Amritsar Fire News: ਫੋਕਲ ਪੁਆਇੰਟ ਵਿੱਚ ਕੱਪੜਾ ਫੈਕਟਰੀ ਨੂੰ ਲੱਗੀ ਭਿਆਨਕ ਅੱਗ, ਭਾਰੀ ਨੁਕਸਾਨ
Amritsar Fire News: ਅੱਜ ਤੜਕੇ ਫੋਕਲ ਪੁਆਇੰਟ ਵਿੱਚ ਕੱਪੜੇ ਦੀ ਫੈਕਟਰੀ ਨੂੰ ਭਿਆਨਕ ਅੱਗ ਲੱਗ ਗਈ। ਸੂਚਨਾ ਮਿਲਣ ਉਤੇ ਫਾਇਰ ਬ੍ਰਿਗੇਡ ਦੀ ਗੱਡੀਆਂ ਮੌਕੇ ਉਤੇ ਪੁੱਜ ਗਈਆਂ।
Amritsar Fire News (ਭਰਤ ਸ਼ਰਮਾ): ਅੱਜ ਤੜਕੇ ਫੋਕਲ ਪੁਆਇੰਟ ਵਿੱਚ ਕੱਪੜੇ ਦੀ ਫੈਕਟਰੀ ਨੂੰ ਭਿਆਨਕ ਅੱਗ ਲੱਗ ਗਈ। ਸੂਚਨਾ ਮਿਲਣ ਉਤੇ ਫਾਇਰ ਬ੍ਰਿਗੇਡ ਦੀ ਗੱਡੀਆਂ ਮੌਕੇ ਉਤੇ ਪੁੱਜ ਗਈਆਂ। ਫਾਇਰ ਬ੍ਰਿਗੇਡ ਵੱਲੋਂ ਅੱਗ ਬੁਝਾਉਣ ਦੀ ਮੁਸ਼ੱਕਤ ਜਾਰੀ ਹੈ। ਫਾਇਰ ਅਧਿਕਾਰੀ ਨੇ ਕਿਹਾ ਕਿ ਉਨ੍ਹਾਂ ਨੂੰ ਸਵੇਰੇ ਤੜਕੇ ਸੂਚਨਾ ਮਿਲੀ ਕਿ ਫੋਕਲ ਪੁਆਇੰਟ ਵਿੱਚ ਇੱਕ ਕੱਪੜੇ ਦੇ ਫੈਕਟਰੀ ਨੂੰ ਅੱਗ ਲੱਗੀ ਹੈ।
ਇਹ ਵੀ ਪੜ੍ਹੋ : Punjab Weather Update: ਪੰਜਾਬ ‘ਚ ਕਈ ਇਲਾਕਿਆਂ ਵਿੱਚ ਪੈ ਰਿਹਾ ਮੀਂਹ ਤੇ ਕਾਲੀ ਘਟਾ ਕਾਰਨ ਦਿਨੇ ਛਾਇਆ ਹਨ੍ਹੇਰਾ
ਇਸ ਤੋਂ ਬਾਅਦ ਉਹ ਮੌਕੇ ਉਤੇ ਪਹੁੰਚੇ ਅਤੇ ਉਨ੍ਹਾਂ ਵੱਲੋਂ ਲਗਾਤਾਰ ਅੱਗ ਉਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਹੁਣ ਤੱਕ 25 ਤੋਂ 30 ਗੱਡੀਆਂ ਅੱਗ ਬੁਝਾਉਣ ਲਈ ਲੱਗ ਚੁੱਕੀਆਂ। ਉਨ੍ਹਾਂ ਨੇ ਕਿਹਾ ਕਿ ਫੈਕਟਰੀ ਅੰਦਰ ਪਿਆ ਸਾਰਾ ਸਮਾਨ ਸੜ ਕੇ ਸੁਆਹ ਹੋ ਗਿਆ ਹੈ ਪਰ ਜਾਨੀ ਨੁਕਸਾਨ ਤੋਂ ਬਚਾਅ ਰਿਹਾ।
