਣਾਇਆ ਜਾਂਦਾ ਹੈ। ਜਦੋਂ ਸਵੇਰੇ ਅੱਗ ਲੱਗੀ ਤਾਂ ਫੈਕਟਰੀ ਵਿੱਚ ਦੋ-ਤਿੰਨ ਲੋਕ ਕੰਮ ਕਰ ਰਹੇ ਸਨ। ਚੌਥੀ ਮੰਜ਼ਿਲ 'ਤੇ ਧੂੰਆਂ ਨਿਕਲਦਾ ਦੇਖ ਕੇ ਆਸਪਾਸ ਦੇ ਲੋਕਾਂ ਨੇ ਰੌਲਾ ਪਾਇਆ ਅਤੇ ਕੰਮ ਕਰ ਰਹੇ ਕਰਮਚਾਰੀਆਂ ਨੂੰ ਬਾਹਰ ਕੱਢਿਆ। ਇਸ ਤੋਂ ਬਾਅਦ ਲੋਕਾਂ ਨੇ ਅੱਗ 'ਤੇ ਕਾਬੂ ਪਾਉਣ ਦੀ ਕੋਸ਼ਿਸ਼ ਸ਼ੁਰੂ ਕੀਤੀ ਪਰ ਅੱਗ ਹੌਲੀ-ਹੌਲੀ ਫੈਲ ਗਈ।
ਇਹ ਵੀ ਪੜ੍ਹੋ: IND vs NZ 3rd T20: ਮੈਚ ਤੋਂ ਪਹਿਲਾਂ ਨਿਊਜ਼ੀਲੈਂਡ ਨੂੰ ਵੱਡਾ ਝਟਕਾ, ਕਪਤਾਨ ਕੇਨ ਵਿਲੀਅਮਸਨ ਹੋਏ ਬਾਹਰ
ਫੈਕਟਰੀ ਦੇ ਅੰਦਰ ਪਏ ਧਾਗੇ ਕਾਰਨ ਅੱਗ ਤੇਜ਼ੀ ਨਾਲ ਫੈਲ ਗਈ ਅਤੇ ਪੂਰੇ ਇਲਾਕੇ ਵਿੱਚ ਧੂੰਏਂ ਦੀ ਲਪੇਟ ਵਿੱਚ ਆ ਗਈ। ਅੱਗ ਲੱਗਣ ਕਾਰਨ ਫੈਕਟਰੀ ਦੀਆਂ ਲਗਭਗ ਸਾਰੀਆਂ ਕੰਧਾਂ ਨੁਕਸਾਨੀਆਂ ਗਈਆਂ ਹਨ।ਫਾਇਰ ਬ੍ਰਿਗੇਡ ਵਿਭਾਗ ਦੀ ਟੀਮ ਅੱਗ 'ਤੇ ਕਾਬੂ ਪਾਉਣ ਲਈ ਲਗਾਤਾਰ ਕੋਸ਼ਿਸ਼ਾਂ ਕਰ ਰਹੀ ਹੈ।