Jalandhar News:  ਜਲੰਧਰ ਦੇ ਥਾਣਾ ਮਕਸੂਦਾਂ ਦੇ ਮਾਲ ਗੁਦਾਮ ਵਿੱਚ ਭਿਆਨਕ ਅੱਗ ਲੱਗ ਗਈ ਹੈ। ਕਈ ਕੇਸਾਂ ਦੀ ਫਾਈਲ ਸੜ ਕੇ ਸੁਆਹ ਹੋ ਗਈ ਹੈ। ਫਾਇਰ ਬ੍ਰਿਗੇਡ ਦੀਆਂ ਗੱਡੀਆਂ ਅੱਗ ਬੁਝਾਉਣ ਵਿੱਚ ਜੁਟੀਆਂ ਹੋਈਆਂ ਹਨ। ਅੱਜ ਕਰੀਬ 11 ਵਜੇ ਥਾਣੇ ਵਿੱਚ ਅੱਗ ਲੱਗਣ ਦੀ ਖਬਰ ਸਹਮਣੇ ਆਈ ਹੈ।


COMMERCIAL BREAK
SCROLL TO CONTINUE READING

ਅੱਗ ਲੱਗਣ ਦੀ ਸੂਚਨਾ ਮਿਲਦਿਆਂ ਹੀ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ਉਤੇ ਪਹੁੰਚ ਗਈਆਂ ਜਿਨ੍ਹਾਂ ਅੱਗ ਉਤੇ ਕਾਬੂ ਪਾਇਆ। ਫਾਇਰ ਬ੍ਰਿਗੇਡ ਅਧਿਕਾਰੀ ਜਸਵੰਤ ਸਿੰਘ ਨੇ ਦੱਸਿਆ ਕਿ ਸਵੇਰੇ ਕਰੀਬ 11 ਵਜੇ ਕੰਟਰੋਲ ਰੂਮ ਉਤੇ ਅੱਗ ਲੱਗਣ ਦੀ ਸੂਚਨਾ ਮਿਲੀ ਸੀ। ਇਸ ਤੋਂ ਬਾਅਦ ਤੁਰੰਤ ਦੋ ਗੱਡੀਆਂ ਨੂੰ ਮੌਕੇ ਉਤੇ ਰਵਾਨਾ ਕੀਤਾ ਗਿਆ ਸੀ।


ਅੱਗ ਥਾਣੇ ਦੇ ਪਿਛਲੇ ਪਾਸੇ ਬਣੇ ਗੁਦਾਮ ਵਿੱਚ ਲੱਗੀ ਸੀ। ਥਾਣੇ ਵਿੱਚ ਇੰਪਾਊਂਡ ਕੀਤੇ ਗਏ ਵਾਹਨ ਤੇ ਹੋਰ ਸਾਮਾਨ ਸੜ ਗਿਆ ਹੈ। ਅਜੇ ਤੱਕ ਅੱਗ ਲੱਗਣ ਦੇ ਕਾਰਨ ਦਾ ਪਤਾ ਨਹੀਂ ਲੱਗ ਸਕਿਆ। ਜਾਣਕਾਰੀ ਅਨੁਸਾਰ ਅੱਗ ਮਕਸੂਦਾਂ ਦੇ ਰਿਕਾਰਡ ਰੂਮ ਅਤੇ ਗੋਦਾਮ ਵਿੱਚ ਲੱਗੀ ਜਿੱਥੇ ਹਥਿਆਰ, ਬਰਾਮਦ ਹੋਇਆ ਸਾਮਾਨ ਅਤੇ ਸ਼ਰਾਬ ਦੀਆਂ ਪੇਟੀਆਂ ਵੀ ਪਈਆਂ ਸਨ।


ਇਹ ਵੀ ਪੜ੍ਹੋ : Punjab News: ਆਦੇਸ਼ ਪ੍ਰਤਾਪ ਸਿੰਘ ਕੈਰੋਂ ਦੇ ਹੱਕ 'ਚ ਨਿੱਤਰੇ ਢੀਂਡਸਾ, ਸੁਖਬੀਰ ਬਾਦਲ ਦੇ ਫੈਸਲੇ ਦੀ ਕੀਤੀ ਨਿੰਦਾ


ਅੱਗ ਕਾਰਨ ਕੰਡਮ ਵਾਹਨ ਪੂਰੀ ਤਰ੍ਹਾਂ ਸੜ ਕੇ ਸੁਆਹ ਹੋ ਗਏ। ਫਿਲਹਾਲ ਜਾਂਚ ਟੀਮ ਤੇ ਪੁਲਿਸ ਅਧਿਕਾਰੀਆਂ ਨੇ ਹੋਏ ਨੁਕਸਾਨ ਬਾਰੇ ਕੁਝ ਵੀ ਕਹਿਣ ਤੋਂ ਇਨਕਾਰ ਕਰ ਦਿੱਤਾ ਹੈ।  ਗਨੀਮਤ ਰਹੀ ਕਿ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਥਾਣੇ 'ਚ ਮੌਜੂਦ ਕਰੀਬ 20 ਤੋਂ ਜ਼ਿਆਦਾ ਮੁਲਾਜ਼ਮਾਂ ਨੇ ਭੱਜ ਕੇ ਆਪਣੀ ਜਾਨ ਬਚਾਈ। ਥਾਣੇ 'ਚ ਮੌਜੂਦ ਕਈ ਲੋਕ ਸੁਣਵਾਈ ਲਈ ਪਹੁੰਚੇ ਸਨ, ਉਨ੍ਹਾਂ ਨੇ ਵੀ ਭੱਜ ਕੇ ਆਪਣੀ ਜਾਨ ਬਚਾਈ। 


ਫਾਇਰ ਬ੍ਰਿਗੇਡ ਦੇ ਅਧਿਕਾਰੀ ਨੇ ਦੱਸਿਆ ਕਿ ਸਵੇਰੇ 11 ਵਜੇ ਸੂਚਨਾ ਫਾਇਰ ਬ੍ਰਿਗੇਡ ਦਫ਼ਤਰ ਦੇ ਕੰਟਰੋਲ ਰੂਮ ਵਿਚ ਦਿੱਤੀ ਗਈ ਸੀ, ਜਿਸ ਤੋਂ ਬਾਅਦ ਤੁਰੰਤ ਪ੍ਰਭਾਵ ਨਾਲ ਦੋ ਗੱਡੀਆਂ ਨੂੰ ਮੌਕੇ 'ਤੇ ਰਵਾਨਾ ਕੀਤਾ ਗਿਆ ਸੀ। ਅੱਗ ਥਾਣੇ ਦੇ ਪਿਛਲੇ ਹਿੱਸੇ ਵਿਚ ਬਣੇ ਮਾਲ ਗੁਦਾਮ ਨੂੰ ਲੱਗੀ ਸੀ। ਅੱਗ ਲੱਗਣ ਨਾਲ ਥਾਣੇ ਵਿਚ ਪਏ ਜ਼ਬਤ ਕੀਤੇ ਗਏ ਵਾਹਨ ਅਤੇ ਹੋਰ ਕਬਾੜ ਦਾ ਸਾਮਾਨ ਸੜ ਕੇ ਸੁਆਹ ਹੋ ਗਿਆ ਸੀ।


ਇਹ ਵੀ ਪੜ੍ਹੋ : Punjab Breaking News Live Updates: ਪੰਜਾਬ ਦੀਆਂ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ, ਦੇਖੋ ਇੱਥੇ ਇੱਕ ਲਿੰਕ ਵਿੱਚ