Shambhu Border(Rohit Bansal):  ਪੰਜਾਬ-ਹਰਿਆਣਾ ਦੇ ਸ਼ੰਭੂ ਸਰਹੱਦ 'ਤੇ ਕਿਸਾਨਾਂ ਦੇ ਟੈਂਟਾਂ ਨੂੰ ਅਚਾਨਕ ਅੱਗ ਲੱਗ ਗਈ। ਜਿਵੇਂ ਹੀ ਕਿਸਾਨਾਂ ਨੂੰ ਇਸ ਦੀ ਜਾਣਕਾਰੀ ਮਿਲੀ ਤਾਂ ਕਾਫੀ ਹਫੜਾ-ਤਫੜੀ ਮਚ ਗਈ। ਕਿਸਾਨਾਂ ਨੇ ਕਾਫ਼ੀ ਮੁਸ਼ੱਕਤ ਤੋਂ ਬਾਅਦ ਅੱਗ 'ਤੇ ਕਾਬੂ ਪਾਇਆ। ਅੱਗ ਇੰਨੀ ਭਿਆਨਕ ਸੀ ਕਿ ਇਕ ਟਰੈਕਟਰ-ਟਰਾਲੀ ਅਤੇ 4 ਟੈਂਟ ਸੜ ਕੇ ਸੁਆਹ ਹੋ ਗਏ। ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ।


COMMERCIAL BREAK
SCROLL TO CONTINUE READING

ਅੱਗ ਬਾਰੇ ਜਾਣਕਾਰੀ ਦਿੰਦੇ ਹੋਏ ਕਿਸਾਨ ਆਗੂ ਨੇ ਦੱਸਿਆ ਕਿ ਹੁਸ਼ਿਆਰਪੁਰ ਤੋਂ ਜਥੇਬੰਦੀਆਂ ਦੇ ਗਰੁੱਪ ਦੀ ਟਰੈਕਟਰ-ਟਰਾਲੀ ਸੜ ਕੇ ਸੁਆਹ ਹੋ ਗਈ। ਇਸ ਦੇ ਨਾਲ ਹੀ ਉਨ੍ਹਾਂ ਨੇ ਮੋਰਚੇ ਵਿੱਚ ਮੌਜੂਦ ਅਤੇ ਬਾਕੀ ਲੋਕਾਂ ਨੂੰ ਅਫਵਾਹਾਂ ਨਾ ਫੈਲਾਉਣ ਦੀ ਅਪੀਲ ਹੈ। ਅੱਗ ਲੱਗਣ ਕਾਰਨ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ ਪਰ ਇਸ ਦੇ ਕਾਰਨਾਂ ਦੀ ਜਾਂਚ ਕੀਤੀ ਜਾਵੇਗੀ। 


ਇਹ ਵੀ ਪੜ੍ਹੋ: BSP candidate from Sangrur: ਸੰਗਰੂਰ ਤੋਂ ਰਿਟਾਇਰਡ ਡਿਪਟੀ ਡਾਇਰੈਕਟਰ ਡਾ. ਮੱਖਣ ਸਿੰਘ ਹੋਣਗੇ ਬਸਪਾ ਉਮੀਦਵਾਰ


ਸ਼ੰਭੂ ਬਾਰਡਰ 'ਤੇ ਅੱਗ ਲੱਗਦੇ ਹੀ ਕਿਸਾਨ ਇਕਜੁੱਟ ਹੋ ਗਏ। ਇੱਕ ਕਿਸਾਨ ਨੂੰ ਪਾਈਪ ਨਾਲ ਅੱਗ ਬੁਝਾਉਂਦੇ ਦੇਖਿਆ ਗਿਆ ਜਦੋਂ ਕਿ ਕਈ ਬਾਲਟੀਆਂ ਨਾਲ ਅੱਗ 'ਤੇ ਕਾਬੂ ਪਾ ਰਹੇ ਸਨ। ਸੂਚਨਾ ਮਿਲਣ ਤੋਂ ਬਾਅਦ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਕਾਫ਼ੀ ਦੇਰ ਬਾਅਦ ਮੌਕੇ 'ਤੇ ਪਹੁੰਚੀਆਂ।ਜਿਸ ਨੂੰ ਲੈ ਕੇ ਕਿਸਾਨਾਂ ਨੇ ਰੋਸ ਪ੍ਰਗਟ ਕੀਤਾ ਕਿ ਕਾਫੀ ਸਮ੍ਹਾਂ ਪਹਿਲਾਂ ਫਾਇਰ ਵਿਭਾਗ ਨੂੰ ਅੱਗ ਬਾਰੇ ਜਾਣਕਾਰੀ ਦਿੱਤੀ ਸੀ ,ਪਰ ਉਨ੍ਹਾਂ ਕਾਫੀ ਦੇਰ ਨਾਲ ਘਟਨਾ ਵਾਲੀ ਥਾਂ ਤੇ ਪਹੁੰਚੇ ਜਿਸ ਨਾਲ ਕਿਸਾਨਾਂ ਦਾ ਕਾਫੀ ਨੁਕਸਾਨ ਹੋ ਗਿਆ।


ਇਹ ਵੀ ਪੜ੍ਹੋ: Kotakpura Protest: ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਜੱਥੇਬੰਦੀ ਨੇ ਸਾਇਲੋਜ਼ ਬਾਹਰ ਧਰਨਾ ਦਿੱਤਾ