Ludhiana Fire: ਲੁਧਿਆਣਾ ਵਿੱਚ ਸਥਿਤ ਉੱਨ ਦੇ ਗੋਦਾਮ ਵਿੱਚ ਭਿਆਨਕ ਅੱਗ ਲੱਗਣ ਦੀ ਖ਼ਬਰ ਸਾਹਮਣੇ ਆਈ ਹੈ। ਅੱਗ ਲੱਗਣ ਕਾਰਨ ਗੋਦਾਮ ਵਿੱਚ ਪਿਆ ਲੱਖਾਂ ਦਾ ਸਾਮਾਨ ਅਤੇ ਉਸ ਦੇ ਨਾਲ ਇੱਕ ਸਵਿਫਟ ਕਾਰ ਸੜ ਕੇ ਸੁਆਹ ਹੋ ਗਈ। ਦੱਸ ਦੇਈਏ ਕਿ ਅੱਗ ਲੱਗਣ ਦੀ ਇਹ ਘਟਨਾ ਸ਼ਹਿਰ ਦੇ ਮਾਇਆਪੁਰੀ ਇਲਾਕੇ ਦੀ ਹੈ। ਸੁਭਾਸ਼ ਨਗਰ ਟਾਵਰ ਲਾਈਨ ਨੰਬਰ 2 ਵਿੱਚ ਵੂਲਨ ਹੌਜ਼ਰੀ ਦੇ ਗੋਦਾਮ ਵਿੱਚ ਅੱਗ ਲੱਗ ਗਈ। ਫਿਲਹਾਲ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ।


COMMERCIAL BREAK
SCROLL TO CONTINUE READING

ਮਿਲੀ ਜਾਣਕਾਰੀ ਦੇ ਮੁਤਾਬਿਕ ਘਟਨਾ ਤੜਕੇ ਤਿੰਨ ਵਜੇ ਵਾਪਰੀ, ਜਦੋਂ ਇਲਾਕੇ ਦੇ ਲੋਕਾਂ ਨੇ ਦੇਖਿਆ ਕਿ ਗੋਦਾਮ 'ਚੋਂ ਲੰਬੀਆਂ ਅੱਗ ਦੀਆਂ ਲਪਟਾਂ ਨਿਕਲ ਰਹੀਆਂ ਸਨ ਤਾਂ ਉਨ੍ਹਾਂ ਤੁਰੰਤ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ। ਇਸ ਹਾਦਸੇ ਤੋਂ ਬਾਅਦ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਮੌਕੇ 'ਤੇ ਪਹੁੰਚ ਕੇ ਅੱਗ 'ਤੇ ਕਾਬੂ ਪਾਇਆ।  ਅਜੇ ਤੱਕ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਅੱਗ ਕਿਸ ਕਾਰਨ ਲੱਗੀ। ਜਿਵੇਂ ਹੀ ਇਲਾਕੇ ਦੇ ਲੋਕਾਂ ਨੇ ਦੇਖਿਆ ਕਿ ਗੋਦਾਮ 'ਚੋਂ ਅੱਗ ਦੀਆਂ ਲਪਟਾਂ ਨਿਕਲ ਰਹੀਆਂ ਸਨ ਤਾਂ ਉਨ੍ਹਾਂ ਤੁਰੰਤ ਫਾਇਰ ਬ੍ਰਿਗੇਡ ਨੂੰ ਸੂਚਨਾ ਦਿੱਤੀ।


ਇਹ ਵੀ ਪੜ੍ਹੋਂ: ਮਾਨ ਸਰਕਾਰ ਦਾ ਅਹਿਮ ਫੈਸਲਾ, ਖਿਡਾਰੀਆਂ ਲਈ ਜਨਮ ਸਰਟੀਫ਼ਿਕੇਟ ਦੀ ਸ਼ਰਤ ਕੀਤੀ ਖ਼ਤਮ


ਲੋਕ ਖੁਦ ਪਾਣੀ ਦੀਆਂ ਬਾਲਟੀਆਂ ਨਾਲ ਅੱਗ ਬੁਝਾਉਣ ਦੀ ਕੋਸ਼ਿਸ਼ ਕਰਦੇ ਰਹੇ। ਅੱਗ ਕੁਝ ਦੇਰ 'ਚ ਵੱਧ ਗਈ। ਫਾਇਰ ਬ੍ਰਿਗੇਡ ਦੇ ਕਰਮਚਾਰੀ ਵੀ ਮੌਕੇ 'ਤੇ ਪਹੁੰਚ ਗਏ ਹਨ। ਫਿਲਹਾਲ ਫਾਇਰ ਬ੍ਰਿਗੇਡ ਦੀਆਂ ਕਰੀਬ 7 ਤੋਂ 8 ਗੱਡੀਆਂ ਹੁਣ ਤੱਕ ਲਗਾਈਆਂ ਜਾ ਚੁੱਕੀਆਂ ਹਨ। ਅੱਗ ਇੰਨੀ ਭਿਆਨਕ ਹੈ ਕਿ ਅੱਗ ਦਾ ਧੂੰਆਂ ਸ਼ਹਿਰ 'ਚ ਕਈ ਕਿਲੋਮੀਟਰ ਦੂਰ ਤੱਕ ਦਿਖਾਈ ਦੇ ਰਿਹਾ ਹੈ। ਇਲਾਕਾ ਪੁਲਸ ਵੀ ਮੌਕੇ 'ਤੇ ਪਹੁੰਚ ਗਈ। ਅੱਗ ਦੀਆਂ ਲਪਟਾਂ ਹੌਲੀ-ਹੌਲੀ ਨਾਲ ਲੱਗਦੀਆਂ ਇਮਾਰਤਾਂ ਨੂੰ ਵੀ ਆਪਣੀ ਲਪੇਟ ਵਿਚ ਲੈ ਰਹੀਆਂ ਹਨ। ਉੱਨ ਦੀ ਰਹਿੰਦ-ਖੂੰਹਦ ਦੇ ਗੋਦਾਮ ਕਾਰਨ ਅੱਗ ਨਹੀਂ ਬੁਝੀ। ਅੱਗ ਲੱਗਣ ਕਾਰਨ ਇਲਾਕੇ ਵਿੱਚ ਹਫੜਾ-ਦਫੜੀ ਦਾ ਮਾਹੌਲ ਹੈ।