ਹਾਲੇ ਤੱਕ ਵੀ ਹਾਲਾਤ ਅਜਿਹੇ ਨੇ ਕਿ ਫੈਕਟਰੀ ਦੇ ਵਿੱਚੋਂ ਧੂੰਆਂ ਉੱਠਿਆ। ਇਸ ਫੈਕਟਰੀ ਦੇ ਵਿੱਚ ਜਿਹੜੇ ਕਾਮੇ ਸੀ ਉਹ ਵੀ ਰਹਿੰਦੇ ਸੀ ਤੇ ਉਹਨਾਂ ਦੇ ਇੱਥੇ ਛੋਟੇ ਛੋਟੇ ਕੁਆਰਟਰ ਬਣੇ ਹੋਏ ਸੀ, ਜੋ ਪੂਰੀ ਤਰ੍ਹਾਂ ਦੇ ਨਾਲ ਸੜ ਕੇ ਸੁਆਹ ਹੋ ਗਏ। ਇੱਥੇ ਹੀ ਖਾਣਾ ਪੀਣਾ ਤੇ ਇੱਥੇ ਹੀ ਉਹਨਾਂ ਦਾ ਰਹਿਣ ਸਹਿਣ ਸੀ ਜੋ ਪੂਰੀ ਤਰ੍ਹਾਂ ਦੇ ਨਾਲ ਤਬਾਹ ਹੋ ਚੁੱਕਿਆ ਹੈ।
ਘਟਨਾ ਦੀ ਸੂਚਨਾ ਮਿਲਦੇ ਹੀ ਫੈਕਟਰੀ ਮਾਲਕ ਅਤੇ ਪੁਲਿਸ ਅਧਿਕਾਰੀ ਮੌਕੇ 'ਤੇ ਪਹੁੰਚ ਗਏ। ਫੈਕਟਰੀ 'ਚ ਲੱਗੀ ਅੱਗ ਤੋਂ ਉੱਠ ਰਹੇ ਧੂੰਏਂ ਨੇ ਆਸ-ਪਾਸ ਦੇ ਲੋਕਾਂ ਦਾ ਜਿਊਣਾ ਵੀ ਮੁਸ਼ਕਿਲ ਕਰ ਦਿੱਤਾ। ਫਾਇਰ ਵਿਭਾਗ ਦੇ ਕਰਮਚਾਰੀ ਬਲਦੇਵ ਸਿੰਘ ਨੇ ਦੱਸਿਆ ਕਿ ਰਾਤ ਨੂੰ ਸੂਚਨਾ ਮਿਲਦਿਆਂ ਹੀ ਉਨ੍ਹਾਂ ਦੀਆਂ ਗੱਡੀਆਂ ਮੌਕੇ ’ਤੇ ਪਹੁੰਚ ਗਈਆਂ।
ਉਹਨਾਂ ਕਿਹਾ ਕਿ ਲਗਾਤਾਰ ਫਾਇਰ ਬ੍ਰਿਗੇਡ ਗਰੁੱਪ ਵੱਲੋਂ ਕੋਸ਼ਿਸ਼ ਕੀਤੀ ਜਾ ਰਹੀ ਹੈ ਤਾਂ ਜੋ ਅੱਗ ਉੱਤੇ ਕਾਬੂ ਪਾਇਆ ਜਾ ਸਕੇ। ਸਵੇਰੇ 7 ਵਜੇ ਤੱਕ ਕਰੀਬ 30 ਗੱਡੀਆਂ ਤਾਇਨਾਤ ਕਰ ਦਿੱਤੀਆਂ ਗਈਆਂ ਸਨ ਅਤੇ ਅੱਗ 'ਤੇ ਕਾਫੀ ਹੱਦ ਤੱਕ ਕਾਬੂ ਪਾ ਲਿਆ ਗਿਆ ਸੀ। ਉਨ੍ਹਾਂ ਦੱਸਿਆ ਕਿ ਅਧਿਕਾਰੀ ਮੌਕੇ 'ਤੇ ਪਹੁੰਚੇ, ਜਿਸ ਤੋਂ ਬਾਅਦ ਅੱਗ ਲੱਗਣ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : Punjab News: ਭਾਰਤ ਸਰਕਾਰ ਵੱਲੋਂ ਸਾਉਣੀ ਮੰਡੀਕਰਨ ਸੀਜ਼ਨ 2024-25 ਲਈ 41,339.81 ਕਰੋੜ ਰੁਪਏ ਦੀ ਕੈਸ਼ ਕ੍ਰੈਡਿਟ ਲਿਮਿਟ ਜਾਰੀ